ਅੰਮ੍ਰਿਤਸਰ, 2 ਫਰਵਰੀ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵੱਲੋਂ ਸਵੈ-ਰੋਜ਼ਗਾਰ ਦੇ ਉਦੇਸ਼ ਨਾਲ ਯੂਨੀਵਰਸਿਟੀ
ਕੈਂਪਸ, ਅੰਮ੍ਰਿਤਸਰ ਵਿਖੇ ਦਸਵੀਂ/ਬਾਰਵੀਂ ਪਾਸ ਲੜਕੇ ਅਤੇ ਲੜਕੀਆਂ (ਬਿਨ੍ਹਾਂ ਉਮਰ ਹੱਦ ਦੇ) ਨੂੰ ਆਤਮ-ਨਿਰਭਰ ਬਣਾਉਣ ਲਈ 6 ਮਹੀਨੇ ਦੇ ਸਰਟੀਫਿਕੇਟ ਕੋਰਸ ਸ਼ੁਰੂ ਕੀਤੇ ਜਾ ਰਹੇ ਹਨ।ਜਿਨ੍ਹਾਂ ਵਿਚ ਕਟਿੰਗ ਐਂਡ ਟੇਲਰਿੰਗ (ਦਸਵੀਂ ਪਾਸ ਲੜਕੀਆਂ ਵਾਸਤੇ); ਬਿਓੂਟੀ ਕਲਚਰ (ਦਸਵੀਂ ਪਾਸ ਲੜਕੀਆਂ ਵਾਸਤੇ); ਵੈਬ ਡਿਜਾਈਨਿੰਗ (ਬਾਰਵੀਂ ਪਾਸ ਲੜਕੇ ਅਤੇ ਲੜਕੀਆਂ ਵਾਸਤੇ); ਇੰਗਲਿਸ਼ ਸਪੀਕਿੰਗ ਅਤੇ ਕਮਿਊਨਿਕੇਸ਼ਨ ਸਕਿਲਜ਼ (ਬਾਰਵੀਂ ਪਾਸ ਲੜਕੇ ਅਤੇ ਲੜਕੀਆਂ ਵਾਸਤੇ) ਸ਼ਾਮਿਲ ਹਨ।
ਵਿਭਾਗ ਦੇ ਡਾਇਰੈਕਟਰ ਡਾ. ਸਰੋਜ ਅਰੋੜਾ ਨੇ ਦੱਸਿਆ ਕਿ ਖਾਲੀ ਸੀਟਾਂ ਨੂੰ ਭਰਨ ਲਈ ਇਹਨਾਂ ਕੋਰਸਾਂ ਵਿਚ ਦਾਖਲਾ ਲੈਣ ਦੇ ਚਾਹਵਾਨ ਉਮੀਦਵਾਰ ਜਲਦੀ ਤੋ ਜਲਦੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਵੈਬਸਾਈਟ ‘ਤੇ 15 ਫਰਵਰੀ ਤੱਕ ਆਨਲਾਈਨ ਅਪਲਾਈ ਕੀਤਾ ਜਾ ਸਕਦਾ ਹੈ।
Check Also
ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ 31 ਜੁਲਾਈ ਤੱਕ ਕੀਤਾ ਜਾ ਸਕਦਾ ਹੈ ਅਪਲਾਈ- ਜਿਲ੍ਹਾ ਬਾਲ ਸੁਰੱਖਿਆ ਅਫਸਰ
ਅੰਮ੍ਰਿਤਸਰ, 21 ਮਈ (ਸੁਖਬੀਰ ਸਿੰਘ) – ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਆਨਲਾਈਨ ਰਜਿਸਟਰੇਸ਼ਨ 31 …
Punjab Post Daily Online Newspaper & Print Media