Wednesday, July 16, 2025
Breaking News

ਪੀਲੀ ਕੁੰਗੀ ਬਿਮਾਰੀ ਤੋਂ ਬਚਾਅ ਲਈ ਫਸਲ ਦਾ ਨਿਰੰਤਰ ਨਿਰੀਖਣ ਜਰੂਰੀ – ਬਲਾਕ ਖੇਤੀਬਾੜੀ ਅਫਸਰ

ਪਠਾਨਕੋਟ, 6 ਫਰਵਰੀ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਹਰਤਰਨਪਾਲ ਸਿੰਘ ਸੈਣੀ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਬਲਾਕ ਪਠਾਨਕੋਟ ਸਮੇਤ ਘਰੋਟਾ ਅਤੇ ਸੁਜਾਨਪੁਰ ਵਿੱਚ ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਦੀਆਂ ਬਿਮਾਰੀਆਂ ਅਤੇ ਕੀੜਿਆਂ ਦੀ ਰੋਕਥਾਮ ਬਾਰੇ ਜਾਗਰੂਕ ਕਰਨ ਲਈ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ।ਜਿਸ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਪਠਾਨਕੋਟ ਦੀ ਟੀੰਮ ਵਲੋਂ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਕਣਕ ਦੇ ਕੀੜਿਆਂ ਤੇ ਬਿਮਾਰੀਆਂ ਦੇ ਸੰਭਾਵਿਤ ਹਮਲੇ ਅਤੇ ਜ਼ਰੂਰਤ ਅਨੁਸਾਰ ਕੀਟਨਾਸ਼ਕਾਂ ਦੀ ਵਰਤੋਂ ਕਰਨ ਬਾਰੇ ਜਾਗਰੂਕ ਕੀਤਾ ਗਿਆ।ਇਸ ਮੁਹਿੰਮ ਦੌਰਾਨ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ, ਗੁਰਦਿੱਤ ਸਿੰਘ, ਸੁਭਾਸ ਚੰਦਰ ਖੇਤੀਬਾੜੀ ਵਿਸਥਾਰ ਅਫਸਰ, ਸ੍ਰੀਮਤੀ ਸਾਕਸ਼ੀ, ਨਿਰਪਜੀਤ ਸਿੰਘ ਖੇਤੀਬਾੜੀ ਉਪ ਨਿਰੀਖਕ, ਲਵ ਕੁਮਾਰ ਸ਼ਰਮਾ ਬਲਾਕ ਤਕਨਾਲੋਜੀ ਪ੍ਰਬੰਧਕ (ਆਤਮਾ) ਸਮੇਤ ਕਿਸਾਨ ਹਾਜ਼ਰ ਸਨ।
              ਪਿੰਡ ਦੇ ਅਗਾਂਹਵਧੂ ਨੌਜਵਾਨ ਕਿਸਾਨ ਮੋਹਣ ਲਾਲ ਦੇ ਖੇਤਾਂ ਵਿੱਚ ਕਿਸਾਨਾਂ ਨੂੰ ਪੀਲੀ ਕੁੰਗੀ ਅਤੇ ਚੇਪੇ ਦੇ ਹਮਲੇ ਬਾਰੇ ਜਾਗਰੁਕ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਮੋਸਮ ਦੀ ਤਬਦੀਲੀ ਨਾਲ ਕਣਕ ਦੀ ਫਸਲ ਅਤੇ ਹੋਰ ਹਾੜੀ ਦੀਆਂ ਫਸਲਾਂ ਉਪਰ ਕੀੜਿਆਂ ਅਤੇ ਬਿਮਾਰੀਆਂ ਦਾ ਹਮਲਾ ਹੋ ਸਕਦਾ ਹੈ।ਅਗਲੇ 10-15 ਦਿਨ ਕਣਕ ਦੀ ਫਸਲ ਖਾਸ ਕਰਕੇ ਐਚ.ਡੀ 2967 ਕਿਸਮ ਲਈ ਬਹੁਤ ਅਹਿਮ ਹਨ।
               ਉਨਾਂ ਕਿਸਾਨਾਂ ਨੂੰ ਸਲਾਹ ਦਿੱਤੀ ਕਿ ਉਹ ਕਣਕ ਦੀ ਫਸਲ ਖਾਸ ਕਰਕੇ ਐਚ.ਡੀ 2967 ਕਿਸਮ ਦਾ ਨਿਰੰਤਰ ਨਿਰੀਖਣ ਜਾਰੀ ਰੱਖਣ ਅਤੇ ਜੇਕਰ ਕਿਤੇ ਵੀ ਪੀਲੀ ਕੁੰਗੀ ਦੇ ਹਮਲੇ ਦਾ ਪਤਾ ਲੱਗੇ ਤਾਂ ਤੁਰੰਤ ਸੰਬੰਧਤ ਖੇਤੀਬਾੜੀ ਦਫਤਰ ਜਾਂ ਕ੍ਰਿਸ਼ੀ ਵਿਗਿਆਨ ਕੇਂਦਰ ਨਾਲ ਸੰਪਰਕ ਕੀਤਾ ਜਾਵੇ।ਗੁਰਦਿੱਤ ਸਿੰਘ ਨੇ ਕਿਹਾ ਕਿ ਉਲੀਨਾਸ਼ਕ ਰਸਾਇਣਾਂ ਦਾ ਛਿੜਕਾਅ ਕਰਨ ਲਈ ਹਮੇਸ਼ਾਂ ਗੋਲ ਨੋਜ਼ਲ ਦੀ ਵਰਤੋਂ ਕਰਨੀ ਚਾਹੀਦੀ ਹੈ।ਉਨਾਂ ਕਿਹਾ ਕਿ ਛਿੜਕਾਅ ਕਰਦੇ ਸਮੇਂ ਕਾਹਲੀ ਨਹੀਂ ਕਰਨੀ ਚਾਹੀਦੀ।

Check Also

ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ

ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …