Friday, September 18, 2026

ਸਿਵਲ ਹਸਪਤਾਲ ਦੇ ਜੱਚਾ ਬੱਚਾ ਵਾਰਡ ‘ਚ ਲਿਫਟ ਦਾ ਉਦਘਾਟਨ

ਕਪੂਰਥਲਾ, 29 ਜਨਵਰੀ (ਪੰਜਾਬ ਪੋਸਟ ਬਿਊਰੋ) – ਸਿਵਲ ਹਸਪਤਾਲ ਕਪੂਰਥਲਾ ਦੇ ਜੱਚਾ ਬੱਚਾ ਵਾਰਡ ਵਿਚ ਅੱਜ ਮਰੀਜ਼ਾਂ ਦੀ ਸਹੂਲਤ ਲਈ ਲਿਫਟ ਦੀ ਸਹੂਲਤ ਸ਼ੁਰੂ ਕੀਤੀ ਗਈ।ਲਿਫਟ ਦਾ ਉਦਘਾਟਨ ਸਿਵਲ ਸਰਜਨ ਡਾ. ਸੁਰਿੰਦਰ ਕੁਮਾਰ ਵਲੋਂ ਕੀਤਾ ਗਿਆ, ਜਦਕਿ ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਾਰਿਕਾ ਦੁੱਗਲ ਤੇ ਸੀਨੀਅਰ ਮੈਡੀਕਲ ਅਫਸਰ ਡਾ. ਤਾਰਾ ਸਿੰਘ ਵੀ ਮੌਜੂਦ ਸਨ।ਸਿਵਲ ਸਰਜਨ ਡਾ. ਸੁਰਿੰਦਰ ਕੁਮਾਰ ਨੇ ਕਿਹਾ ਕਿ ਲਿਫਟ ਦੀ ਸਹੂਲਤ ਮਰੀਜਾਂ ਖਾਸ ਕਰ ਗਰਭਵਤੀ ਮਹਿਲਾਵਾਂ ਲਈ ਬਹੁਤ ਹੀ ਲਾਹੇਵੰਦ ਸਾਬਤ ਹੋਏਗੀ।
                    ਸੀਨੀਅਰ ਮੈਡੀਕਲ ਅਫਸਰ ਡਾ. ਤਾਰਾ ਸਿੰਘ ਨੇ ਇਸ ਸਹੂਲਤ ਲਈ ਸਿਹਤ ਮੰਤਰੀ ਬਲਬੀਰ ਸਿੰਘ ਦਾ ਧੰਨਵਾਦ ਕੀਤਾ।ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਐਮ.ਡੀ ਤਨੂ ਕਸ਼ਿਅਪ ਦਾ ਇਸ ਲਿਫਟ ਨੂੰ ਲਗਵਾਉਣ ਵਿਚ ਵਿਸ਼ੇਸ਼ ਸਹਿਯੋਗ ਰਿਹਾ।
ਇਸ ਮੌਕੇ ਪੰਜਾਬ ਹੈਲਥ ਸਿਸਟਮ ਦੇ ਐਸ.ਡੀ.ਓ ਰਾਜਕੁਮਾਰ ਰਾਜਪਾਲ, ਸੁਪਰੀਟੈਂਡੈਂਟ ਰਾਮ ਅਵਤਾਰ, ਕਾਨਟ੍ਰੈਕਟਰ ਹਰਜੇਸ਼ ਕੁਮਾਰ, ਐਸ.ਡੀ.ਓ ਬਲਦੇਵ ਸਿੰਘ, ਰਵਿੰਦਰ ਜੱਸਲ ਆਦਿ ਹਾਜਰ ਸਨ।

Check Also

ਖਾਲਸਾ ਕਾਲਜ ਸੈਨਿਕ ਸਕੂਲ ਦਾ ‘ਸੈਨਿਕ ਸਕੂਲ’ ਕਪੂਰਥਲਾ ਦੇ ਵਫ਼ਦ ਨੇ ਕੀਤਾ ‘ਪਹਿਲਾ ਨਿਰੀਖਣ’ ਦੌਰਾ

ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਸੈਨਿਕ ਸਕੂਲ ਵਿਖੇ ਵਿਦਿਆਰਥੀਆਂ ਨੂੰ ਉਚ …