ਸੰਗਰੂਰ, 30 ਜਨਵਰੀ (ਜਗਸੀਰ ਲੌਂਗੋਵਾਲ) – ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਮੌਕੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਦੇਸ਼-
ਕੌਮ ਲਈ ਵਾਰਨ ਵਾਲੇ ਸ਼ਹੀਦਾਂ ਦੀ ਯਾਦ ’ਚ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਸੰਗਰੂਰ ਵਿਖੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ਡਿਪਟੀ ਕਮਿਸ਼ਨਰ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਦੋ ਮਿੰਟ ਦਾ ਮੌਨ ਰੱਖਿਆ ਗਿਆ।ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ ਸਮੇਤ ਐਸ.ਡੀ.ਐਮ ਯਸ਼ਪਾਲ ਸ਼ਰਮਾ ਅਤੇ ਹੋਰ ਵਿਭਾਗੀ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ।
ਵਧੀਕ ਡਿਪਟੀ ਕਮਿਸ਼ਨਰ ਧਾਲੀਵਾਲ ਨੇ ਕਿਹਾ ਕਿ ਦੇਸ਼ ਦੇ ਆਜ਼ਾਦੀ ਸੰਘਰਸ਼ ਲਈ ਆਪਣਾ ਜੀਵਨ ਕੁਰਬਾਨ ਕਰਨ ਵਾਲੇ ਦੇਸ਼ ਭਗਤਾਂ ਦੀ ਕੁਰਬਾਨੀਆਂ ਸਦਕਾ ਹੀ ਅੱਜ ਅਸੀ ਆਜ਼ਾਦੀ ਦਾ ਆਨੰਦ ਮਾਣ ਰਹੇ ਹਾਂ।ਉਨਾਂ ਕਿਹਾ ਕਿ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਾਨੂੰ ਆਪਣੀਆਂ ਡਿਊਟੀਆਂ ਨੂੰ ਜਿੰਮੇਵਾਰੀ ਨਾਲ ਨਿਭਾਏ ਜਾਣ ਦੀ ਲੋੜ ਹੈ।ਉਨਾਂ ਕਿਹਾ ਕਿ ਦੇਸ਼ ਲਈ ਸ਼ਹਾਦਤਾਂ ਦੇਣ ਵਾਲੇ ਦੇਸ਼ ਭਗਤਾਂ ਨੇ ਇਕ ਨਰੋਏ ਭਾਰਤ ਦੀ ਸਿਰਜਣਾ ਦਾ ਸੁਪਨਾ ਲਿਆ ਸੀ।ਜਿਸ ਨੂੰ ਪੂਰਾ ਕਰਨ ਲਈ ਹਰੇਕ ਨਾਗਰਿਕ ਨੂੰ ਯਤਨਸ਼ੀਲ ਰਹਿਣਾ ਚਾਹੀਦਾ ਹੈ।
ਇਸ ਮੌਕੇ ਪੰਜਾਬ ਪੁਲਿਸ ਦੇ ਜਵਾਨਾਂ ਦੀ ਟੁਕੜੀ ਵਲੋਂ ਹਥਿਆਰ ਉਲਟੇ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ।ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਦੋ ਮਿੰਟ ਦਾ ਮੌਨ ਧਾਰਨ ਕਰਕੇ ਸ਼ਹੀਦਾਂ ਨੂੰ ਨਿੱਘੀ ਸ਼ਰਧਾਂਜਲੀ ਭੇਟ ਕੀਤੀ।
Check Also
ਖਾਲਸਾ ਕਾਲਜ ਵਿਖੇ ‘ਟੌਪਰਾਂ ਦਾ ਅਸਲ ਰਾਜ਼’ ਵਿਸ਼ੇ ’ਤੇ ਸੈਮੀਨਾਰ
ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਣਜ ਅਤੇ ਵਪਾਰ ਪ੍ਰਸ਼ਾਸਨ ਵਿਭਾਗ ਵੱਲੋਂ …
Punjab Post Daily Online Newspaper & Print Media