Saturday, April 11, 2026

ਆਜ਼ਾਦੀ ਸੰਗਰਾਮ ਲਈ ਬਲੀਦਾਨ ਦੇਣ ਵਾਲੇ ਸ਼ਹੀਦਾਂ ਦੀ ਯਾਦ ’ਚ ਮੌਨ ਰੱਖਿਆ ਗਿਆ

ਅੰਮ੍ਰਿਤਸਰ, 30 ਜਨਵਰੀ (ਸੁਖਬੀਰ ਸਿੰਘ) – ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦੇ ਬਲੀਦਾਨ ਦਿਵਸ ਮੌਕੇ ਅੱਜ ਕੰਪਨੀ ਬਾਗ ਵਿਖੇ ਸਥਿਤ ਮਹਾਤਮਾ ਗਾਂਧੀ ਜੀ ਦੇ ਬੁੱਤ ‘ਤੇ ਵਧੀਕ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਵਲੋ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਨੂੰ ਸ਼ਰਧਾਜਲੀ ਭੇਟ ਕੀਤੀ ਗਈ ਅਤੇ ਉਨ੍ਹਾਂ ਦੀ ਯਾਦ ਵਿਚ ਦੋ ਮਿੰਟ ਦਾ ਮੌਨ ਰੱਖਿਆ ਗਿਆ।ਦੇਸ਼ ਲਈ ਆਪਾ ਵਾਰਨ ਵਾਲਿਆਂ ਨੂੰ ਉਨ੍ਹਾਂ ਦੇ ਵੱਡੇ ਬਲੀਦਾਨ ਲਈ ਯਾਦ ਕੀਤਾ ਗਿਆ।
            ਅਗਰਵਾਲ ਨੇ ਕਿਹਾ ਕਿ ਸ਼ਹੀਦਾਂ ਦੀ ਬਦੌਲਤ ਹੀ ਅਸੀ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ।ਸ਼ਹੀਦ ਕਿਸੇ ਵੀ ਦੇਸ਼ ਕੌਮ ਦਾ ਸਰਮਾਇਆ ਹੁੰਦੇ ਹਨ ਅਤੇ ਉਹ ਸਾਡੀਆਂ ਨਵੀਂਆਂ ਪੀੜੀਆਂ ਲਈ ਹਮੇਸਾ ਹੀ ਪ੍ਰੇਰਣਾ ਸ੍ਰੋਤ ਰਹਿੰਦੇ ਹਨ।ਉਨਾਂ ਕਿਹਾ ਕਿ ਅੱਜ ਦੀ ਨੋਜਵਾਨ ਪੀੜੀ ਨੂੰ ਮਹਾਤਮਾ ਗਾਂਧੀ ਜੀ ਵਲੋ ਦਰਸਾਏ ਗਏ ਰਸਤੇ ਤੋਂ ਸੇਧ ਲੈਣੀ ਚਾਹੀਦੀ ਹੈ।ਹਿਮਾਂਸ਼ੂ ਨੇ ਕਿਹਾ ਕਿ ਸਾਨੂੰ ਆਪਣੀ ਆਜ਼ਾਦੀ ਨੂੰ ਬਰਕਰਾਰ ਰੱਖਣ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਯਤਨ ਕਰਨੇ ਚਾਹੀਦੇ ਹਨ ਤਾਂ ਜੋ ਸਾਡਾ ਦੇਸ਼ ਦਿਨ ਦੁਗਣੀ ਅਤੇ ਰਾਤ ਚੌਗਣੀ ਤਰੱਕੀ ਕਰਦਾ ਰਹੇ ਅਤੇ ਦੁਨੀਆਂ ਦੇ ਨਕਸ਼ੇ ਤੇ ਸਾਡਾ ਦੇਸ਼ ਇੱਕ ਖੁਸ਼ਹਾਲ ਦੇਸ਼ ਵਜੋਂ ਜਾਣਿਆ ਜਾ ਸਕੇ।ਉਹਨਾਂ ਅੱਗੇ ਕਿਹਾ ਕਿ ਦੇਸ਼ ਦੇ ਹਰ ਇੱਕ ਨਾਗਰਿਕ ਨੂੰ ਦੇਸ਼ ਦੀ ਤਰੱਕੀ ਵਿੱਚ ਆਪਣਾ ਅਹਿਮ ਯੋਗਦਾਨ ਜਰੂਰ ਪਾਉਣਾ ਚਾਹੀਦਾ ਹੈ।
                ਹੋਰ ਅਧਿਕਾਰੀਆਂ ਵੱਲੋਂ ਮਹਾਤਮਾ ਗਾਂਧੀ ਜੀ ਦੀ ਫੋਟੋ ਤੇ ਫੁੱਲ ਮਲਾਵਾਂ ਵੀ ਅਰਪਿਤ ਕੀਤੀਆਂ ਗਈਆਂ ਅਤੇ ਪੰਜਾਬ ਪੁਲਿਸ ਦੇ ਜਵਾਨਾਂ ਨੇ ਹਥਿਆਰ ਉਲਟੇ ਕਰਕੇ ਮਹਾਤਮਾ ਗਾਂਧੀ ਨੂੰ ਸ਼ਰਧਾਜਲੀ ਦਿੱਤੀ।
             ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸਾਬਕਾ ਮੰਤਰੀ ਲਕਸ਼ਮੀਕਾਂਤਾ ਚਾਵਲਾ, ਵਧੀਕ ਕਮਿਸ਼ਨਰ ਨਗਰ ਨਿਗਮ ਸੰਦੀਪ ਰਿਸ਼ੀ, ਸਹਾਇਕ ਕਮਿਸ਼ਨਰ ਸ੍ਰੀਮਤੀ ਅਨਮਜੋਤ ਕੌਰ, ਗੁਲਸ਼ਨ ਕੁਮਾਰ, ਐਕਸੀਅਨ ਪੀ.ਐਸ.ਪੀ.ਸੀ.ਐਲ ਜਤਿੰਦਰ ਸਿੰਘ ਅਤੇ ਸੁਖਵਿੰਦਰ ਸਿੰਘ ਸੁਪਰਡੈਂਟ ਤੋਂ ਇਲਾਵਾ ਵੱਡੀ ਗਿਣਤੀ ਦਫਤਰ ਡਿਪਟੀ ਕਮਿਸ਼ਨਰ ਵਿੱਚ ਕੰਮ ਕਰਦੇ ਕਰਮਚਾਰੀ ਵੀ ਹਾਜ਼ਰ ਸਨ।

Check Also

ਖਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਨੇ ਫਲਾਵਰ ਸ਼ੋਅ ’ਚ ਹਾਸਲ ਕੀਤਾ ਸ਼ਾਨਦਾਰ ਸਥਾਨ

ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਖ਼ਾਲਸਾ …