ਅੰਮ੍ਰਿਤਸਰ, 29 ਜਨਵਰੀ (ਖੁਰਮਣੀਆਂ) – ਖਾਲਸਾ ਕਾਲਜ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਨੇ ਅੱਜ ਪਾਲਤੂ ਜਾਨਵਰਾਂ ਦੇ ਸ਼ੌਕੀਨਾਂ ਲਈ ਇਕ ਉਚ ਤਕਨੀਕੀ
‘ਪਾਲਤੂ ਜਾਨਵਰਾਂ ਦੀ ਦੁਕਾਨ’ (ਪੈਟ ਸ਼ਾਪ) ਖੋਲ੍ਹਣ ਦਾ ਐਲਾਨ ਕੀਤਾ ਹੈ।ਇਸ ਦੁਕਾਨ ਦੀ ਉਕਤ ਸੰਸਥਾ ਵਲੋਂ ਪਹਿਲਕਦਮੀ ਕਰਦਿਆਂ ਇਸ ’ਚ ਪਾਲਤੂ ਜਾਨਵਰਾਂ ਦੇ ਇਲਾਜ ਦੀਆਂ ਸਾਰੀਆਂ ਸੇਵਾਵਾਂ, ਕੁੱਤੇ, ਬਿੱਲੀਆਂ ਅਤੇ ਹੋਰ ਪਾਲਤੂ ਜਾਨਵਰਾਂ ਦੀ ਦੇਖਭਾਲ ਦੀ ਹਰੇਕ ਪ੍ਰਕਾਰ ਦੀ ਸਹੂਲਤ ਮੁਹੱਈਆ ਕੀਤੀ ਜਾਵੇਗੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਪ੍ਰਿੰਸੀਪਲ ਡਾ. ਪੀ.ਕੇ ਕਪੂਰ ਨੇ ਦੱਸਿਆ ਕਿ ਸ਼ਹਿਰ ਤੋਂ ਇਲਾਵਾ ਨੇੜਲੇ ਪਿੰਡਾਂ ਦੇ ਲੋਕਾਂ ਨੂੰ ਸਹੂਲਤ ਪ੍ਰਦਾਨ ਕਰਨ ਲਈ ਸੰਸਥਾ ਵਲੋਂ ਚਲਾਏ ਜਾ ਰਹੇ ਪਿੰਡ ਮਾਹਲ ਦੇ ਕੋਲ ਸਥਿਤ ਵੈਟਰਨਰੀ ਹਸਪਤਾਲ ’ਚ ਫਰਵਰੀ ਦੇ ਪਹਿਲੇ ਹਫ਼ਤੇ ਤੋਂ ਪਾਲਤੂ ਜਾਨਵਰਾਂ ਲਈ ਇਹ ਸੁਵਿਧਾ ਪ੍ਰਦਾਨ ਕੀਤੀ ਜਾ ਰਹੀ ਹੈ।ਇਸ ਸ਼ਾਪ ’ਚ ਖ਼ੁਰਾਕ, ਦਵਾਈਆਂ, ਪਾਰਲਰ ਸੇਵਾਵਾਂ, ਵਾਲਾਂ ਦੀ ਦੇਖਭਾਲ, ਪੁਸ਼ਾਕਾਂ, ਪੋਸ਼ਣ ਅਤੇ ਇਸ਼ਨਾਨ ਆਦਿ ਸਬੰਧੀ ਸਹੂਲਤਾਂ ਉਪਲੱਬਧ ਹੋਣਗੀਆਂ।
Check Also
ਖਾਲਸਾ ਕਾਲਜ ਸੈਨਿਕ ਸਕੂਲ ਦਾ ‘ਸੈਨਿਕ ਸਕੂਲ’ ਕਪੂਰਥਲਾ ਦੇ ਵਫ਼ਦ ਨੇ ਕੀਤਾ ‘ਪਹਿਲਾ ਨਿਰੀਖਣ’ ਦੌਰਾ
ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਸੈਨਿਕ ਸਕੂਲ ਵਿਖੇ ਵਿਦਿਆਰਥੀਆਂ ਨੂੰ ਉਚ …
Punjab Post Daily Online Newspaper & Print Media