Friday, November 22, 2024

ਮਜ਼ਦੂਰਾਂ, ਮੁਲਾਜ਼ਮਾਂ, ਕਿਸਾਨਾਂ ਵਲੋਂ ਕਾਲੇ ਕਾਨੂੰਨਾਂ ਵਿਰੁੱਧ ਫੂਕੀ ਮੋਦੀ ਸਰਕਾਰ ਦੀ ਅਰਥੀ

ਸਮਰਾਲਾ, 5 ਫਰਵਰੀ (ਇੰਦਰਜੀਤ ਸਿੰਘ ਕੰਗ) – ਮੋਦੀ ਸਰਕਾਰ ਵਲੋਂ ਕਾਰਪੋਰੇਟ ਪੱਖੀ ਲਿਆਂਦੇ ਲੋਕ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਚੱਲ ਰਹੇ ਪੁਰਅਮਨ ਅਤੇ ਹੱਕੀ ਕਿਸਾਨ ਜਨ ਅੰਦੋਲਨ ਨੂੰ ਫੇਲ੍ਹ ਕਰਨ ਦੀਆਂ ਮੋਦੀ ਹਕੂਮਤ ਦੀਆਂ ਫਿਰਕੂ ਫਾਸ਼ੀਵਾਦੀ ਚਾਲਾਂ ਨੂੰ ਮੋੜਾ ਦੇਣ ਲਈ ਇਥੇ ਮਜ਼ਦੂਰ, ਮੁਲਾਜ਼ਮ ਤਾਲਮੇਲ ਕੇਂਦਰ ਸਮਰਾਲਾ ਵਲੋਂ ਸ਼ਹਿਰ ਵਿੱਚ ਰੋਸ ਮਾਰਚ ਕਰਕੇ ਕੇਂਦਰ ਸਰਕਾਰ ਵਿਰੁੱਧ ਤਹਿਸੀਲ ਪੱਧਰੀ ਰੋਹ ਭਰਪੂਰ ਪ੍ਰਦਰਸ਼ਨ ਕੀਤਾ ਗਿਆ।
                    ਭਰਪੂਰ ਸਿੰਘ, ਕੁਲਦੀਪ ਸਿੰਘ ਬੁੱਢੇਵਾਲ, ਸਿਕੰਦਰ ਸਿੰਘ, ਪਰਮਿੰਦਰ ਸਿੰਘ ਨੇ ਕਿਹਾ ਕਿ ਦੇਸ਼ ਭਰ ਦੇ ਕਿਸਾਨਾਂ ਵਲੋਂ ਹੋਰ ਮਿਹਨਤਕਸ਼ ਲੋਕਾਂ ਦੇ ਸਮਰਥਨ ਨਾਲ ਪਿਛਲੇ 8 ਮਹੀਨਿਆਂ ਤੋਂ ਪੁਰਅਮਨ ਸੰਘਰਸ਼ ਕਰਦੇ ਆ ਰਹੇ ਸਨ।ਪਰ ਭਾਰਤ ਸਰਕਾਰ ਸਾਮਰਾਜੀ ਦਿਸ਼ਾ ਨਿਰਦੇਸ਼ਿਤ ਅਤੇ ਕਾਰਪੋਰੇਟ ਪੱਖੀ ਖੇਤੀ ਕਾਨੂੰਨਾਂ ਨੂੰ ਲਾਗੂ ਕਰਨ ਲਈ ਬਜ਼ਿਦ ਹੈ।ਉਨਾਂ ਕਿਹਾ ਕਿ ਮੋਦੀ ਹਕੂਮਤ ਦੇ ਫਿਰਕੂ ਪੈਂਤੜੇ ਨੂੰ ਨੰਗਾ ਕੀਤਾ ਜਾਵੇਗਾ।ਲੋਕਾਂ ਦੀ ਕੁੱਲ ਲੁਕਾਈ ਦੀ ਸਾਂਝ ਦਾ ਹੋਕਾ ਦਿੱਤਾ ਗਿਆ।ਇਸ ਏਕਤਾ ਅਤੇ ਸਾਂਝ ਦੇ ਪ੍ਰਗਟਾਵੇ ਦੇ ਪਹਿਲੇ ਕਦਮਾਂ ਨੂੰ ਅੱਗੇ ਵਧਾਉਣ ਲਈ ਮੋਦੀ ਸਰਕਾਰ ਦੀ ਅਰਥੀ ਫੂਕ ਕੇ ਕਿਸਾਨ ਸੰਘਰਸ਼ ਦੀ ਹਮਾਇਤ ’ਚ ਪ੍ਰਦਰਸ਼ਨ ਕੀਤਾ ਗਿਆ ਹੈ ਅਤੇ ਸਮੂਹ ਮੁਲਾਜ਼ਮਾਂ, ਕਿਰਤੀ ਮਜਦੂਰਾਂ ਅਤੇ ਕਿਸਾਨਾਂ ਨੂੰ ਸ਼ਾਮਿਲ ਹੋਣ ਦਾ ਸੱਦਾ ਦਿੱਤਾ।ਤਾਂ ਜੋ ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਨੂੰ ਰੱਦ ਕਰਵਾ ਕੇ ਲੋਕ ਲਹਿਰ ਨੂੰ ਮਜ਼ਬੂਤ ਕੀਤਾ ਜਾਵੇ।ਉਨਾਂ ਨੇ ਮੋਦੀ ਹਕੂਮਤ ਨੂੰ ਵੀ ਚੇਤਾਵਨੀ ਦਿੱਤੀ ਕਿ ਸਮੂਹ ਲੋਕ ਆਪਣੇ ਹੱਕ ਲੈ ਕੇ ਰਹਿਣਗੇ ਅਤੇ ਕਾਰਪੋਰੇਟ ਪੱਖੀ ਨੀਤੀਆਂ ਨੂੰ ਕਦੇ ਵੀ ਲਾਗੂ ਨਹੀਂ ਹੋਣ ਦੇਣਗੇ।
                 ਇਸ ਮੌਕੇ ਰਾਜਵੀਰ ਸਿੰਘ ਸਮਰਾਲਾ, ਸੰਗਤ ਸਿੰਘ ਸੇਖੋਂ, ਦੀਪ ਰਾਜਾ, ਪ੍ਰੇਮ ਸਿੰਘ, ਰਾਜਵੀਰ ਸਿੰਘ ਬੀ.ਕੇ.ਯੂ ਉਗਰਾਹਾਂ, ਜਸਵੰਤ ਸਿੰਘ, ਕੁਲਵੰਤ ਸਿੰਘ ਤਰਕ, ਰਾਜੇਸ਼ ਕੁਮਾਰ, ਹਰਪ੍ਰੀਤ ਸਿੰਘ, ਬਲਿਹਾਰ ਸਿੰਘ, ਦੀਪ ਦਿਲਵਰ, ਗੁਰਿੰਦਰ ਗੁਰੀ, ਗੁਰਪ੍ਰੀਤ ਸਿੰਘ, ਵਰਿੰਦਰ ਮਾਣਕੀ, ਕੁਲਭੂਸ਼ਨ ਕੁਮਾਰ, ਮਹਿਲਾ ਅਧਿਆਪਕਾ ਨਵਨੀਤ ਕੌਰ, ਅਰਮਿੰਦਰ ਕੌਰ ਕਮਲਪ੍ਰੀਤ ਕੌਰ ਆਦਿ ਨੇ ਵੀ ਸੰਬੋਧਨ ਕੀਤਾ ।

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …