Friday, September 25, 2026

ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਰਾਜੇਸ਼ਵਰ ਸਲਾਰੀਆ ਤੇ 2 ਅਧਿਆਪਕਾਂ ਦਾ ਜਿਲ੍ਹਾ ਪ੍ਰਸਾਸ਼ਨ ਵਲੋਂ ਵਿਸ਼ੇਸ਼ ਸਨਮਾਨ

ਪਠਾਨਕੋਟ, 29 ਜਨਵਰੀ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਦੋਰਾਨ ਇਸ ਵਾਰ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਵਲੋਂ ਵਿਸ਼ੇਸ਼ ਰੂਪ ਵਿੱਚ ਜ਼ਿਲ੍ਹਾ ਪੱਧਰ ‘ਤੇ ਆਯੋਜਿਤ ਸਨਮਾਨ ਸਮਾਰੋਹ ‘ਚ ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਰਾਜੇਸ਼ਵਰ ਸਲਾਰੀਆ, ਨਰਿੰਦਰ ਲਾਲ ਡੀ.ਪੀ.ਈ ਸਰਕਾਰੀ ਹਾਈ ਸਕੂਲ ਬਨੀ ਲੋਧੀ ਅਤੇ ਚਤਰ ਸਿੰਘ ਕੰਪਿਊਟਰ ਅਧਿਆਪਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਧਾਨੀ ਨੂੰ ਕੋਵਿਡ-19 ਦੌਰਾਨ ਬੇਹਤਰੀਨ ਸੇਵਾਵਾਂ ਨਿਭਾਉਣ ਲਈ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ।
                ਇਥੇ ਇਹ ਜ਼ਿਕਰਯੋਗ ਹੈ ਕਿ ਇਨ੍ਹਾਂ ਅਧਿਆਪਕਾਂ ਦੁਆਰਾ ਕੋਵਿਡ-19 ਦੇ ਦੌਰਾਨ ਜ਼ਿਲ੍ਹਾ ਪਠਾਨਕੋਟ ਵਿੱਚ ਸਕੂਲ ਸਿੱਖਿਆ ਵਿਭਾਗ ਪੰਜਾਬ, ਜਿਲ੍ਹਾ ਪ੍ਰਸ਼ਾਸਨ ਅਤੇ ਆਮ ਲੋਕਾਂ ਦੀ ਭਲਾਈ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ ਸਨ।ਜਿਨ੍ਹਾਂ ਦੇ ਵਿਲੱਖਣ ਯੋਗਦਾਨ ਦੇ ਚੱਲਦਿਆਂ ਉਨ੍ਹਾਂ ਨੂੰ ਇਸ ਜਿਲ੍ਹਾ ਪੱਧਰੀ ਸਮਾਗਮ ਵਿੱਚ ਸਨਮਾਨਿਤ ਕੀਤਾ ਗਿਆ।

Check Also

26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …