ਅੰਮ੍ਰਿਤਸਰ, 3 ਫਰਵਰੀ (ਸੁਖਬੀਰ ਸਿੰਘ) – ਹਲਕਾ ਦੱਖਣੀ ਦੀ ਵਾਰਡ ਨੰਬਰ 37 ਦੀ ਜ਼ਿਮਨੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਇੰਦਰਜੀਤ ਸਿੰਘ ਪੰਡੋਰੀ
ਦੇ ਮੁੱਖ ਚੋਣ ਦਫ਼ਤਰ ਦਾ ਉਦਘਾਟਨ ਅਕਾਲੀ ਆਗੂ ਤਲਬੀਰ ਸਿੰਘ ਗਿੱਲ ਵਲੋਂ ਕੀਤਾ ਗਿਆ।ਅਕਾਲੀ ਆਗੂ ਗਿੱਲ ਨੇ ਪਾਰਟੀ ਦੇ ਵਰਕਰਾਂ ਅਤੇ ਸਮੂਹ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਜ਼ਮੀਨੀ ਉਹ ਆਪੋ ਆਪਣੀ ਜਿੰਮੇਵਾਰੀ ਸਮਝਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਘਰ ਘਰ ਪਹੁੰਚਾਉਣ ਤਾਂ ਜੋ ਪਾਰਟੀ ਉਮੀਦਵਾਰ ਨੂੰ ਭਾਰੀ ਬਹੁਮਤ ਨਾਲ ਜਿਤਾਇਆ ਜਾ ਸਕੇ।ਇਸ ਮੌਕੇ ਸਾਬਕਾ ਸੀਨੀਅਰ ਡਿਪਟੀ ਮੈਅਰ ਅਵਤਾਰ ਸਿੰਘ ਟਰੱਕਾਂ ਵਾਲੇ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ ਤੇ ਅਜੇਬੀਰਪਾਲ ਸਿੰਘ ਰੰਧਾਵਾ ਆਦਿ ਹਾਜ਼ਰ ਸਨ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media