Thursday, July 2, 2026

ਨਿਰਪੱਖ ਤੇ ਸ਼ਾਂਤਮਈ ਚੋਣਾਂ ਲਈ ਸਾਰੇ ਪ੍ਰਬੰਧ ਯਕੀਨੀ ਬਣਾਏ ਜਾਣ – ਅਬਜ਼ਰਵਰ ਡੀ.ਪੀ.ਐਸ ਖਰਬੰਦਾ

ਪਾਰਦਰਸ਼ੀ, ਨਿਰਪੱਖ ਤੇ ਸ਼ਾਂਤਮਈ ਚੋਣ ਲਈ ਅਧਿਕਾਰੀਆਂ ਨੂੰ ਦਿੱਤੇ ਦਿਸ਼ਾ-ਨਿਰਦੇਸ਼

ਨਵਾਂਸ਼ਹਿਰ, 3 ਫਰਵਰੀ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹੇ ਵਿਚ ਨਗਰ ਕੌਂਸਲ ਚੋਣਾਂ ਲਈ ਤਾਇਨਾਤ ਅਬਜ਼ਰਵਰ ਡੀ.ਪੀ ਐਸ ਖਰਬੰਦਾ ਆਈ.ਏ ਐਸ ਵੱਲੋਂ ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤਮਈ ਚੋਣਾਂ ਲਈ ਸਾਰੇ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਅਤੇ ਐਸ.ਐਸ.ਪੀ ਅਲਕਾ ਮੀਨਾ ਦੀ ਮੌਜ਼ੂਦਗੀ ਵਿਚ ਚੋਣਾਂ ਨਾਲ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਖਰਬੰਦਾ ਨੇ ਕਿਹਾ ਕਿ ਨਿਰਪੱਖ ਅਤੇ ਸ਼ਾਂਤਮਈ ਚੋਣ ਪ੍ਰਕਿਰਿਆ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਣੀ ਚਾਹੀਦੀ।ਉਨ੍ਹਾਂ ਕਿਹਾ ਕਿ ਉਹ ਸਮੁੱਚੀ ਚੋਣ ਪ੍ਰਕਿਰਿਆ ’ਤੇ ਪੂਰੀ ਨਿਗਰਾਨੀ ਰੱਖਣਗੇ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਚੋਣਾਂ ਨਾਲ ਜੁੜਿਆ ਸਮੁੱਚਾ ਅਮਲਾ ਆਪਣੀ ਡਿੳੂਟੀ ਜਿੰਮੇਵਾਰੀ ਅਤੇ ਬਿਨਾਂ ਕਿਸੇ ਪੱਖਪਾਤ ਦੇ ਨਿਭਾਏ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚੋਣਾਂ ਨਾਲ ਸਬੰਧਤ ਪ੍ਰਬੰਧਾਂ ਬਾਰੇ ਵਿਸਥਾਰ ਜਾਣਕਾਰੀ ਹਾਸਲ ਕੀਤੀ।ਜ਼ਿਲ੍ਹਾ ਚੋਣ ਅਫ਼ਸਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਤਿੰਨਾਂ ਨਗਰ ਕੌਂਸਲਾਂ ਵਿਚ ਚੋਣ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੇ ਲੋੜੀਂਦੇ ਇੰਤਜ਼ਾਮ ਕੀਤੇ ਗਏ ਹਨ।
ਇਸ ਤੋਂ ਪਹਿਲਾਂ ਅਬਜ਼ਰਵਰ ਖਰਬੰਦਾ ਨੇ ਜ਼ਿਲ੍ਹਾ ਚੋਣ ਅਫ਼ਸਰ ਡਾ. ਸ਼ੇਨਾ ਅਗਰਵਾਲ ਸਮੇਤ ਨਵਾਂਸ਼ਹਿਰ ਨਗਰ ਕੌਂਸਲ ਚੋਣਾਂ ਸਬੰਧੀ ਬਣਾਏ ਗਏ ਆਰ.ਕੇ ਆਰੀਆ ਕਾਲਜ ਵਿਖੇ ਬਣਾਏ ਸਟਰੋਂਗ ਰੂਮ, ਡਿਸਪੈਚ ਸੈਂਟਰ ਅਤੇ ਗਿਣਤੀ ਕੇਂਦਰ ਦਾ ਨਿਰੀਖਣ ਕਰਨ ਤੋਂ ਇਲਾਵਾ ਵੱਖ-ਵੱਖ ਪੋਲਿੰਗ ਬੂਥਾਂ ਦਾ ਵੀ ਜਾਇਜ਼ਾ ਲਿਆ।
                  ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਦੀਪ ਸਿੰਘ ਬੈਂਸ, ਐਸ.ਡੀ.ਐਮ ਬੰਗਾ ਵਿਰਾਜ ਤਿੜਕੇ, ਐਸ.ਡੀ.ਐਮ ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ, ਐਸ.ਡੀ.ਐਮ ਬਲਾਚੌਰ ਦੀਪਕ ਰੁਹੇਲਾ, ਐਸ.ਪੀ ਹੈਡਕੁਆਰਟਰ ਮਨਵਿੰਦਰ ਵੀਰ ਸਿੰਘ, ਤਹਿਸੀਲਦਾਰ ਕੁਲਵੰਤ ਸਿੰਘ, ਡੀ.ਐਸ.ਪੀ ਸਵਿੰਦਰਪਾਲ ਸਿੰਘ, ਐਸ.ਐਚ.ਓ ਵਿਜੇ ਕੁਮਾਰ, ਈ.ਟੀ.ਓ ਗੁਰਦਾਸ ਸਿੰਘ, ਸੁਰਿੰਦਰ ਕੁਮਾਰ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ।

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ

ਅੰਮ੍ਰਿਤਸਰ, 1 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਮੀਰੀ ਪੀਰੀ ਦੇ …