Wednesday, September 16, 2026

ਯੂਨੀਵਰਸਿਟੀ ਦੀਆਂ ਪ੍ਰਯੋਗੀ ਪ੍ਰੀਖਿਆਵਾਂ ਹੋਣਗੀਆਂ ਥਿਊਰੀ ਪ੍ਰੀਖਿਆਵਾਂ ਤੋਂ ਪਹਿਲਾਂ

ਅੰਮ੍ਰਿਤਸਰ, 5 ਫਰਵਰੀ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਨਾਲ ਸਬੰਧਤ ਵੱਖ-ਵੱਖ ਕਲਾਸਾਂ ਦੇ ਸਮੈਸਟਰ-ਪਹਿਲਾ, ਤੀਜਾ, ਪੰਜਵਾਂ ਤੇ ਸੱਤਵਾਂ ਦੇ ਸਾਰੇ ਵਿਸ਼ਿਆਂ ਦੀਆਂ ਪ੍ਰਯੋਗੀ ਪ੍ਰੀਖਿਆਵਾਂ ਥਿਊਰੀ ਪ੍ਰੀਖਿਆਵਾਂ ਤੋਂ ਪਹਿਲਾਂ ਕਰਵਾਈਆਂ ਜਾ ਰਹੀਆਂ ਹਨ।
                    ਪ੍ਰੋਫੈਸਰ ਇੰਚਾਰਜ ਪ੍ਰੀਖਿਆਵਾਂ, ਪ੍ਰੋ. ਮਨੋਜ ਕੁਮਾਰ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਕਿ ਜਿਨ੍ਹਾਂ ਰੈਗੁਲਰ ਕਲਾਸਾਂ ਦੇ ਵਿਦਿਆਰਥੀਆਂ ਵਲੋਂ ਰੀ-ਅਪੀਅਰ ਪ੍ਰਯੋਗੀ ਪ੍ਰੀਖਿਆ ਦੇਣੀ ਹੈ, ਉਹ ਆਪਣੇ ਕਾਲਜ ਨਾਲ ਤੁਰੰਤ ਸੰਪਰਕ ਕਰਨ।ਪ੍ਰਾਈਵੇਟ/ ਐਡੀਸ਼ਨਲ ਪ੍ਰਯੋਗੀ ਪ੍ਰੀਖਿਆਵਾਂ ਵਿੱਚ ਅਪੀਅਰ ਹੋਣ ਵਾਲੇ ਪ੍ਰੀਖਿਆਰਥੀਆਂ ਦੇ ਪ੍ਰਯੋਗੀ ਪ੍ਰੀਖਿਆ ਕੇਂਦਰ ਸਬੰਧੀ ਸਾਰੀ ਜਾਣਕਾਰੀ ਸਬੰਧਤ ਵਿਦਿਆਰਥੀਆਂ ਨੂੰ ਭੇਜ ਦਿੱਤੀ ਗਈ ਹੈ ਅਤੇ ਨਾਲ ਹੀ ਇਹ ਜਾਣਕਾਰੀ ਯੂਨੀਵਰਸਿਟੀ ਵੈੱਬ ਸਾਈਟ ਤੇ ਡੇਟ-ਸ਼ੀਟਾਂ ਵਾਲੇ ਲਿੰਕ ਵਿੱਚ ਨੋਟੀਫਿਕੇਸ਼ਨ ਅਧੀਨ ਉਪਲੱਬਧ ਹੈ।

Check Also

ਬੀਬੀਕੇ ਡੀਏਵੀ ਕਾਲਜ ਵੁਮੈਨ ਵਿਖੇ ਵਿਸ਼ਵ ਫੋਟੋਗ੍ਰਾਫੀ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 15 ਸਤੰਬਰ (ਜਗਦੀਪ ਸਿੰਘ) – ਬੀਬੀਕੇ ਡੀਏਵੀ ਕਾਲਜ ਵੁਮੈਨ ਦੇ ਪੋਸਟ ਗ੍ਰੈਜੂਏਟ ਪੱਤਰਕਾਰੀ ਅਤੇ …