ਜਥੇਦਾਰ ਅਕਾਲ ਤਖਤ ਭਾਈ ਧਿਆਨ ਸਿੰਘ ਮੰਡ ਤੇ ਹੋਰਨਾਂ ਨੇ ਦਿੱਤੀ ਸ਼ਰਧਾਂਜਲੀ
ਅੰਮ੍ਰਿਤਸਰ, 1 ਫਰਵਰੀ (ਪੰਜਾਬ ਪੋਸਟ ਬਿਊਰੋ) – ਬੀਤੇ ਦਿਨੀ ਇਸ ਫਾਨੀ ਸੰਸਾਰ ਤੋਂ ਕੂਚ ਕਰ ਗਏ ਸਰਬੱਤ ਖਾਲਸਾ ਸੰਮੇਲਨ 2015 ਦੇ ਮੁੱਖ ਪ੍ਰਬੰਧਕ ਭਾਈ
ਜਰਨੈਲ ਸਿੰਘ ਸਖੀਰਾ ਦੇ ਮਾਤਾ ਸੁਰਜੀਤ ਕੌਰ (93) ਪਤਨੀ ਬਾਬਾ ਤਾਰਾ ਸਿੰਘ ਨਮਿਤ ਸ਼ਬਦ ਗੁਰੂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੇ ਭੋਗ ਉਨ੍ਹਾਂ ਦੇ ਜੱਦੀ ਗ੍ਰਹਿ ਪਿੰਡ ਸਖੀਰਾ ਜ਼ਿਲ੍ਹਾ ਤਰਨ ਤਾਰਨ ਵਿਖੇ ਪਾਏ ਗਏ। ਸਿੱਖ ਪੰਥ ਦੇ ਮਹਾਨ ਕੀਰਤਨੀ ਜੱਥੇ ਭਾਈ ਤਾਰ ਬਲਬੀਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਦੇ ਵੱਲੋਂ ਵੈਰਾਗਮਈ ਕੀਰਤਨ ਰਾਹੀਂ ਹਾਜ਼ਰੀ ਭਰੀ।
ਇਸ ਉਪਰੰਤ ਹੋਏ ਪ੍ਰਭਾਵਸ਼ਾਲੀ ਸ਼ਰਧਾਂਜਲੀ ਸਮਾਰੋਹ ਤੇ ਅੰਤਿਮ ਅਰਦਾਸ ਸਮਾਗਮ ਦੇ ਵਿੱਚ ਸਵ. ਮਾਤਾ ਸੁਰਜੀਤ ਕੌਰ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਸਰਬੱਤ ਖਾਲਸਾ ਸੰਮੇਲਨ 2015 ਦੇ ਦੌਰਾਨ ਥਾਪੇ ਗਏ ਸ਼੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਸਿੰਘ ਸਾਹਿਬ ਗਿਆਨੀ ਧਿਆਨ ਸਿੰਘ ਮੰਡ ਨੇ ਕਿਹਾ ਕਿ ਮਾਤਾ ਜੀ ਦੀ ਸਿੱਖ ਪੰਥ ਤੇ ਕੌਮ ਨੂੰ ਬਹੁਤ ਵੱਡੀ ਦੇਣ ਹੈ, ਜਿਸ ਨੂੰ ਭੁਲਾਇਆ ਨਹੀਂ ਜਾ ਸਕਦਾ।
ਪੀੜ੍ਹਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਵਾਲਿਆਂ ਵਿੱਚ ਭਾਈ ਮੋਹਕਮ ਸਿੰਘ, ਮਨਜੀਤ ਸਿੰਘ ਭੁੱਲਰ ਰੇਲਵੇ, ਭਾਈ ਸਤਨਾਮ ਸਿੰਘ ਮਨਾਵਾ, ਭਾਈ ਹਰਬੀਰ ਸਿੰਘ ਸੰਧੂ, ਸਿਕੰਦਰ ਸਿੰਘ ਵਰਾਨਾ, ਕਸ਼ਮੀਰ ਸਿੰਘ ਖਿਆਲਾ, ਬਲਵੰਤ ਸਿੰਘ ਗੋਪਾਲਾ, ਭਾਈ ਮੁਖਤਿਆਰ ਸਿੰਘ, ਭਾਈ ਅਮਰਜੀਤ ਸਿੰਘ, ਕਿਰਪਾਲ ਸਿੰਘ ਢਿੱਲੋਂ, ਬਲਵਿੰਦਰ ਸਿੰਘ ਕਾਲਾ, ਸਰਪੰਚ ਪ੍ਰਗਟ ਸਿੰਘ ਸਖੀਰਾ, ਮੈਂਬਰ ਕਰਨੈਲ ਸਿੰਘ ਸਖੀਰਾ, ਕੋਚ ਅਜੀਤ ਸਿੰਘ, ਪ੍ਰਕਾਸ਼ ਸਿੰਘ ਵਡਾਲੀ, ਭਾਈ ਮੰਗਲ ਸਿੰਘ, ਭਾਈ ਬਲਬੀਰ ਸਿੰਘ, ਜਸਲੀਨ ਸਿੰਘ ਸਖੀਰਾ, ਕਸ਼ਮੀਰ ਸਿੰਘ ਫੌਜ਼ੀ, ਗੁਰਸ਼ਰਨ ਸਿੰਘ ਸੰਧੂ ਆਦਿ ਦੇ ਨਾਮ ਵਰਣਨਯੋਗ ਹਨ।
ਭਾਈ ਜਰਨੈਲ ਸਿੰਘ ਸਖੀਰਾ ਨੇ ਆਈਆ ਸ਼ਖਸ਼ੀਅਤਾਂ ਦਾ ਧੰਨਵਾਦ ਕੀਤਾ।ਉਨ੍ਹਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
Punjab Post Daily Online Newspaper & Print Media