Saturday, August 1, 2026

ਪੈਟਰੋਲੀਅਮ ਪਦਾਰਥਾਂ ਦੀ ਬਚਤ ਸਬੰਧੀ ਜਾਗਰੂਕਤਾ ਰੈਲੀ 31 ਨੂੰ

ਡਿਪਟੀ ਕਮਿਸ਼ਨਰ ਕਰਨਗੇ ਰਵਾਨਾ

ਕਪੂਰਥਲਾ, 29 ਜਨਵਰੀ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪ੍ਰਸ਼ਾਸ਼ਨ ਕਪੂਰਥਲਾ ਅਤੇ ਕੇਂਦਰੀ ਪੈਟਰੋਲੀਅਮ ਤੇ ਕੁਦਰਤੀ ਗੈਸ ਬਾਰੇ ਮੰਤਰਾਲੇ ਵਲੋਂ 31 ਜਨਵਰੀ ਨੂੰ ਪੈਟਰੋਲੀਅਮ ਪਦਾਰਥਾਂ ਦੀ ਬਚਤ ਸਬੰਧੀ ਜਾਗਰੂਕਤਾ ਸਾਈਕਲ ਰੈਲੀ ਕਰਵਾਈ ਜਾਵੇਗੀ।ਜਿਸ ਨੂੰ ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਵਲੋਂ ਰਵਾਨਾ ਕੀਤਾ ਜਾਵੇਗਾ।
              ਸਾਈਕਲ ਰੈਲੀ 31 ਜਨਵਰੀ ਨੂੰ ਸਵੇਰੇ 9.30 ਵਜੇ ਐਚ.ਪੀ ਪੰਪ, ਦੁਆਬਾ ਫਿਲਿੰਗ ਸਟੇਸ਼ਨ ਤੋਂ ਸ਼ੁਰੂ ਹੋ ਕੇ ਕੁੱਲ 12 ਕਿਲੋਮੀਟਰ ਦੀ ਦੂਰੀ ਪਾਰ ਕਰਕੇ ਐਚ.ਪੀ ਪੈਟਰੋਲ ਪੰਪ ਅਜੈ ਐਚ.ਪੀ ਫਿਊਲਜ਼ ਡੈਣਵਿੰਡ ਕਰਤਾਰਪੁਰ ਰੋਡ ਵਿਖੇ ਸਮਾਪਤ ਹੋਵੇਗੀ। ਜਿਲ੍ਹਾ ਪ੍ਰਸ਼ਾਸ਼ਨ ਵਲੋਂ ਸਾਇਕਲਿਸਟਾਂ ਨੂੰ ਸੱਦਾ ਦਿੱਤਾ ਗਿਆ ਹੈ ਕਿ ਉਹ ਵੱਡੀ ਗਿਣਤੀ ਵਿੱਚ ਸਾਈਕਲ ਰੈਲੀ ਵਿਚ ਭਾਗ ਲੈਣ ਤਾਂ ਜੋ ਪੈਟਰੋਲੀਅਮ ਪਦਾਰਥਾਂ ਦੀ ਸੁਚੱਜੀ ਵਰਤੋਂ ਦੇ ਨਾਲ-ਨਾਲ ਪੈਸੇ ਦੀ ਬਚਤ ਤੇ ਵਾਤਾਵਰਣ ਦੀ ਸੰਭਾਲ ਵਿਚ ਸਹਾਇਤਾ ਮਿਲ ਸਕੇ।

Check Also

ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਡੀ.ਐਲ.ਐੱਸ.ਏ ਅੰਮ੍ਰਿਤਸਰ ਵੱਲੋਂ ਕੇਂਦਰੀ ਜੇਲ੍ਹ ਦਾ ਅਚਨਚੇਤੀ ਦੌਰਾ

ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਸ੍ਰੀਮਤੀ ਜਤਿੰਦਰ ਕੌਰ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਅੰਮ੍ਰਿਤਸਰ-ਕਮ-ਚੇਅਰਪਰਸਨ, …