ਅੰਮ੍ਰਿਤਸਰ, 5 ਫਰਵਰੀ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਖੇਤੀ ਖੇਤਰ ਵਿੱਚ ਵਿਭਿੰਨਤਾ ਲਿਆਉਣ ਦੇ ਮਕਸਦ ਨਾਲ ਅਨੁਸੂਚਿਤ ਜਾਤੀ ਦੇ
ਲਾਭਪਾਤਰੀਆਂ ਨੂੰ ਖੇਤੀਬਾੜੀ ਦੇ ਨਾਲ ਨਾਲ ਸਕੀਮ ਫਾਰ ਪ੍ਰਮੋਸ਼ਨ ਆਫ਼ ਡੇਅਰੀ ਫਾਰਮਿੰਗ ਐਜ ਲਿਵਲੀਹੁੱਡ ਫਾਰ ਐਸ.ਸੀ ਬੈਨੀਫਿਸ਼ਰੀਜ਼ ਦੀ ਸ਼ੁਰੂਆਤ ਪੂਰੇ ਪੰਜਾਬ ਵਿੱਚ ਕੀਤੀ ਗਈ ਹੈ।ਇਸ ਤਹਿਤ ਡੇਅਰੀ ਵਿਕਾਸ ਵਿਭਾਗ ਵੱਲੋਂ ਜਿਲਾ ਅੰਮ੍ਰਿਤਸਰ ਵਿਖੇ ਐਸ.ਸੀ ਸਿਖਿਆਰਥੀਆਂ ਵਾਸਤੇ ਮੁਫ਼ਤ ਡੇਅਰੀ ਸਿਖਲਾਈ ਕੋਰਸ 15 ਫਰਵਰੀ 2021 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਅੰਮ੍ਰਿਤਸਰ ਕਸ਼ਮੀਰ ਸਿੰਘ ਗੋਰਾਇਆ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਸ ਸਕੀਮ ਅਧੀਨ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ ਦੋ ਹਫ਼ਤੇ ਦੀ ਮੁਫ਼ਤ ਡੇਅਰੀ ਸਿਖਲਾਈ ਦੇ ਨਾਲ-ਨਾਲ ਵਜੀਫਾ ਵੀ ਦਿੱਤਾ ਜਾਵੇਗਾ।ਉਨਾਂ ਕਿਹਾ ਕਿ ਅਨੁਸੂਚਿਤ ਜਾਤੀ ਨਾਲ ਸਬੰਧਤ ਲਾਭਪਾਤਰੀ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਅੰਮਿ੍ਰਤਸਰ ਸਾਹਮਣੇ ਵੇਰਕਾ ਮਿਲਕ ਪਲਾਂਟ, ਨਜਦੀਕ ਬੀ.ਐਸ.ਐਨ.ਐਲ ਦਫ਼ਤਰ ਅੰਮ੍ਰਿਤਸਰ ਵੇਰਕਾ ਵਿਖੇ 11 ਫਰਵਰੀ 2021 ਤੱਕ ਆਪਣੇ ਫਾਰਮ ਜਮਾਂ ਕਰਵਾ ਸਕਦੇ ਹਨ।ਉਹਨਾਂ ਦੱਸਿਆ ਕਿ ਸਬੰਧਤ ਉਮੀਦਵਾਰ 18 ਤੋਂ 50 ਸਾਲ ਤੱਕ ਦੀ ਉਮਰ ਦੇ ਪੰਜਾਬ ਦੇ ਵਸਨੀਕ, ਪੇਂਡੂ ਪਿਛੋਕੜ ਵਾਲੇ ਅਤੇ ਘੱਟੋ-ਘੱਟ ਪੰਜਵੀਂ ਪਾਸ ਹੋਣੇ ਚਾਹੀਦੇ ਹਨ ਅਤੇ ਉਨਾਂ ਕੋਲ ਘੱਟੋ ਘੱਟ ਦੇ ਦੁਧਾਰੂ ਪਸ਼ੂ ਰੱਖਣ ਦਾ ਯੋਗ ਪ੍ਰਬੰਧ ਹੋਣਾ ਚਾਹੀਦਾ ਹੈ।ਉਨਾਂ ਦੱਸਿਆ ਕਿ ਚਾਹਵਾਨ ਉਮੀਦਵਾਰ ਪੜਾਈ ਸਬੰਧੀ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਅਧਾਰ ਕਾਰਡ ਅਤੇ ਤਾਜਾ ਪਾਸਪੋਰਟ ਸਾਈਜ ਫੋਟੋ ਸਮੇਤ ਦਸਤਾਵੇਜ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਵਿਖੇ ਸੰਪਰਕ ਕਰ ਸਕਦੇ ਹਨ ਅਤੇ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਫੋਨ ਨੰ: 0183-2263083 ਉੱਤੇ ਸੰਪਰਕ ਕੀਤਾ ਜਾ ਸਕਦਾ ਹੈ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media