ਕਪੂਰਥਲਾ, 30 ਜਨਵਰੀ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਨਗਰ ਨਿਗਮ ਤੇ ਸੁਲਤਾਨਪੁਰ ਲੋਧੀ ਨਗਰ ਕੌਂਸਲ ਚੋਣਾਂ ਲਈ ਨਾਮਜ਼ਦਗੀਆਂ ਦਾਖਲ ਕਰਨ
ਦੇ ਪਹਿਲੇ ਦਿਨ ਕਿਸੇ ਵੀ ਉਮੀਦਵਾਰ ਵਲੋਂ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤੇ ਗਏ।ਵਧੀਕ ਜਿਲ੍ਹਾ ਚੋਣ ਅਫਸਰ ਕਮ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਐਸ.ਪੀ ਆਂਗਰਾ ਨੇ ਦੱਸਿਆ ਕਿ ਪਹਿਲੇ ਦਿਨ ਕੋਈ ਨਾਮਜਦਗੀ ਨਹੀਂ ਹੋਈ ਹੈ।ਕੱਲ੍ਹ 31 ਜਨਵਰੀ ਨੂੰ ਐਤਵਾਰ ਹੋਣ ਕਰਕੇ ਨਾਮਜ਼ਦਗੀ ਪੱਤਰ ਨਹੀਂ ਲਏ ਜਾਣਗੇ।ਜ਼ਿਕਰਯੋਗ ਹੈ ਕਿ ਕਪੂਰਥਲਾ ਨਗਰ ਨਿਗਮ ਦੇ 50 ਵਾਰਡਾਂ ਤੇ ਸੁਲਤਾਨਪੁਰ ਲੋਧੀ ਨਗਰ ਕੌਸਲ ਦੇ 13 ਵਾਰਡਾਂ ਲਈ ਚੋਣ 14 ਫਰਵਰੀ ਨੂੰ ਹੋਵੇਗੀ।
Check Also
ਖਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਨੇ ਫਲਾਵਰ ਸ਼ੋਅ ’ਚ ਹਾਸਲ ਕੀਤਾ ਸ਼ਾਨਦਾਰ ਸਥਾਨ
ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਖ਼ਾਲਸਾ …
Punjab Post Daily Online Newspaper & Print Media