Thursday, October 29, 2026

ਪੰਜ ਬਲਾਕਾਂ ’ਚ ਹੋਏ ‘ਹਰ ਘਰ ਪਾਣੀ, ਹਰ ਘਰ ਸਫ਼ਾਈ ਮਿਸ਼ਨ’ ਤਹਿਤ ਵਰਚੂਅਲ ਸਮਾਗਮ

ਨਵਾਂਸ਼ਹਿਰ, 2 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਲੋਕਾਂ ਨੂੰ ਸਾਫ਼-ਸੁਥਰਾ ਪਾਣੀ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਅੱਜ ‘ਹਰ ਘਰ ਪਾਣੀ, ਹਰ ਘਰ ਸਫ਼ਾਈ ਮਿਸ਼ਨ’ ਦੀ ਸ਼ੁਰੂਆਤ ਕੀਤੀ ਗਈ।ਇਸ ਸਬੰਧੀ ਜ਼ਿਲ੍ਹੇ ਦੇ ਸਮੂਹ ਪੰਜਾਂ ਬਲਾਕਾਂ ਦੇ ਵੱਖ-ਵੱਖ ਪਿੰਡਾਂ ਵਿਚ ਵਰਚੂਅਲ ਸਮਾਗਮ ਕਰਵਾਏ ਗਏ, ਜਿਨ੍ਹਾਂ ਵਿਚ ਜਨਤਕ ਆਗੂਆਂ, ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀਆਂ ਦੇ ਮੈਂਬਰਾਂ, ਪੰਚਾਂ-ਸਰਪੰਚਾਂ ਅਤੇ ਸਬੰਧਤ ਇਲਾਕਾ ਵਾਸੀਆਂ ਵੱਲੋਂ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ ਗਈ। ਇਸ ਦੌਰਾਨ ਬੰਗਾ ਬਲਾਕ ਦੇ ਮੇਹਲੀ, ਬਹਿਰਾਮ ਤੇ ਖਟਕੜ ਕਲਾਂ, ਔੜ ਬਲਾਕ ਦੇ ਗਰਚਾ ਤੇ ਗੜ੍ਹਪਧਾਣਾ, ਬਲਾਚੌਰ ਬਲਾਕ ਦੇ ਸਿੰਬਲ ਮਜਾਰਾ, ਗਰਲੋ ਬੇਟ, ਗਹੂੰਣ ਤੇ ਮੁੱਤੋਂ, ਨਵਾਂਸ਼ਹਿਰ ਦੇ ਸਲੋਹ ਤੇ ਮਹਾਲੋਂ ਅਤੇ ਸੜੋਆ ਬਲਾਕ ਦੇ ਮੋਜੇਵਾਲ, ਚਾਂਦਪੁਰ ਰੁੜਕੀ ਤੇ ਮੰਗੂਪੁਰ ਵਿਖੇ ਸਮਾਗਮ ਕਰਵਾਏ ਗਏ, ਜਿਸ ਦੌਰਾਨ ਸਮੂਹ ਹਾਜ਼ਰੀਨ ਨੇ ਰਾਜ ਪੱਧਰੀ ਸਮਾਗਮ ਨਾਲ ਸਿੱਧੇ ਤੌਰ ’ਤੇ ਜੁੜਦਿਆਂ ਮੁੱਖ ਮੰਤਰੀ, ਮੰਤਰੀ ਸਾਹਿਬਾਨ ਅਤੇ ਹੋਰਨਾਂ ਸ਼ਖਸੀਅਤਾਂ ਦੇ ਵਿਚਾਰ ਸੁਣੇ।
                    ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਅਤੇ ਐਕਸੀਅਨ ਜਲ ਸਪਲਾਈ ਤੇ ਸੈਨੀਟੇਸ਼ਨ ਰੋਹਿਤ ਕੁਮਾਰ ਵੱਲੋਂ ਵੀ ਇਸ ਪ੍ਰੋਗਰਾਮ ਵਿਚ ਆਨਲਾਈਨ ਸ਼ਿਰਕਤ ਕੀਤੀ ਗਈ।ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਇਸ ਮਿਸ਼ਨ ਤਹਿਤ ਸੁਧਾ ਮਾਜਰਾ, ਠਠਿਆਲਾ ਬੇਟ ਬਿਸਲਾ ਵਿਚ ਪ੍ਰਾਜੈਕਟ ਸ਼ੁਰੂ ਕੀਤੇ ਜਾ ਰਹੇ ਹਨ।ਪਿੰਡਾਂ ਵਿਚ ਸਾਫ਼-ਸੁਥਰੇ ਪਾਣੀ ਦੀ ਸਮੱਸਿਆ ਨੂੰ ਦੂਰ ਕਰਨ ਅਤੇ ਆਲੇ-ਦੁਆਲੇ ਦੀ ਸਵੱਛਤਾ ਨੂੰ ਮੁੱਖ ਰੱਖਦਿਆਂ ਇਹ ਮਿਸ਼ਨ ਸ਼ੁਰੂ ਕੀਤਾ ਗਿਆ ਹੈ।

Check Also

ਆਪਰੇਸ਼ਨ ਵਾਕ ਮਿਡ ਐਟਲਾਂਟਿਕ ਅਤੇ ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਨੇ ਲੋੜਵੰਦ ਮਰੀਜ਼ਾਂ ਦੇ ਗੋਡੇ ਬਦਲੇ

ਅੰਮ੍ਰਿਤਸਰ, 28 ਅਕਤੂਬਰ (ਜਗਦੀਪ ਸਿੰਘ) – ਲੋੜਵੰਦ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਮਰੀਜ਼ਾਂ ਨੂੰ ਮਿਆਰੀ …