ਅੰਮ੍ਰਿਤਸਰ, 2 ਫਰਵਰੀ (ਸੁਖਬੀਰ ਸਿੰਘ) – ਕਰੋਨਾ ਮਹਾਂਮਾਰੀ ਦੌਰਾਨ ਪਿੱਛਲੇ ਸਾਲ ਮਾਰਚ ‘ਚ ਬੰਦ ਕਰ ਦਿੱਤੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਸਕੂਲਾਂ ਨੂੰ ਪੰਜਾਬ
ਸਰਕਾਰ ਦੇ ਸਿੱਖਿਆ ਵਿਭਾਗ ਵਲੋਂ 11 ਮਹੀਨੇ ਬਾਅਦ ਖੋਲ੍ਹਣ ਦੀ ਆਗਿਆ ਦੇ ਦਿੱਤੀ ਗਈ ਹੈ।ਸਥਾਨਕ ਨਿਊ ਫਲਾਵਰ ਸੀਨੀਅਰ ਸੈਕੰਡਰੀ ਸਕੂਲ ਖੁੱਲਣ ਨਾਲ ਟੀਚਰਾਂ ਅਤੇ ਵਿਦਿਆਰਥੀਆਂ ਦੇ ਮਾਪਿਆਂ ‘ਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਅ।ਸਕੂਲ ਪ੍ਰਬੰਧਕਾਂ ਵਲੋਂ ਬੱਚਿਆਂ ਦਾ ਫੁੱਲਾਂ ਨਾਲ ਸਵਾਗਤ ਕੀਤਾ ਗਿਆ ਅਤੇ ਸਕੂਲ ਦੇ ਸਾਰੇ ਵਿਦਿਆਰਥੀਆਂ ਨੂੰ ਪਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਗੁਰਦੁਆਰਾ ਸਾਹਿਬ ਵਿਖੇ ਲਿਜਾਇਆ ਗਿਆ।ਸਕੂਲੀ ਬੱਚਿਆਂ ਨੂੰ ਸੈਨੇਟਾਈਜ਼ਰ, ਮਾਸਕ ਅਤੇ ਬੋਤਲਾਂ ਦਿੱਤੀਆਂ ਗਈਆਂ।
ਇਸੇ ਦੌਰਾਨ ਨਿਊ ਫਲਾਵਰ ਸਕੂਲ ਦੇ ਮੁਖੀ ਅਤੇ ਰਾਸਾ ਪੰਜਾਬ ਦੇ ਚੇਅਰਮੈਨ ਹਰਪਾਲ ਸਿੰਘ ਯੂ.ਕੇ ਨੇ ਸਿੱਖਿਆ ਵਿਭਾਗ ਵਲੋਂ ਸਕੂਲ ਖੋਲ੍ਹਣ ਦੀ ਆਗਿਆ ਦਾ ਸਵਾਗਤ ਕਰਦਿਆਂ ਕਿਹਾ ਕਿ ਛੋਟੇ ਬੱਚਿਆਂ ਨੂੰ ਆਨਲਾਈਨ ਪੜਾਈ ਵਿੱਚ ਬਹੁਤ ਮੁਸ਼ਿਕਲ ਪੇਸ਼ ਆਓਂਦੀ ਸੀ ਅਤੇ ਉਨਾਂ ਦੀ ਪੜ੍ਹਾਈ ਦਾ ਨੁਕਸਾਨ ਵੀ ਹੁੰਦਾ ਸੀ।
ਇਸ ਮੌਕੇ ਪ੍ਰਿੰਸੀਪਲ ਕੁਲਵਿੰਦਰ ਕੌਰ ਅਤੇ ਸਮੂਹ ਸਟਾਫ਼ ਹਾਜ਼ਰ ਸੀ।
Check Also
ਮਿਉਂਸਿਪਲ ਕਾਰਪੋਰੇਸ਼ਨ ਵਲੋਂ ਸੈਲੀਬ੍ਰੇਸ਼ਨ ਮਾਲ ਤੋਂ ਚੌਂਕ ਤੱਕ ਗੈਰ-ਕਾਨੂੰਨੀ ਸੰਡੇ ਬਜ਼ਾਰ ਖਿਲਾਫ਼ ਕਾਰਵਾਈ
ਅੰਮ੍ਰਿਤਸਰ, 15 ਜੂਨ (ਜਗਦੀਪ ਸਿੰਘ) – ਮਿਉਂਸਿਪਲ ਕਾਰਪੋਰੇਸ਼ਨ ਅੰਮ੍ਰਿਤਸਰ ਵੱਲੋਂ ਸੈਲੀਬ੍ਰੇਸ਼ਨ ਮਾਲ ਤੋਂ ਚੌਂਕ ਤੱਕ …
Punjab Post Daily Online Newspaper & Print Media