Friday, September 25, 2026

ਘਰ-ਘਰ ਰੋਜ਼ਗਾਰ ਸਕੀਮ ਤਹਿਤ ਸਕੂਲਾਂ ਦੇ ਪ੍ਰਿੰਸੀਪਲਾਂ ਨਾਲ ਕੀਤੀ ਗਈ ਅਹਿਮ ਮੀਟਿੰਗ

ਪਠਾਨਕੋਟ, 6 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਸਬੰਧੀ ਜਾਣਕਾਰੀ ਪ੍ਰਦਾਨ ਕਰਨ ਲਈ ਜਿਲ੍ਹਾ ਪਠਾਨਕੋਟ ਦੇ ਸਕੂਲਾਂ ਦੇ ਪ੍ਰਿੰਸੀਪਲਾਂ ਨਾਲ ਜਿਲ੍ਹਾ ਰੋਜ਼ਗਾਰ ਬਿਉਰੋ ਪਠਾਨਕੋਟ ਵਿਖੇ ਇੱਕ ਵਿਸ਼ੇਸ ਮੀਟਿੰਗ ਆਯੋਜਿਤ ਕੀਤੀ ਗਈ।ਜਿਸ ਦੋਰਾਨ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਉਰੋ ਦੁਆਰਾ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਜਿਲ੍ਹਾ ਪਠਾਨਕੋਟ ਦੇ ਲੋਕਾਂ ਤੱਕ ਕਿਵੇਂ ਪਹੁੰਚਾਈਆਂ ਜਾਣ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।
ਜਿਲ੍ਹਾ ਰੋਜਗਾਰ ਅਫਸਰ ਗੁਰਮੇਲ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੁਆਰਾ ਤਿਆਰ ਕੀਤੇ ਗਏ ਪੋਰਟਲ ‘ਤੇ ਰੋਜ਼ਗਾਰ ਦੀ ਭਾਲ ਕਰਨ ਵਾਲੇ ਜਾਬਸੀਕਰ ਅਤੇ ਨਾਲ ਹੀ ਨਿਯੋਜਕਉਦਯੋਗਪਤੀ ਅਪਣੇ ਆਪ ਨੂੰ ਰਜਿਸਟਰ ਕਰ ਸਕਦੇ ਹਨ।ਉਨਾਂ ਨੇ ਪ੍ਰਿੰਸੀਪਲਾਂ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਆਪਣੇ ਸਕੂਲਾਂ ਦੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਇਸ ਪੋਰਟਲ ‘ਤੇ ਰਜਿਸਟਰ ਕਰਵਾਇਆ ਜਾਵੇ।ਰੋਜ਼ਗਾਰ ਬਿਉਰੋ ਵਲੋਂ ਸਕੂੂਲਾਂ ਦੇ ਵਿਦਿਆਰਥੀਆਂ ਲਈ ਕੈਰੀਅਰ ਗਾਈਡੈਂਸ ਕਾਉਂਸਲਿੰਗ ਕੀਤੀ ਜਾਂਦੀ ਹੈ ਅਤੇ ਪਲੇਸਮੈਂਟ ਕੈਂਪ ਲਗਾ ਕੇ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਜਾਂਦਾ ਹੈ।ਜੇਕਰ ਕਿਸੇ ਨੇ ਆਪਣਾ ਕੰਮ ਕਾਜ਼ ਕਰਨਾ ਹੋਵੇ ਤਾਂ ਉਸਨੂੰ ਕਰਜ਼ਾ ਦਿੱਤਾ ਜਾਂਦਾ ਹੈ।ਰੋਜ਼ਗਾਰ ਬਿਉਰੋ ਵਿੱਚ ਇੰਟਰਨੈਟ ਦੀ ਮੁਫਤ ਸੇਵਾ ਮੁਹੱਈਆ ਕਰਵਾਈ ਜਾਂਦੀ ਹੈ।ਰਕੇਸ਼ ਕੁਮਾਰ ਪਲੇਸਮੈਂਟ ਅਫਸਰ ਵਲੋਂ ਰੋਜਗਾਰ ਵਿਭਾਗ ਦੀਆਂ ਗਤੀਵਿਧੀਆਂ ਬਾਰੇ ਪੀ.ਪੀ.ਟੀ ‘ਤੇ ਵੀ ਜਾਣਕਾਰੀ ਦਿੱਤੀ ਗਈ।

Check Also

26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …