Friday, September 18, 2026

ਡੇਅਰੀ ਵਿਕਾਸ ਵਿਭਾਗ ਵਲੋਂ ਐਸ.ਸੀ ਸ਼੍ਰੇਣੀ ਲਈ ਮੁਫਤ ਡੇਅਰੀ ਸਿਖਲਾਈ ਪਹਿਲੀ ਫਰਵਰੀ ਤੋਂ

ਕਪੂਰਥਲਾ, 29 ਜਨਵਰੀ (ਪੰਜਾਬ ਪੋਸਟ ਬਿਊਰੋ) – ਡੇਅਰੀ ਵਿਕਾਸ ਵਿਭਾਗ ਵਲੋਂ ਐਸ ਸੀ ਸ਼੍ਰੇਣੀ ਨਾਲ ਸਬੰਧਿਤ ਲਾਭਪਾਤਰੀਆਂ ਲਈ 2 ਹਫਤਿਆਂ ਦਾ ਮੁਫਤ ਡੇਅਰੀ ਸਿਖਲਾਈ ਕੋਰਸ ਪਹਿਲੀ ਫਰਵਰੀ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ।
              ਡਿਪਟੀ ਡਾਇਰੈਕਟਰ ਡੇਅਰੀ ਕਪੂਰਥਲਾ ਦਵਿੰਦਰ ਸਿੰਘ ਨੇ ਦੱਸਿਆ ਕਿ ਚਾਹਵਾਨ ਵਿਅਕਤੀ 29 ਜਨਵਰੀ ਨੂੰ ਆਪਣੇ ਯੋਗਤਾ ਸਰਟੀਫਿਕੇਟ, ਅਨੁਸੂਚਿਤ ਜਾਤੀ ਸਬੰਧੀ ਸਰਟੀਫਿਕੇਟ, ਅਧਾਰ ਕਾਰਡ, ਬੈਂਕ ਦੀ ਪਾਸ ਬੁੱਕ ਤੇ ਦੋ ਪਾਸਪੋਰਟ ਸਾਇਜ਼ ਫੋਟੋਆਂ ਲੈ ਕੇ ਸਵੇਰੇ 10 ਵਜੇ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਕਪੂਰਥਲਾ ਪੋਲੀ ਕਲੀਨਿਕ, ਨੇੜੇ ਚਾਰ ਬੱਤੀ ਚੌਂਕ ਵਿਖੇ ਪਹੁੰਚਣ।
             ਉਨ੍ਹਾਂ ਦੱਸਿਆ ਕਿ ਚਾਹਵਾਨ ਵਿਅਕਤੀਆਂ ਨੂੰ ਮੁਫਤ ਰਿਫਰੈਸ਼ਮੈਂਟ, ਖਾਣੇ ਤੋਂ ਇਲਾਵਾ 2000 ਰੁਪੈ ਵਜ਼ੀਫਾ ਵੀ ਦਿੱਤਾ ਜਾਵੇਗਾ।ਸਿਖਲਾਈ ਦੌਰਾਨ ਦੁਧਾਰੂ ਪਸ਼ੂਆਂ ਦੀ ਖਰੀਦ ਤੋਂ ਲੈ ਕੇ ਖੁਰਾਕ, ਨਸਲ ਸੁਧਾਰ, ਸਾਂਭ ਸੰਭਾਲ ਤੇ ਸੁਚੱਜੇ ਮੰਡੀਕਰਨ ਬਾਰੇ ਜਾਣਕਾਰੀ ਦਿੱਤੀ ਜਾਵੇਗੀ।ਬਿਨੈਕਾਰਾਂ ਵਿਚੋਂ ਸਿਖਿਆਰਥੀਆਂ ਦੀ ਚੋਣ ਜਿਲ੍ਹਾ ਪੱਧਰੀ ਵਿਭਾਗੀ ਕਮੇਟੀ ਵਲੋਂ ਕੀਤੀ ਜਾਵੇਗੀ। ।

Check Also

ਖਾਲਸਾ ਕਾਲਜ ਸੈਨਿਕ ਸਕੂਲ ਦਾ ‘ਸੈਨਿਕ ਸਕੂਲ’ ਕਪੂਰਥਲਾ ਦੇ ਵਫ਼ਦ ਨੇ ਕੀਤਾ ‘ਪਹਿਲਾ ਨਿਰੀਖਣ’ ਦੌਰਾ

ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਸੈਨਿਕ ਸਕੂਲ ਵਿਖੇ ਵਿਦਿਆਰਥੀਆਂ ਨੂੰ ਉਚ …