Wednesday, September 16, 2026

ਕੈਬਨਿਟ ਮੰਤਰੀ ਸੋਨੀ ਨੇ ਸਮਾਰਟ ਸਿਟੀ ਤਹਿਤ ਚੱਲ ਰਹੇ ਵਿਕਾਸ ਕੰਮਾਂ ਦਾ ਕੀਤਾ ਨਰੀਖਣ

ਪੁਲਿਸ ਅਧਿਕਾਰੀਆਂ ਨੂੰ ਟ੍ਰੈਫਿਕ ਵਿਵਸਥਾ ਵਿੱਚ ਸੁਧਾਰ ਲਿਆਉਣ ਦੇ ਦਿੱਤੇ ਨਿਰਦੇਸ਼

ਅੰਮ੍ਰਿਤਸਰ, 3 ਫਰਵਰੀ (ਸੁਖਬੀਰ ਸਿੰਘ) – ਸ਼ਹਿਰ ਵਿੱਚ ਸਮਾਰਟ ਸਿਟੀ ਤਹਿਤ ਹੋਣ ਵਾਲੇ ਵਿਕਾਸ ਕਾਰਜ਼ ਕਾਫੀ ਤੇਜ਼ੀ ਨਾਲ ਚੱਲ ਰਹੇ ਹਨ ਅਤੇ ਆਉਂਦੇ ਕੁੱਝ ਹੀ ਮਹੀਨਿਆਂ ਵਿੱਚ ਸ਼ਹਿਰ ਦੀ ਨੁਹਾਰ ਬਦਲ ਜਾਵੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਲੋਹਗੜ੍ਹ ਚੌਕ ਵਿਖੇ ਸਮਾਰਟ ਸਿਟੀ ਤਹਿਤ ਹੋਣ ਵਾਲੇ ਕੰਮਾਂ ਦਾ ਨਰੀਖਣ ਕਰਨ ਪਿਛੋਂ ਕੀਤਾ।
                 ਸੋਨੀ ਨੇ ਕਿਹਾ ਕਿ ਸਮਾਰਟ ਸਿਟੀ ਪ੍ਰਾਜੈਕਟ ਤਹਿਤ ਲੋਹਗੜ੍ਹ ਚੌਂਕ ਵਿਖੇ ਬਿਜਲੀ ਦੀਆਂ ਤਾਰਾਂ ਅੰਡਰਗਰਾਉਂਡ ਕੀਤੀਆਂ ਜਾਣੀਆਂ ਹਨ।ਟੈ੍ਰਫਿਕ ਵਿਵਸਥਾ ਦਾ ਜਾਇਜਾ ਲੈਂਦੇ ਹੋਏ ਸੋਨੀ ਨੇ ਪੁਲਿਸ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਟ੍ਰੈਫਿਕ ਵਿਵਸਥਾ ਵਿੱਚ ਸੁਧਾਰ ਲਿਆਂਦਾ ਜਾਵੇ ਅਤੇ ਚੌਂਕਾਂ ਵਿੱਚ ਬੰਦ ਪਈਆਂ ਟੈ੍ਰਫਿਕ ਲਾਈਟਾਂ ਨੂੰ ਠੀਕ ਕਰਵਾਇਆ ਜਾਵੇ।ਸੋਨੀ ਨੇ ਦੁਕਾਨਦਾਰਾਂ ਨਾਲ ਗੱਲਬਾਤ ਵੀ ਕੀਤੀ ।
                   ਇਸ ਮੌਕੇ ਡਾ: ਸੁਖਚੈਨ ਸਿੰਘ ਗਿੱਲ ਕਮਿਸ਼ਨਰ ਪੁਲਿਸ, ਸ੍ਰੀਮਤੀ ਕੋਮਲ ਮਿੱਤਲ ਕਮਿਸ਼ਨਰ ਨਗਰ ਨਿਗਮ, ਅਰੁਣ ਕੁਮਾਰ ਪੱਪਲ ਚੇਅਰਮੈਨ ਮਾਰਕੀਟ ਕਮੇਟੀ, ਮਹੇਸ਼ ਖੰਨਾ ਵਾਇਸ ਚੇਅਰਮੈਨ ਸੀਵਰੇਜ ਬੋਰਡ, ਕੌਂਸਲਰ ਰਾਜਬੀਰ ਕੋਰ, ਸੰਕਰ ਅਰੋੜਾ, ਚਰਨਜੀਤ ਸਿੰਘ, ਵਿੱਕੀ ਕੁਮਾਰ, ਰਾਜਨ ਸਹਿਗਲ, ਬੀਰਬਲ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।

Check Also

ਬੀਬੀਕੇ ਡੀਏਵੀ ਕਾਲਜ ਵੁਮੈਨ ਵਿਖੇ ਵਿਸ਼ਵ ਫੋਟੋਗ੍ਰਾਫੀ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 15 ਸਤੰਬਰ (ਜਗਦੀਪ ਸਿੰਘ) – ਬੀਬੀਕੇ ਡੀਏਵੀ ਕਾਲਜ ਵੁਮੈਨ ਦੇ ਪੋਸਟ ਗ੍ਰੈਜੂਏਟ ਪੱਤਰਕਾਰੀ ਅਤੇ …