Friday, September 18, 2026

ਜਲ ਸ਼ਕਤੀ ਅਭਿਆਨ ਤਹਿਤ ਡਿਪਟੀ ਕਮਿਸ਼ਨਰ ਵਲੋਂ ‘ਕੈਚ ਦਾ ਰੇਨ’ ਪੋਸਟਰ ਰਲੀਜ਼

ਅੰਮ੍ਰਿਤਸਰ, 30 ਜਨਵਰੀ (ਸੁਖਬੀਰ ਸਿੰਘ) – ਕਾਰਜਕਾਰੀ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਸ਼ਹਿਰ ਜਗਮੋਹਨ ਸਿੰਘ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਨਹਿਰੂ ਯੁਵਾ ਕੇਂਦਰ ਅੰਮ੍ਰਿਤਸਰ ਵੱਲੋਂ ਭਾਰਤ ਸਰਕਾਰ ਦੇ ਯੁਵਾ ਅਤੇ ਖੇਡ ਵਿਭਾਗ ਦੇ ਸਹਿਯੋਗ ਨਾਲ ਜਲ ਸ਼ਕਤੀ ਵਿਭਾਗ ਵਲੋਂ ਜਿਲ੍ਹਾ ਅੰਮ੍ਰਿਤਸਰ ਵਿੱਚ ਜਲ ਸ਼ਕਤੀ ਮੁਹਿੰਮ ਚਲਾਈ ਜਾ ਰਹੀ ਹੈ।ਇਸ ਸਬੰਧ ਵਿੱਚ ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਵੱਲੋਂ ਜਲ ਸਕਤੀ ਮੁਹਿੰਮ ਤਹਿਤ ‘ਕੈਚ ਦੀ ਰੇਨ’ ਪੋਸਟਰ ਰਲੀਜ਼ ਕੀਤਾ।
                     ਖਹਿਰਾ ਨੇ ਦੱਸਿਆ ਕਿ ਇਹ ਪ੍ਰਾਜੈਕਟ ਜਿਲੇ੍ਹ ਦੇ ਵੱਖ-ਵੱਖ ਬਲਾਕਾਂ ਦੇ 50 ਪਿੰਡਾਂ ਵਿੱਚ ਚਲਾਇਆ ਜਾਵੇਗਾ। ਇਸ ਪ੍ਰੋਗਰਾਮ ਤਹਿਤ ਜਿਲ੍ਹੇ ਵਿੱਚ ਜਲ ਸ਼ਕਤੀ ਮੁਹਿੰਮ ਦੇ ਅਧੀਨ ਪਾਣੀ ਬਚਾਓ, ਪਾਣੀ ਦੀ ਬੱਚਤ, ਨਵੀਆਂ ਸਿੰਚਾਈ ਵਿਧੀਆਂ, ਵਾਟਰ ਹਾਰਵੈਸਟਿੰਗ ਅਤੇ ਪਾਣੀ ਦਾ ਦੁਰਉਪਯੋਗ ਹੋਣ ਤੋਂ ਬਚਾਉਣ ਸਬੰਧੀ ਜਾਗਰੂਕਤਾ ਅਭਿਆਨ ਚਲਾਇਆ ਜਾ ਰਿਹਾ ਹੈ।ਇਸ ਤਹਿਤ ਪੇਟਿੰਗ, ਨੁੱਕੜ ਨਾਟਕ, ਜਾਗਰੂਕਤਾ ਸੈਮੀਨਾਰ ਵੀ ਕੀਤੇ ਜਾਣਗੇ।ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਵਿੱਚ ਯੁਵਕਾਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ ਤਾਂ ਜੋ ਦੇਸ਼ ਦਾ ਯੁਵਾ, ਬੱਚੇ ਇਸ ਮੁਹਿੰਮ ਤੋਂ ਪ੍ਰੇਰਿਤ ਹੋ ਕੇ ਪਾਣੀ ਬਚਾਉਣ ਦਾ ਸੰਕਲਪ ਲੈਣ ਤਾਂ ਜੋ ਇਸ ਮੁਹਿੰਮ ਨੂੰ ਸਫਲ ਬਣਾਇਆ ਜਾ ਸਕੇ।
                     ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਰਣਬੀਰ ਮੁੱਧਲ, ਜਿਲ੍ਹਾ ਯੂਥ ਅਫਸਰ ਮੈਡਮ ਅਕਾਂਸ਼ਾ ਮਹਾਂਵਰੀਆ ਅਤੇ ਸਹਾਇਕ ਰੋਹਿਲ ਕੁਮਾਰ ਵੀ ਹਾਜ਼ਰ ਸਨ।

Check Also

ਖਾਲਸਾ ਕਾਲਜ ਸੈਨਿਕ ਸਕੂਲ ਦਾ ‘ਸੈਨਿਕ ਸਕੂਲ’ ਕਪੂਰਥਲਾ ਦੇ ਵਫ਼ਦ ਨੇ ਕੀਤਾ ‘ਪਹਿਲਾ ਨਿਰੀਖਣ’ ਦੌਰਾ

ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਸੈਨਿਕ ਸਕੂਲ ਵਿਖੇ ਵਿਦਿਆਰਥੀਆਂ ਨੂੰ ਉਚ …