Saturday, September 26, 2026

ਨੌਕਰ ਰੱਖਣ ਤੋਂ ਪਹਿਲਾਂ ਥਾਣੇ ਵਿੱਚ ਸੂਚਨਾ ਦਰਜ਼ ਕਰਵਾਉਣੀ ਜਰੂਰੀ

ਅੰਮ੍ਰਿਤਸਰ, 30 ਜਨਵਰੀ (ਸੁਖਬੀਰ ਸਿੰਘ) – ਕਾਰਜਕਾਰੀ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਸ਼ਹਿਰ ਜਗਮੋਹਨ ਸਿੰਘ ਪੀ.ਪੀ.ਐਸ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਨਿਮਨ ਹਸਤਾਖਰ ਦੇ ਅਧਿਕਾਰ ਖੇਤਰ ਵਿੱਚ ਪੈਂਦੇ ਥਾਣਿਆਂ ਅਧੀਨ ਮੁਕੰਮਲ ਤੌਰ ‘ਤੇ ਪਾਬੰਦੀ ਲਗਾਉਂਦਿਆਂ ਕਿਹਾ ਹੈ ਕਿ ਕੋਈ ਵੀ ਵਿਅਕਤੀ/ ਪਰਿਵਾਰ ਆਪਣੇ ਘਰੇਲੂ ਕੰਮ ਲਈ ਨੌਕਰ ਰੱਖਣ ਤੋਂ ਪਹਿਲਾਂ ਉਸ ਦੀ ਪੱਕੀ ਰਿਹਾਇਸ਼ ਸਬੰਧੀ ਸਾਰੇ ਕਾਗਜ਼ਾਤ ਜਿਵੇਂ ਕਿ ਨਾਮ, ਪਤਾ, ਥਾਣਾ, ਫੋਟੋ ਸਮੇਤ ਮੋਬਾਇਲ ਨੰਬਰ ਸਬੰਧੀ ਥਾਣੇ ਨੂੰ ਮੁਹੱਈਆ ਕਰਵਾਏ ਅਤੇ ਸਬੰਧਤ ਮੁੱਖ ਅਫ਼ਸਰ ਥਾਣਾ ਪੁਲਿਸ ਵੈਰੀਫਿਕੇਸ਼ਨ ਉਸ ਦੀ ਪੱਕੀ ਰਿਹਾਇਸ਼ ਦੇ ਥਾਣੇ ਤੋਂ ਕਰਵਾਉਣ ਦਾ ਜਿੰਮੇਵਾਰ ਹੋਵੇਗਾ।ਇਹ ਇੱਕ ਤਰਫਾ ਪਾਸ ਕੀਤਾ ਹੁਕਮ 1 ਅਪ੍ਰੈਲ 2021 ਤੱਕ ਲਾਗੂ ਰਹੇਗਾ।

Check Also

ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ

ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …