Sunday, September 13, 2026

ਫਾਇਰ ਆਰਮਜ਼ ਲੈ ਕੇ ਚੱਲਣ ‘ਤੇ ਮਨਾਹੀ ਦੇ ਹੁਕਮ ਲਾਗੂ

ਅੰਮ੍ਰਿਤਸਰ, 4 ਫਰਵਰੀ (ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਖਹਿਰਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਦੇ ਅਧਿਕਾਰ ਖੇਤਰ ਨਗਰ ਨਿਗਮ ਦੀ ਵਾਰਡ ਨੰਬਰ 37, ਨਗਰ ਪੰਚਾਇਤ ਰਈਆ, ਅਜਨਾਲਾ, ਰਮਦਾਸ, ਮਜੀਠਾ ਅਤੇ ਜੰਡਿਆਲਾ ਗੁਰੂ ਦੀ ਹਦੂਦ ‘ਚ ਹਰੇਕ ਇਲਾਕੇ ਤੇ ਪਿੰਡ ਵਿੱਚ ਹਰ ਕਿਸਮ ਦੇ ਫਾਇਰ ਆਰਮਜ਼ ਲੈ ਕੇ ਨਾ ਚੱਲਣ ਦੇ ਹੁਕਮ ਜਾਰੀ ਕੀਤੇ ਹਨ।ਇਹ ਹੁਕਮ ਇਕਤਰਫਾ ਪਾਸ ਕੀਤਾ ਜਾਂਦਾ ਹੈ ਅਤੇ 20 ਫਰਵਰੀ 2021 ਤੱਕ ਲਾਗੂ ਰਹੇਗਾ।
                    ਉਨਾਂ ਦੱਸਿਆ ਕਿ ਰਾਜ ਚੋਣ ਕਮਿਸ਼ਨ, ਪੰਜਾਬ ਦੇ ਆਦੇਸ਼ਾਂ ਅਨੁਸਾਰ ਨਗਰ ਕੌਂਸਲ ਅਤੇ ਪੰਚਾਇਤ ਸੰਮਤੀਆਂ ਦੀਆਂ ਆਮ ਚੋਣਾਂ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ।ਨਗਰ ਕੌਂਸਲ ਅਤੇ ਪੰਚਾਇਤ ਸੰਮਤੀਆਂ ਦੀਆਂ ਵੋਟਾਂ 14 ਫਰਵਰੀ 2021 ਨੂੰ ਪੈਣੀਆਂ ਹਨ ਅਤੇ ਇਹਨਾਂ ਦੀ ਗਿਣਤੀ 17 ਫਰਵਰੀ 2021 ਨੂੰ ਹੋਣੀ ਹੈ।ਇਸ ਲਈ ਸਕੱਤਰ ਸੂਬਾ ਚੋਣ ਕਮਿਸ਼ਨ ਪੰਜਾਬ ਦੇ ਦਿੱਤੇ ਦਿਸ਼ਾ ਨਿਰਦੇਸ਼ਾਂ ‘ਤੇ ਅਮਨ ਕਾਨੂੰਨ ਦੀ ਵਿਵਸਥਾ ਬਣਾਏ ਰੱਖਣ, ਨਿਰਵਿਘਨ ਅਤੇ ਅਮਨ-ਪੂਰਵਕ ਵੋਟਾਂ ਪਾਉਣ ਦੀ ਪ੍ਰਕਿਰਿਆ ਯਕੀਨੀ ਬਣਾਉਣ ਲਈ ਹਰੇਕ ਪਿੰਡ ਵਿੱਚ ਹਰ ਕਿਸਮ ਦੇ ਫਾਇਰ ਆਰਮਜ਼ ਨੂੰ ਲੈ ਕੇ ਚੱਲਣ ‘ਤੇ ਮਨਾਹੀ ਹੋਵੇਗੀ।

Check Also

ਮਨੁੱਖੀ ਜੀਵਨ ਲਈ ਰਾਹ ਦਸੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕਰਕੇ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ …