ਕਪੂਰਥਲਾ, 29 ਜਨਵਰੀ (ਪੰਜਾਬ ਪੋਸਟ ਬਿਊਰੋ) – ਜਿਨ੍ਹਾਂ ਨੌਜਵਾਨਾਂ ਨੇ ਜਲੰਧਰ ਵਿਖੇ ਆਰਮੀ ਦੀ ਭਰਤੀ ਵਿੱਚ ਭਾਗ ਲਿਆ ਅਤੇ ਉਹ ਮੈਡੀਕਲ ਫਿੱਟ ਹੋ ਚੁੱਕੇ
ਹਨ, ਉਹਨਾਂ ਯੁਵਕਾਂ ਦੀਆਂ ਮੁਫਤ ਕੋਚਿੰਗ ਕਲਾਸਾਂ ਪੰਜਾਬ ਸਰਕਾਰ ਦੇ ਅਦਾਰੇ ਸੀ-ਪਾਇਟ ਕੈਂਪ ਥੇਹ ਕਾਂਜਲਾ ਕਪੂਰਥਲਾ ਵਿਖੇ ਲਈਆਂ ਜਾ ਰਹੀਆਂ ਹਨ।ਇਹ ਕੋਚਿੰਗ ਕਲਾਸਾਂ ਜਿਲ੍ਹਾ ਜਲੰਧਰ, ਕਪੂਰਥਲਾ ਤੇ ਤਰਨ ਤਾਰਨ ਤੇ ਹੁਸ਼ਿਆਰਪੁਰ ਦੇ ਨੌਜਵਾਨਾਂ ਲਈ ਹਨ।ਕੈਂਪ ਵਿਚ ਰਿਹਾਇਸ਼ ਦੌਰਾਨ ਮੁਫਤ ਖਾਣੇ ਦਾ ਵੀ ਪ੍ਰਬੰਧ ਹੈ।ਕੈਂਪ ਦੇ ਇੰਚਾਰਜ਼ ਨੇ ਦੱਸਿਆ ਕਿ ਜੋ ਨੌਜਵਾਨ ਆਰਮੀ ਦੀ ਭਰਤੀ ਲਈ ਇਸ ਸਹੂਲਤ ਦਾ ਲਾਭ ਲੈਣਾ ਚਾਹੁੰਦੇ ਹਨ, ਉਹ ਆਪਣੇ ਨਾਲ ਮੌਸਮ ਅਨੁਸਾਰ ਬਿਸਤਰਾ, ਬਰਤਨ, ਆਰ.ਸੀ ਦੀ ਫੋਟੋ ਸਟੇਟ ਕਾਪੀ, 3 ਫੋਟੋਆਂ ਤੇ ਸਾਰੇ ਸਰਟੀਫਿਕੇਟਾਂ ਦੀ ਫੋਟੋ ਕਾਪੀ ਲੈ ਕੇ ਆਉਣ।ਵਧੇਰੇ ਜਾਣਕਾਰੀ ਲਈ 78891-75575, 98777-12697 ਨੰਬਰਾਂ ’ਤੇ ਸੰਪਰਕ ਕੀਤਾ ਜਾ ਸਕਦਾ ਹੈ।
Check Also
ਹਾਕੀ ਇੰਡੀਆ ਦੇ ਜਨਰਲ ਸਕੱਤਰ ਭੋਲਾਨਾਥ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ
ਅੰਮ੍ਰਿਤਸਰ, 25 ਅਕਤੂਬਰ (ਜਗਦੀਪ ਸਿੰਘ) – ਏਸ਼ੀਆਈ ਖੇਡਾਂ ਵਿੱਚ ਭਾਰਤੀ ਮਹਿਲਾ ਹਾਕੀ ਟੀਮ ਅਤੇ ਪੁਰਸ਼ …
Punjab Post Daily Online Newspaper & Print Media