ਨਵਾਂਸ਼ਹਿਰ, 4 ਫਰਵਰੀ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿੳੂਰੋ ਦੇ ਕੰਮਕਾਜ਼ ਦਾ
ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਜ਼ਿਲ੍ਹੇ ਦੇ ਪੇਂਡੂ ਖੇਤਰਾਂ ਵਿਚ ਪਲੇਸਮੈਂਟ ਕੈਂਪ ਲਗਾਉਣ ਦੇ ਆਦੇਸ਼ ਦਿੱਤੇ, ਤਾਂ ਜੋ ਪਿੰਡਾਂ ਨਾਲ ਸਬੰਧ ਰੱਖਣ ਵਾਲੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਜਾ ਸਕੇ।ਉਨ੍ਹਾਂ ਬੈਂਕਾਂ ਨੂੰ ਸਵੈ-ਰੋਜ਼ਗਾਰ ਕਰਜ਼ਿਆਂ ਸਬੰਧੀ ਬਕਾਇਆ ਪਏ ਕੇਸਾਂ ਦਾ ਜਲਦ ਤੋਂ ਜਲਦ ਨਿਪਟਾਰਾ ਕਰਨ ਦੀ ਹਦਾਇਤ ਕੀਤੀ।ਉਨ੍ਹਾਂ ਹੁਨਰ ਵਿਕਾਸ ਮਿਸ਼ਨ ਦੇ ਕੰਮਕਾਜ਼ ਦੀ ਸਮੀਖਿਆ ਕਰਦਿਆਂ ਹੁਨਰ ਵਿਕਾਸ ਨਾਲ ਸਬੰਧਤ ਸਕੀਮਾਂ ਬਾਰੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਕਰਨ ਦੀ ਹਦਾਇਤ ਕੀਤੀ, ਤਾਂ ਜੋ ਨੌਜਵਾਨ ਹੁਨਰ ਸਿਖਲਾਈ ਪ੍ਰਾਪਤ ਕਰ ਕੇ ਆਪਣੇ ਪੈਰਾਂ ’ਤੇ ਖੜ੍ਹੇ ਹੋਣ ਦੇ ਕਾਬਿਲ ਬਣ ਸਕਣ। ਇਸ ਦੇ ਨਾਲ ਹੀ ਉਨ੍ਹਾਂ ਨਸ਼ਾ ਮੁਕਤ ਹੋਏ ਨੌਜਵਾਨਾਂ ਦੇ ਮੁੜ ਵਸੇਬੇ ਲਈ ਕੀਤੇ ਜਾ ਰਹੇ ਕੰਮਾਂ ਦੀ ਵੀ ਸਮੀਖਿਆ ਕੀਤੀ ਅਤੇ ਉਨ੍ਹਾਂ ਲਈ ਰੋਜ਼ਗਾਰ ਦੇ ਢੁੱਕਵੇਂ ਮੌਕੇ ਉਪਲਬੱਧ ਕਰਵਾਉਣ ਦੇ ਆਦੇਸ਼ ਦਿੱਤੇ, ਤਾਂ ਜੋ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਿਆ ਜਾ ਸਕੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਦਿੱਤਿਆ ਉੱਪਲ, ਜ਼ਿਲ੍ਹਾ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਰੁਪਿੰਦਰ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
Check Also
ਮਨੁੱਖੀ ਜੀਵਨ ਲਈ ਰਾਹ ਦਸੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ
ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕਰਕੇ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ …
Punjab Post Daily Online Newspaper & Print Media