ਕਪੂਰਥਲਾ, 29 ਜਨਵਰੀ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਦੀ ਰਹਿਨੁਮਾਈ ਹੇਠ ‘ਬੇਟੀ ਬਚਾਓ- ਬੇਟੀ ਪੜਾਓ’ ਮੁਹਿੰਮ ਤਹਿਤ ਜ਼ਿਲ੍ਹੇ ਦੀਆਂ ਵਿਦਿਆਰਥਣਾਂ ਦੀ ‘ਅਥਲੈਟਿਕ ਮੀਟ’ ਗੁਰੂ ਨਾਨਕ ਸਟੇਡੀਅਮ ਕਪੂਰਥਲਾ ਵਿਖੇ ਕਰਵਾਈ ਗਈ।ਜੇਤੂਆਂ ਨੂੰ ਇਨਾਮ ਵੰਡਣ ਲਈ ਐਸ.ਡੀ.ਐਮ ਕਪੂਰਥਲਾ ਵਰਿੰਦਰਪਾਲ ਸਿੰਘ ਬਾਜਵਾ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ।ਜ਼ਿਲ੍ਹਾ ਸਿੱਖਿਆ (ਸੈ. ਸਿ) ਗੁਰਦੀਪ ਸਿੰਘ ਗਿੱਲ, ਉਪ ਜ਼ਿਲ੍ਹਾ ਸਿੱਖਿਆ ਅਫਸਰ ਬਿਕਰਮਜੀਤ ਸਿੰਘ ਥਿੰਦ, ਜ਼ਿਲ੍ਹਾ ਪ੍ਰੋਗਰਾਮ ਅਫਸਰ ਮੈਡਮ ਸਨੇਹ ਲਤਾ ਅਤੇ ਜ਼ਿਲ੍ਹਾ ਸਪੋਰਟਸ ਅਫਸਰ ਮੈਡਮ ਜਗਮੀਤ ਕੌਰ ਵੀ ਹਾਜਰ ਸਨ।ਸਿੱਖਿਆ ਵਿਭਾਗ ਤੋਂ ਲਗਭਗ 80 ਵਿਦਿਆਰਥਣਾਂ ਨੇ 100 ਮੀਟਰ, 200 ਮੀਟਰ, 400 ਮੀਟਰ ਅਤੇ 600 ਮੀਟਰ ਅਤੇ ਉੱਚੀ ਛਾਲ ਵਿੱਚ ਆਪਣੀ ਸ਼ਾਨਦਾਰ ਕਾਰਗੁਜ਼ਾਰੀ ਦਿਖਾਈ ।
ਐਸ.ਡੀ.ਐਮ ਕਪੂਰਥਲਾ ਵਰਿੰਦਰਪਾਲ ਸਿੰਘ ਬਾਜਵਾ ਨੇ ਕਿਹਾ ਕਿ ਪ੍ਰਸ਼ਾਸਨ ਵਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਕਿ ਲੜਕੀਆਂ ਨੂੰ ਬਣਦਾ ਮਾਣ ਦਿੱਤਾ ਜਾ ਸਕੇ।ਸਾਮਗਮ ਦੌਰਾਨ ਜ਼ਿਲ੍ਹੇ ਦੇ ਸਮੂਹ ਸਰੀਰਕ ਸਿੱਖਿਆ ਅਧਿਆਪਕਾਂ ਨੇ ਏ.ਈ.ਓ ਸੁਖਵਿੰਦਰ ਸਿੰਘ ਜੰਮੂ ਦੀ ਅਗਵਾਈ ‘ਚ ਅਹਿਮ ਭੂਮਿਕਾ ਨਿਭਾਈ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …