ਕਪੂਰਥਲਾ, 3 ਫਰਵਰੀ (ਪੰਜਾਬ ਪੋਸਟ ਬਿਊਰੋ) – ਚੀਫ ਜੁਡੀਸ਼ੀਅਲ ਮੈਜਿਸਟੇ੍ਰਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਅਜੀਤ ਪਾਲ
ਸਿੰਘ ਵਲੋਂ ਕੇਂਦਰੀ ਜੇਲ੍ਹ ਕਪੂਰਥਲਾ ਵਿਖੇ ਕੈਂਪ ਕੋਰਟ ਲਾ ਕੇ ਕੇਸਾਂ ਦਾ ਨਿਪਟਾਰਾ ਕੀਤਾ ਅਤੇ ਅੰਡਰ ਟਰਾਇਲ ਬੰਦੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ।
ਉਨ੍ਹਾਂ ਜ਼ੇਲ੍ਹ ਵਿੱਚ ਬਣੇ ਲੀਗਲ ਏਡ ਕਲੀਨਿਕ ਦਾ ਵੀ ਦੌਰਾ ਕੀਤਾ ਗਿਆ ਅਤੇ ਕੈਦੀਆਂ/ਹਵਾਲਾਤੀਆਂ ਨੂੰ ਦਿੱਤੀ ਜਾਂਦੀ ਮੁਫਤ ਕਾਨੂੰਨੀ ਸਹਾਇਤਾ ਦਾ ਰਿਕਾਰਡ ਬਰੀਕੀ ਨਾਲ ਵਾਚਿਆ।ਇਸ ਦੌਰਾਨ ਜ਼ੇਲ੍ਹ ਵਿੱਚ ਡਿਊਟੀ ਦੇ ਰਹੇ ਪੈਰਾ ਲੀਗਲ ਵਲੰਟੀਅਰਸ/ਕਰਮਚਾਰੀਆਂ ਨੂੰ ਹਦਾਇਤ ਦਿੱਤੀ ਗਈ ਕਿ ਲੀਗਲ ਏਡ ਕਲੀਨਿਕ ਵਿੱਚ ਜਿਸ ਵੀ ਕੈਦੀ/ਹਵਾਲਾਤੀ ਨੂੰ ਮੁਫਤ ਕਾਨੂੰਨੀ ਸਹਾਇਤਾ ਦਿੱਤੀ ਜਾਂਦੀ ਹੈ ਉਸਦੀ ਕਲੀਨਿਕ ਵਿੱਚ ਵੱਖਰੀ ਫਾਇਲ ਨਾਲ ਰਿਕਾਰਡ ਰੱਖਿਆ ਜਾਵੇ ਤਾਂ ਜੋ ਬਿਨ੍ਹਾਂ ਕਿਸੇ ਦੇਰੀ ਤੋਂ ਲੋੜ੍ਹੀਂਦੀ ਕਾਰਵਾਈ ਕੀਤੀ ਜਾ ਸਕੇ।
ਉਨ੍ਹਾਂ ਨੇ ਜ਼ੇਲ੍ਹ ਸੁਪਰਡੈਂਟ ਨੂੰ ਹਦਾਇਤ ਦਿੱਤੀ ਕਿ ਜ਼ੇਲ੍ਹ ਵਿੱਚ ਬੰਦ ਕੈਦੀਆਂ ਅਤੇ ਵਿਚਾਰ ਅਧੀਨ ਹਵਾਲਾਤੀਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕੀਤਾ ਜਾਵੇ ਤਾਂ ਜੋ ਉਨ੍ਹਾਂ ਦੀ ਮਨੋ ਸਥਿਤੀ ਵਿੱਚ ਸੁਧਾਰ ਲਿਆਂਦਾ ਜਾ ਸਕੇ।ਉਨ੍ਹਾਂ ਨੇ ਮੁਫਤ ਕਾਨੂੰਨੀ ਸਹਾਇਤਾ ਪ੍ਰਾਪਤ ਕਰ ਰਹੇ ਹਵਾਲਾਤੀਆਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ।
ਉਨ੍ਹਾਂ ਦੱਸਿਆ ਕਿ ਹਵਾਲਾਤੀਆਂ ਅਤੇ ਕੈਦੀਆਂ ਨੂੰ ਬਗੈਰ ਕਿਸੇ ਆਮਦਨ ਦੀ ਹੱਦ ਤੋਂ ਉਪ-ਮੰਡਲ ਦੀਆਂ ਕਚਿਹਰੀਆਂ ਤੋਂ ਲੈ ਕੇ ਮਾਣਯੋਗ ਸੁਪਰੀਮ ਕੋਰਟ ਤੱਕ ਕੇਸਾਂ ਅਤੇ ਅਪੀਲਾਂ ਦੀ ਪੈਰਵਾਈ ਕਰਨ ਲਈ ਮੁਫਤ ਵਕੀਲ ਦੀਆਂ ਸੇਵਾਵਾਂ ਮੁਹੱਈਆ ਕੀਤੀਆਂ ਜਾਂਦੀਆਂ ਹਨ ਅਤੇ ਇਨ੍ਹਾਂ ਕੇਸਾਂ ਅਤੇ ਅਪੀਲਾਂ ’ਤੇ ਆਉਣ ਵਾਲੇ ਫੁਟਕਲ ਖਰਚਿਆਂ ਦੀ ਅਦਾਇਗੀ ਵੀ ਵਿਭਾਗ ਵਲੋਂ ਕੀਤੀ ਜਾਂਦੀ ਹੈ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media