Saturday, April 18, 2026

ਜ਼ਿਲ੍ਹੇ ਦੇ ਕੰਢੀ ਖੇਤਰ ਵਿਚ ਪੀਣ ਵਾਲੇ ਪਾਣੀ ਦੀ ਨਹੀਂ ਆਵੇਗੀ ਕੋਈ ਤੋਟ- ਰੋਹਿਤ ਕੁਮਾਰ

100 ਫੀਸਦੀ ਪਰਿਵਾਰਾਂ ਨੂੰ ਹੋਰ ਬਿਹਤਰ ਢੰਗ ਨਾਲ ਪਾਈਪ ਰਾਹੀਂ ਮਿਲੇਗਾ ਸਾਫ਼-ਸੁਥਰਾ ਪਾਣੀ

ਨਵਾਂਸ਼ਹਿਰ, 5 ਫਰਵਰੀ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਪੈਂਦੇ ਕੰਢੀ ਖੇਤਰ ਵਿਚ ਪੀਣ ਵਾਲੇ ਪਾਣੀ ਦੀ ਹੁਣ ਕੋਈ ਤੋਟ ਨਹੀਂ ਰਹੇਗੀ, ਕਿਉਂਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ‘ਹਰ ਘਰ ਪਾਣੀ, ਹਰ ਘਰ ਸਫ਼ਾਈ ਮਿਸ਼ਨ’ ਤਹਿਤ ਇਥੇ ਹੋਰ ਬਿਹਤਰ ਢੰਗ ਨਾਲ ਜਲ ਸਪਲਾਈ ਯਕੀਨੀ ਬਣਾਈ ਜਾ ਰਹੀ ਹੈ।ਇਸ ਮਿਸ਼ਨ ਤਹਿਤ ਕੰਢੀ ਖੇਤਰ ਵਿਚ ਨਵੀਆਂ ਜਲ ਸਪਲਾਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ।
                    ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਰੋਹਿਤ ਕੁਮਾਰ ਅਨੁਸਾਰ ਕੰਢੀ ਖੇਤਰ ਦੀਆਂ ਸਮੂਹ 144 ਰੂਰਲ ਹੈਬੀਟੇਸ਼ਨਾਂ ਨੂੰ ‘ਫੁਲੀ ਹਾੳੂਸਹੋਲਡ ਟੈਪ ਕੁਨੈਸ਼ਨ’ ਰਾਹੀਂ ਜਲ ਸਪਲਾਈ ਦਿੱਤੀ ਜਾ ਰਹੀ ਹੈ, ਜਿਸ ਨਾਲ ਇਥੋਂ ਦੇ 100 ਫੀਸਦੀ ਪਰਿਵਾਰਾਂ ਨੂੰ ਪੀਣ ਵਾਲਾ ਸਾਫ਼-ਸੁਥਰਾ ਪਾਣੀ ਮੁਹੱਈਆ ਕਰਵਾਇਆ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਇਨ੍ਹਾਂ ਹੈਬੀਟੇਸ਼ਨਾਂ ਨੂੰ ਸਿੰਗਲ ਵਿਲੇਜ ਅਤੇ ਮਲਟੀ ਵਿਲੇਜ ਜਲ ਸਪਲਾਈ ਸਕੀਮਾਂ ਰਾਹੀਂ ਪਾਣੀ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਮਿਸ਼ਨ ਨਾਲ ਪਾਣੀ ਦੀ ਸਪਲਾਈ ਨੂੰ ਹੋਰ ਬਿਹਤਰ ਬਣਾਇਆ ਜਾ ਸਕੇਗਾ ਅਤੇ ਜਿਥੇ ਕਿਤੇ ਲੋੜ ਪਵੇਗੀ, ਉਥੇ ਮਲਟੀ ਵਿਲੇਜ ਜਲ ਸਪਲਾਈ ਸਕੀਮ ਨੂੰ ਸਿੰਗਲ ਵਿਲੇਜ ਵਿਚ ਬਦਲਿਆ ਜਾਵੇਗਾ।‘ਹਰ ਘਰ ਪਾਣੀ, ਹਰ ਘਰ ਸਫ਼ਾਈ ਮਿਸ਼ਨ’ ਤਹਿਤ ਬਲਾਕ ਬਲਾਚੌਰ ਦੇ ਪਿੰਡ ਸੁੱਧਾ ਮਜ਼ਾਰਾ ਵਿਖੇ ਨਵੀਂ ਜਲ ਸਪਲਾਈ ਸਕੀਮ ਸ਼ੁਰੂ ਕੀਤੀ ਗਈ ਹੈ ਅਤੇੇ ਜ਼ਿਲ੍ਹੇ ਵਿਚ ਕਰੋੜਾਂ ਦੀ ਲਾਗਤ ਵਾਲੇ ਹੋਰ ਜਲ ਸਪਲਾਈ ਪ੍ਰਾਜੈਕਟ ਵੀ ਸ਼ੁਰੂ ਕੀਤੇ ਜਾ ਰਹੇ ਹਨ।ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਲਈ ਇਹ ਮਾਣ ਵਾਲੀ ਗੱਲ ਹੈ ਕਿ ਇਸ ਨੂੰ 100 ਫੀਸਦੀ ‘ਐਫ.ਐਚ.ਟੀ.ਸੀ’ (ਫੁਲੀ ਹਾੳੂਸਹੋਲਡ ਟੈਪ ਕੂਨੈਕਸ਼ਨ) ਐਲਾਨਿਆ ਗਿਆ ਹੈ ਅਤੇ ਇਥੇ ਪੈਂਦੀਆਂ ਸਾਰੀਆਂ 485 ਰੂਰਲ ਹੈਬੀਟੇਸ਼ਨਾਂ ਨੂੰ 294 ਜਲ ਸਪਲਾਈ ਸਕੀਮਾਂ ਰਾਹੀਂ ਪਾਈਪ ਨਾਲ ਸਾਫ਼ ਪਾਣੀ ਦੀ ਸਹੂਲਤ ਮੁਹੱਈਆ ਕਰਵਾਈ ਗਈ ਹੈਇਸ ਖੇਤਰ ਨਾਲ ਸਬੰਧਤ ਪਿੰਡਾਂ ਦੇ ਸਰਪੰਚਾਂ, ਮੋਹਤਬਰਾਂ ਅਤੇ ਆਮ ਲੋਕਾਂ ਵੱਲੋਂ ਇਸ ਵੱਕਾਰੀ ਮਿਸ਼ਨ ਦੀ ਸ਼ਲਾਘਾ ਕਰਦਿਆਂ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਕੰਢੀ ਖੇਤਰ ਲਈ ਪੀਣ ਵਾਲੇ ਪਾਣੀ ਦੀ ਸਮੱਸਿਆ ਬੇਹੱਦ ਅਹਿਮ ਰਹੀ ਹੈ ਅਤੇ ਸਰਕਾਰ ਦੇ ਠੋਸ ਯਤਨਾਂ ਸਦਕਾ ਉਨ੍ਹਾਂ ਨੂੰ ਇਸ ਸਮੱਸਿਆ ਤੋਂ ਨਿਜ਼ਾਤ ਮਿਲੀ ਹੈ।

Check Also

ਸਰਕਾਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ‘ਚ ਲਾਅ ਦਾਖਲੇ ਕਰਵਾਉਣ ਦੀ ਜ਼ਿੰਮੇਵਾਰੀ ਸੌਂਪੀ

ਅੰਮ੍ਰਿਤਸਰ, 17 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ …