Saturday, September 19, 2026

ਪਲਸ ਪੋਲੀਓ ਮੁਹਿੰਮ ਦੇ ਦੂਜੇ ਦਿਨ 11893 ਬੱਚਿਆਂ ਨੇ ਪੀਤੀਆਂ ਪੋਲੀਓ ਰੋਕੂ ਬੂੰਦਾਂ

ਨਵਾਂਸ਼ਹਿਰ, 2 ਫਰਵਰੀ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਦੀ ਅਗਵਾਈ ਵਿੱਚ ਸ਼ਹੀਦ ਭਗਤ ਸਿੰਘ ਨਗਰ ਵਿਚ ਚੱਲ ਰਹੀ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਦੇ ਦੂਜੇ ਦਿਨ ਡਿਪਟੀ ਡਾਇਰੈਕਟਰ ਈ.ਐਸ.ਆਈ ਡਾ. ਓ.ਪੀ ਗੋਜਰਾ ਨੇ ਝੁੱਗੀਆਂ-ਝੌਂਪੜੀਆਂ ਅਤੇ ਨਿਰਮਾਣ ਸਥਾਨਾਂ ਸਮੇਤ ਵੱਖ-ਵੱਖ ਹਾਈ ਰਿਸਕ ਖੇਤਰਾਂ ਦੀ ਚੈਕਿੰਗ ਕੀਤੀ।ਉਨ੍ਹਾਂ ਦੇ ਨਾਲ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਦਵਿੰਦਰ ਢਾਂਡਾ, ਡਾ. ਹਰਪਿੰਦਰ ਸਿੰਘ, ਸੁਸ਼ੀਲ ਕੁਮਾਰ ਵੀ ਮੌਜੂਦ ਸਨ।ਡਾ. ਓ.ਪੀ ਗੋਜਰਾ ਨੇ ਦਸਹਿਰਾ ਗਰਾਊਂਡ ਵਿਚ ਝੱਗੀਆਂ-ਝੌਂਪੜੀਆ ਅਤੇ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਦੇ ਸਾਹਮਣੇ ਨਿਰਮਾਣ ਅਧੀਨ ਖੇਤਰ ਵਿਚ ਜਾ ਕੇ ਪਲਸ ਪੋਲੀਓ ਮੁਹਿੰਮ ਦਾ ਜਾਇਜ਼ਾ ਲਿਆ ਅਤੇ ਪੋਲੀਓ ਰੋਕੂ ਬੂੰਦਾਂ ਪੀ ਚੁੱਕੇ ਬੱਚਿਆਂ ਦੀਆਂ ਉਂਗਲਾਂ ਦੇ ਨਿਸ਼ਾਨ ਚੈੱਕ ਕੀਤੇ। ਉਨ੍ਹਾਂ ਪਲਸ ਪੋਲੀਓ ਮੁੁਹਿੰਮ ਵਿਚ ਤਾਇਨਾਤ ਸਿਹਤ ਵਿਭਾਗ ਦੀਆਂ ਟੀਮਾਂ ਦੇ ਕੰਮ ਉੱਤੇ ਤਸੱਲੀ ਪ੍ਰਗਟ ਕੀਤੀ।
                 ਇਸੇ ਦੌਰਾਨ ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਨੇ ਸਲੱਮ ਏਰੀਆ ਚਰਚ ਕਾਲੋਨੀ ਅਤੇ ਸਲੋਹ ਰੋਡ ਸਲੱਮ ਏਰੀਆ ਵਿਚ ਜਾ ਕੇ ਬੱਚਿਆਂ ਦੀ ਚੈਕਿੰਗ ਕੀਤੀ।ਉਨ੍ਹਾਂ ਨਾਲ ਡਾ. ਹਰਤੇਜ ਸਿੰਘ, ਹਰਦੀਪ ਸਿੰਘ ਅਤੇ ਸਿਵਲ ਸਰਜਨ ਦੇ ਸਹਾਇਕ ਅਜੇ ਕੁਮਾਰ ਹਾਜ਼ਰ ਸਨ।
              ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਅਤੇ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਦਵਿੰਦਰ ਢਾਂਡਾ ਨੇ ਦੱਸਿਆ ਕਿ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਦੇ ਅੱਜ ਦੂਜੇ ਦਿਨ ਜ਼ਿਲ੍ਹੇ ਵਿੱਚ ਕੁੱਲ 11893 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਕਰੀਬ 53,014 ਬੱਚਿਆਂ ਨੂੰ ਬੂੰਦਾਂ ਪਿਲਾਉਣ ਦਾ ਟੀਚਾ ਰੱਖਿਆ ਗਿਆ ਹੈ।ਜਿਸ ਵਿਚੋਂ ਹੁਣ ਤੱਕ 42,009 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲ਼ਾ ਕੇ ਕਰੀਬ 80 ਫੀਸਦੀ ਟੀਚਾ ਪੂਰਾ ਕਰ ਲਿਆ ਗਿਆ ਹੈ।ਅੱਜ ਨਵਾਂਸ਼ਿਹਰ ਵਿੱਚ 1471, ਬੰਗਾ ਵਿੱਚ 708, ਬਲਾਚੌਰ ਅਰਬਨ ਵਿੱਚ 666, ਰਾਹੋਂ ਵਿੱਚ 1050, ਮੁਜੱੱਫਰਪੁਰ ਬਲਾਕ ਵਿੱਚ 2763, ਮੁਕੰਦਪੁਰ ਬਲਾਕ ਵਿੱਚ 1123, ਸੁੱਜੋਂ ਵਿੱਚ 1454, ਸੜੋਆ ਬਲਾਕ ਵਿੱਚ 1116 ਅਤੇ ਬਲਾਚੌਰ ਰੂਰਲ ਵਿੱਚ 1542 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ।

Check Also

ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …