Friday, April 10, 2026

ਡਿਪਟੀ ਕਮਿਸ਼ਨਰ ਵੱਲੋਂ ਨਸ਼ਿਆਂ ਖਿਲਾਫ਼ ਜਾਗਰੂਕਤਾ ਗਤੀਵਿਧੀਆਂ ਵਿਚ ਤੇਜ਼ੀ ਲਿਆਉਣ ਦੇ ਆਦੇਸ਼

ਜ਼ਿਲ੍ਹਾ ਮਿਸ਼ਨ ਟੀਮ ਦੀ ਮੀਟਿੰਗ ਦੌਰਾਨ ਨਸ਼ਾ ਵਿਰੋਧੀ ਮੁਹਿੰਮ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਨਵਾਂਸ਼ਹਿਰ, 2 ਫਰਵਰੀ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਅੱਜ ਜ਼ਿਲ੍ਹਾ ਮਿਸ਼ਨ ਟੀਮ ਦੀ ਮੀਟਿੰਗ ਦੌਰਾਨ ਜ਼ਿਲ੍ਹੇ ਵਿਚ ਨਸ਼ਾ ਵਿਰੋਧੀ ਮੁਹਿੰਮ ਤਹਿਤ ਕੀਤੇ ਜਾ ਰਹੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ।ਉਨ੍ਹਾਂ ਓਟ ਸੈਂਟਰਾਂ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕਰਨ ਤੋਂ ਇਲਾਵਾ ਡੈਪੋ, ਬਡੀ ਅਤੇ ਨਸ਼ਾ ਮੁਕਤ ਭਾਰਤ ਅਭਿਆਨ ਆਦਿ ਪ੍ਰੋਗਰਾਮਾਂ ਦੀ ਸਮੀਖਿਆ ਵੀ ਕੀਤੀ। ਉਨਾ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਾ ਵਿਰੋਧੀ ਮੁਹਿੰਮ ਤਹਿਤ ਬਣਾਏ ਗਏ ਡੈਪੋ ਅਤੇ ਬਡੀਜ਼ ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਵਿਚ ਅਹਿਮ ਭੂਮਿਕਾ ਨਿਭਾਅ ਰਹੇ ਹਨ।ਉਨ੍ਹਾਂ ਸਮੂਹ ਸਬੰਧਤ ਵਿਭਾਗਾਂ ਨੂੰ ਨਸ਼ਿਆਂ ਖਿਲਾਫ਼ ਆਪਣੀਆਂ ਜਾਗਰੂਕਤਾ ਗਤੀਵਿਧੀਆਂ ਵਿਚ ਤੇਜ਼ੀ ਲਿਆਉਣ ਦੇ ਆਦੇਸ਼ ਦਿੱਤੇ।
                    ਡਿਪਟੀ ਕਮਿਸ਼ਨਰ ਨੇ ਰੋਜ਼ਗਾਰ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਨਸ਼ਾ ਤਿਆਗ ਚੁੱਕੇ ਵਿਅਕਤੀਆਂ ਨੂੰ ਸਵੈ-ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਏ ਜਾਣ, ਤਾਂ ਜੋ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਿਆ ਜਾ ਸਕੇ।ਇਸੇ ਤਰ੍ਹਾਂ ਉਨ੍ਹਾਂ ਯੁਵਕ ਸੇਵਾਵਾਂ ਵਿਭਾਗ ਦੇ ਅਧਿਕਾਰੀਆਂ ਨੂੰ ਯੂਥ ਕਲੱਬਾਂ ਰਾਹੀਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਖੇਡਾਂ ਅਤੇ ਹੋਰਨਾਂ ਉਸਾਰੂ ਗਤੀਵਿਧੀਆਂ ਵੱਲ ਪ੍ਰੇਰਿਤ ਕਰਨ ਲਈ ਪ੍ਰੋਗਰਾਮ ਉਲੀਕਣ ਦੇ ਆਦੇਸ਼ ਦਿੱਤੇ।ਉਨ੍ਹਾਂ ਜ਼ਿਲ੍ਹੇ ਵਿਚ ਨਸ਼ਾ ਮੁਕਤ ਪਿੰਡਾਂ ਦੀ ਗਿਣਤੀ ਵਧਾਉਣ ਦੀ ਵੀ ਹਦਾਇਤ ਕੀਤੀ। ਇਸ ਦੌਰਾਨ ਉਨ੍ਹਾਂ ਸਿਹਤ, ਸਿੱਖਿਆ, ਪੁਲਿਸ, ਜੀ.ਓ.ਜੀਜ਼ ਅਤੇ ਹੋਰਨਾਂ ਵਿਭਾਗਾਂ ਵੱਲੋਂ ਇਨ੍ਹਾਂ ਪ੍ਰੋਗਰਾਮਾਂ ਸਬੰਧੀ ਵਿਖਾਈ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ ਅਤੇ ਨਸ਼ਿਆਂ ਖਿਲਾਫ਼ ਮੁਹਿੰਮ ਨੂੰ ਹੋਰ ਬਿਹਤਰ ਢੰਗ ਨਾਲ ਚਲਾਉਣ ਸਬੰਧੀ ਮੈਂਬਰਾਂ ਤੋਂ ਸੁਝਾਅ ਵੀ ਲਏ ਗਏ।
                       ਇਸ ਮੌਕੇ ਸਹਾਇਕ ਕਮਿਸ਼ਨਰ ਦੀਪਜੋਤ ਕੌਰ, ਡੀ.ੈਸ. ਪੀ ਲਖਵੀਰ ਸਿੰਘ, ਸਹਾਇਕ ਸਿਵਲ ਸਰਜਨ ਡਾ. ਬਲਵਿੰਦਰ ਸਿੰਘ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸੰਤੋਸ਼ ਵਿਰਦੀ, ਜ਼ਿਲ੍ਹਾ ਰੋਜ਼ਗਾਰ ਅਫ਼ਸਰ ਰੁਪਿੰਦਰ ਕੌਰ, ਤਹਿਸੀਲ ਹੈਡ ਜੀ.ਓ.ਜੀ ਕੈਪਟਨ ਸਤਪਾਲ ਸਿੰਘ, ਜ਼ਿਲ੍ਹਾ ਵਿਵਹਾਰ ਪਰਿਵਰਤਨ ਕੋਆਰਡੀਨੇਟਰ ਮੰਗ ਗੁਰਪ੍ਰਸ਼ਾਦ, ਪੰਜਾਬ ਹੁਨਰ ਵਿਕਾਸ ਮਿਸ਼ਨ ਤੋਂ ਸ਼ੰਮੀ ਠਾਕੁਰ, ਸੁਖਵਿੰਦਰ ਸਿੰਘ ਤੇ ਰਾਜਨ ਭਾਟੀਆ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ।

Check Also

ਖਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਨੇ ਫਲਾਵਰ ਸ਼ੋਅ ’ਚ ਹਾਸਲ ਕੀਤਾ ਸ਼ਾਨਦਾਰ ਸਥਾਨ

ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਖ਼ਾਲਸਾ …