Wednesday, September 16, 2026

ਸਰਬਤ ਦਾ ਭਲਾ ਟਰੱਸਟ ਵਲੋਂ ਰੇਲਵੇ ਸਟੇਸ਼ਨ ਨੂੰ 10 ਵੀਲ੍ਹ ਚੇਅਰਾਂ ਭੇਟ

ਡਾ. ਓਬਰਾਏ ਦੀ ਨਿਰਸਵਾਰਥ ਸੇਵਾ ਨੇ ਕਾਇਮ ਕੀਤੀ ਨਿਵੇਕਲੀ ਮਿਸਾਲ – ਹਿਮਾਂਸ਼ੂ ਅਗਰਵਾਲ

ਅੰਮ੍ਰਿਤਸਰ, 1 ਫਰਵਰੀ (ਸੁਖਬੀਰ ਸਿੰਘ) – ਸਮਾਜ ਸੇਵਾ ਦੇ ਖੇਤਰ ‘ਚ ਨਿੱਤ ਨਵੇਂ ਮੀਲ੍ਹ-ਪੱਥਰ ਗੱਡ ਰਹੇ ਦੁਬਈ ਦੇ ਪ੍ਰਸਿੱਧ ਸਿੱਖ ਕਾਰੋਬਾਰੀ ਅਤੇ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਡਾ.ਐਸ.ਪੀ ਸਿੰਘ ਓਬਰਾਏ ਵੱਲੋਂ ਅੱਜ ਜ਼ਿਲ੍ਹਾ ਪ੍ਰਸ਼ਾਸਨ ਰਾਹੀਂ ਰੇਲਵੇ ਸਟੇਸ਼ਨ ਅੰਮ੍ਰਿਤਸਰ ਨੂੰ ਵਿਸ਼ੇਸ਼ ਜ਼ਰੂਰਤਾਂ ਵਾਲੇ ਤੇ ਬਜ਼ੁਰਗ ਯਾਤਰੀਆਂ ਦੀ ਸਹੂਲਤ ਲਈ 10 ਵੀਲ੍ਹ ਚੇਅਰ ਭੇਟ ਕੀਤੀਆਂ ਗਈਆਂ।
                  ਰੈਡ ਕਰਾਸ ਦਫ਼ਤਰ ਵਿਖੇ ਉਚੇਚੇ ਤੌਰ ‘ਤੇ ਪਹੁੰਚੇ ਟਰੱਸਟ ਦੇ ਮੁਖੀ ਡਾ. ਐਸ.ਪੀ ਸਿੰਘ ਓਬਰਾਏ ਦਾ ਏ.ਡੀ.ਸੀ ਹਿਮਾਂਸ਼ੂ ਅਗਰਵਾਲ ਅਤੇ ਰੇਲਵੇ ਦੇ ਅਧਿਕਾਰੀ ਓਲੰਪੀਅਨ ਬਲਵਿੰਦਰ ਸਿੰਘ ਸ਼ੰਮੀ ਨੇ ਇਸ ਉਪਰਾਲੇ ਲਈ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਡਾ. ਓਬਰਾਏ ਵਲੋਂ ਹਰ ਮੁਸ਼ਕਿਲ ਘੜੀ ‘ਚ ਸਭ ਤੋਂ ਪਹਿਲਾਂ ਅੱਗੇ ਆ ਕੇ ਲੋੜਵੰਦ ਲੋਕਾਂ ਦੇ ਨਾਲ-ਨਾਲ ਪ੍ਰਸ਼ਾਸਨ ਦੀ ਕੀਤੀ ਜਾਂਦੀ ਨਿਰਸਵਾਰਥ ਵੱਡੀ ਮਦਦ ਨੇ ਇੱਕ ਨਿਵੇਕਲੀ ਮਿਸਾਲ ਪੇਸ਼ ਕੀਤੀ ਹੈ।ਉਨ੍ਹਾਂ ਇਹ ਵੀ ਕਿਹਾ ਕਿ ਡਾ. ਓਬਰਾਏ ਦੀ ਸਰਪ੍ਰਸਤੀ ਹੇਠ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਕੋਰੋਨਾ ਦੇ ਸਮੇਂ ਦੌਰਾਨ ਸਿਵਲ,ਸਿਹਤ, ਰੇਲਵੇ, ਪੁਲਿਸ ਪ੍ਰਸ਼ਾਸਨ ਅਤੇ ਬੇਰੁਜਗਾਰ ਹੋਏ ਲੋੜਵੰਦ ਪਰਿਵਾਰਾਂ ਨੂੰ ਜੋ ਸਹਿਯੋਗ ਦਿੱਤਾ ਹੈ, ਉਸ ਨੂੰ ਹਮੇਸ਼ਾਂ ਯਾਦ ਰੱਖਿਆ ਜਾਵੇਗਾ।
                         ਇਸ ਦੌਰਾਨ ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਜਨਰਲ ਸਕੱਤਰ ਮਨਪ੍ਰੀਤ ਸੰਧੂ, ਵਿੱਤ ਸਕੱਤਰ ਨਵਜੀਤ ਘਈ ਤੋਂ ਇਲਾਵਾ ਰਣਧੀਰ ਸਿੰਘ ਸੈਕਟਰੀ ਰੈਡ ਕਰਾਸ, ਸ਼ਿਸ਼ਪਾਲ ਸਿੰਘ, ਮੁਕਲ ਸਰਮਾਂ, ਚਰਨਜੀਤ ਸਿੰਘ ਸੰਧੂ ਤੇ ਗੁਰਬਿੰਦਰ ਸਿੰਘ ਢਿੱਲੋਂ ਵੀ ਮੌਜ਼ੂਦ ਸਨ।

Check Also

ਬੀਬੀਕੇ ਡੀਏਵੀ ਕਾਲਜ ਵੁਮੈਨ ਵਿਖੇ ਵਿਸ਼ਵ ਫੋਟੋਗ੍ਰਾਫੀ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 15 ਸਤੰਬਰ (ਜਗਦੀਪ ਸਿੰਘ) – ਬੀਬੀਕੇ ਡੀਏਵੀ ਕਾਲਜ ਵੁਮੈਨ ਦੇ ਪੋਸਟ ਗ੍ਰੈਜੂਏਟ ਪੱਤਰਕਾਰੀ ਅਤੇ …