Tuesday, July 21, 2026

3 ਦਿਨਾ ਨੈਸ਼ਨਲ ਪਲਸ ਪੋਲੀਓ ਮੁਹਿੰਮ ਸ਼ੁਰੂ

ਪਹਿਲੇ ਦਿਨ 41542 ਬੱਚਿਆਂ ਨੇ ਪੀਤੀਆਂ ਪੋਲੀਓ ਰੋਕੂ ਬੂੰਦਾਂ

ਕਪੂਰਥਲਾ, 1 ਫਰਵਰੀ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਸੁਰਿੰਦਰ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਜਿਲਾ ਟੀਕਾਕਰਨ ਅਫਸਰ ਡਾ. ਆਸ਼ਾ ਮਾਂਗਟ ਦੀ ਰਹਿਨੁਮਾਈ ਹੇਠ ਤਿੰਨ ਦਿਨ੍ਹਾਂ ਇੰਨਟੈਂਸੀਫਾਈਡ ਪਲਸ ਪੋਲੀਓ ਰਾਊਂਡ ਦੀ ਅੱਜ ਸ਼ੁਰੂਆਤ ਹੋ ਗਈ, ਜੋ 31 ਜਨਵਰੀ ਤੋਂ 2 ਫਰਵਰੀ ਤੱਕ ਚੱਲੇਗੀ।ਇਸ ਦੌਰਾਨ ਜਿਲੇ ਦੇ 0-5 ਸਾਲ ਦੇ ਸਾਰੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ।
               ਮੁਹਿੰਮ ਦੀ ਨਿਗਰਾਨੀ ਲਈ ਸਟੇਟ ਤੋਂ ਵਿਸ਼ੇਸ਼ ਤੌਰ ‘ਤੇ ਡਿਪਟੀ ਡਾਇਰੈਕਟਰ ਡਾ. ਨਿਸ਼ਾ ਸੇਠੀ ਆਏ ਜਿਨ੍ਹਾਂ ਵਲੋਂ ਫੀਲਡ ਵਿਚ ਜਾ ਕੇ ਚੈਕਿੰਗ ਕੀਤੀ ਗਈ।ਸਿਵਲ ਸਰਜਨ ਡਾ. ਸੁਰਿੰਦਰ ਕੁਮਾਰ ਨੇ ਦੱਸਿਆ ਕਿ ਇਸ ਤਿੰਨ ਦਿਨ੍ਹਾਂ ਮੁਹਿੰਮ ਵਿਚ 0-5 ਸਾਲ ਦੇ 82322 ਬੱਚਿਆਂ ਨੂੰ ਪੋਲੀਓ ਰੋਧੀ ਬੂੰਦਾਂ ਪਿਲਾਉਣ ਦਾ ਟੀਚਾ ਹੈ, ਜਿਸ ਵਿਚ ਮੁਹਿੰਮ ਦੇ ਪਹਿਲੇ ਦਿਨ 41542 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ।
                   ਉਨ੍ਹਾਂ ਦੱਸਿਆ ਕਿ ਚਾਹੇ ਭਾਰਤ ਵਿਚੋਂ ਪੋਲੀਓ ਖਤਮ ਹੋ ਚੁੱਕਾ ਹੈ ਪਰ ਗੁਆਂਢੀ ਰਾਜਾਂ ਤੋਂ ਇਸ ਦੇ ਵਾਇਰਸ ਆਉਣ ਦਾ ਖਦਸ਼ਾ ਬਣਿਆ ਰਹਿੰਦਾ ਹੈ।ਉਨ੍ਹਾਂ ਸਭ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ 0-5 ਸਾਲ ਦੇ ਬੱਚਿਆਂ ਨੂੰ ਇਹ ਬੂੰਦਾਂ ਜਰੂਰ ਪਿਆਉਣ।ਜਿਲਾ ਟੀਕਾਕਰਨ ਅਫਸਰ ਡਾ. ਆਸ਼ਾ ਮਾਂਗਟ ਨੇ ਦੱਸਿਆ ਕਿ ਇਸ ਮੁਹਿੰਮ ਨੂੰ ਸਫਲ ਕਰਨ ਵਾਸਤੇ ਰੈਗੂਲਰ ਬੂਥ, ਟ੍ਰਾਂਜਿਟ ਬੂਥ ਅਤੇ ਮੋਬਾਈਲ ਟੀਮਾਂ ਲਗਾਈਆਂ ਗਈਆਂ ਹਨ।31 ਜਨਵਰੀ ਨੂੰ ਸਿਹਤ ਵਿਭਾਗ ਵਲੋਂ ਪੂਰੇ ਜਿਲੇ ਵਿਚ ਬੂਥ ਐਕਟਿਵਿਟੀ ਕੀਤੀ ਗਈ ਹੈ ਤੇ 2 ਦਿਨ ਵਿਭਾਗ ਦੀਆਂ ਟੀਮਾਂ ਵਲੋਂ ਹਾਊਸ ਟੂ ਹਾਊਸ ਜਾ ਕੇ ਬੱਚਿਆਂ ਨੂੰ ਬੂੰਦਾਂ ਪਿਲਾਈਆਂ ਜਾਣਗੀਆਂ।

Check Also

ਕੈਬਨਿਟ ਮੰਤਰੀ ਈ.ਟੀ.ਓ ਨੇ ਰੱਖਿਆ ਕਾਲੇਕੇ-ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ਼ ਦਾ ਨੀਂਹ ਪੱਥਰ

ਅੰਮ੍ਰਿਤਸਰ, 21 ਜੁਲਾਈ: ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ …