Saturday, September 21, 2024

ਨੈਸ਼ਨਲ ਪਲੱਸ ਪੋਲੀਓ ਦੇ ਪ੍ਰਬੰਧਾਂ ਸਬੰਧੀ ਜ਼ਿਲ੍ਹਾ ਪੱਧਰੀ ਮੀਟਿੰਗ

ਪਠਾਨਕੋਟ, 29 ਜਨਵਰੀ (ਪੰਜਾਬ ਪੋਸਟ ਬਿਊਰੋ) – ਨੈਸ਼ਨਲ ਪਲਸ ਪੋਲੀਓ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਸ੍ਰੀ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਵਿੱਚ ਆਯੋਜਿਤ ਕੀਤੀ ਗਈ। ਜਿਸ ਦੀ ਕਾਰਵਾਈ ਸਿਵਲ ਸਰਜਨ ਡਾ. ਹਰਵਿੰਦਰ ਵੱਲੋਂ ਸ਼ੁਰੂ ਕੀਤੀ ਗਈ, ਇਸ ਮੀਟਿੰਗ ਵਿਚ ਡਬਲਯੂ.ਐਚ.ਓ ਤੋਂ ਡਾ. ਇਸ਼ਿਤਾ ਹਾਜਰ ਸੀ। ਇਸ ਤੋ ਇਲਾਵਾ ਸਿਹਤ ਵਿਭਾਗ ਦੇ ਸਾਰੇ ਪ੍ਰੋਗਰਾਮ ਅਫਸਰ ਸਮੂਹ ਸੀਨੀਅਰ ਮੈਡੀਕਲ ਅਫਸਰ ਅਤੇ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦੇ ਹਾਜ਼ਰ ਹੋਏ।
                 ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਦਰਬਾਰ ਰਾਜ ਨੇ ਦੱਸਿਆ ਕਿ ਨੈਸ਼ਨਲ ਪਲੱਸ ਪੋਲੀਓ ਜੋ ਕਿ 31-1-2021 ਨੂੰ ਮਨਾਇਆ ਜਾ ਰਿਹਾ ਹੈ, ਜੋੋ ਲਗਾਤਾਰ ਤਿੰਨ ਦਿਨ ਚੱਲੇਗਾ।ਜਿਲ੍ਹਾ ਪਠਾਨਕੋਟ ਦੀ ਲਗਭਗ ਕੁੱਲ ਆਬਾਦੀ 692943 ਹੈ। ਜਿਸ ਵਿਚ ਜਿਲ੍ਹੇ ਦੇ 0-5 ਸਾਲ ਦੇ ਬੱਚਿਆਂ ਦੀ ਗਿਣਤੀ 66508 ਹੈ।ਉਨ੍ਹਾਂ ਨੇ ਦੱਸਿਆ ਕਿ ਇਸ ਕੰਮ ਨੂੰ ਵਧੀਆ ਤਰੀਕੇ ਨਾਲ ਨੇਪਰੇ ਚਾੜ੍ਹਣ ਲਈ ਜ਼ਿਲ੍ਹੇ ਵਿੱਚ ਕੁੱਲ 517 ਬੂਥ ਬਣਾਏ ਗਏ ਹਨ। ਜਿਨ੍ਹਾਂ ‘ਤੇ ਕੰਮ ਕਰਨ ਲਈ 656 ਟੀਮਾਂ ਦਾ ਗਠਨ ਕੀਤਾ ਗਿਆ ਹੈ।ਇਨ੍ਹਾ ਟੀਮਾਂ ਵਿਚ ਕੁੱਲ 1900 ਟੀਮ ਮੈਂਬਰ ਲਗਾਏ ਗਏ ਹਨ।ਜਿਨ੍ਹਾਂ ਉੱਤੇ ਸੁਪਰਵਿਜ਼ਨ ਕਰਨ ਲਈ 102 ਸੁਪਰਵਾਈਜ਼ਰ ਲਗਾਏ ਗਏ ਹਨ।
                 ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਦਰਬਾਰ ਰਾਜ ਨੇ ਅਪੀਲ ਕੀਤੀ ਕਿ ਜ਼ਿਲੇ ਵਿਚ ਕੋਈ ਵੀ 0-5 ਸਾਲ ਦਾ ਬੱਚਾ ਪੋਲੀਓ ਦੀ ਖੁਰਾਕ ਤੋਂ ਵਾਂਝਾ ਨਾ ਰਹੇ।ਡਿਪਟੀ ਕਮਿਸ਼ਨਰ ਵਲੋ ਸਾਰੇ ਵਿਭਾਗਾਂ ਨੂੰ ਇਸ ਮੁਹਿੰਮ ਵਿੱਚ ਪੂਰਾ ਸਹਿਯੋਗ ਦੇਣ ਲਈ ਕਿਹਾ ਗਿਆ ਅਤੇ ਵਿਭਾਗਾਂ ਵੱਲੋਂ ਵੀ ਇਸ ਮੁਹਿੰਮ ਵਿਚ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਗਿਆ।

Check Also

ਖ਼ਾਲਸਾ ਕਾਲਜ ਵੂਮੈਨ ਵਿਖੇ ਨਵੀਂ ਰੋਟਰੈਕਟ ਕਮੇਟੀ ਦਾ ਗਠਨ ਕੀਤਾ ਗਿਆ

ਅੰਮ੍ਰਿਤਸਰ, 21 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੁਮੈਨ ਵਿਖੇ ਰੋਟਰੈਕਟ ਕਲੱਬ ਵਲੋਂ …