ਸਪਰਿੰਗ ਡੇਲਜ਼ ਪਬਲਿਕ ਸਕੂਲ ਵਿਖੇ ਲੱਗਾ ਟੈ੍ਰਫਿਕ ਨਿਯਮਾਂ ਬਾਰੇ ਜਾਗਰੂਕਤਾ ਕੈਂਪ
ਸੰਗਰੂਰ, 6 ਫਰਵਰੀ (ਜਗਸੀਰ ਲੌਂਗੋਵਾਲ) – ਸੜਕ ਸੁਰੱਖਿਆ ਜਾਗਰੂਕਤਾ ਮੁਹਿੰਮ ਤਹਿਤ ਲੋਕਾਂ ਨੂੰ ਟਰੈਫਿਕ ਨਿਯਮਾਂ ਤੋਂ ਜਾਣੂ ਕਰਵਾਉਣ ਲਈ ਡਿਪਟੀ
ਕਮਿਸ਼ਨਰ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲਾ ਪ੍ਰਸਾਸਨ ਵਲੋਂ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਜਿਸ ਨੂੰ ਹੋਰ ਵਧੇਰੇ ਅਸਰਦਾਰ ਬਣਾਉਣ ਲਈ ਸਕੱਤਰ ਰੀਜ਼ਨਲ ਟਰਾਂਸਪੋਰਟ ਅਥਾਰਟੀ ਕਰਨਬੀਰ ਸਿੰਘ ਛੀਨਾ ਦੀ ਅਗਵਾਈ ਹੇਠ ਅੱਜ ਸਪਰਿੰਗ ਡੇਲਜ਼ ਪਬਲਿਕ ਸਕੂਲ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ।
ਕੈਂਪ ਦੌਰਾਨ ਸਕੂਲੀ ਵਿਦਿਆਰਥੀਆਂ ਅਤੇ ਸਕੂਲ ਦੇ ਵਾਹਨ ਚਾਲਕਾਂ ਅਤੇ ਹੋਰਨਾਂ ਨੰੂ ਸੰਬੋਧਨ ਕਰਦਿਆਂ ਛੀਨਾ ਨੇ ਕਿਹਾ ਕਿ ਚਾਰ ਵਹੀਆ ਜਾਂ ਦੋ ਵਹੀਆ ਵਾਹਨ ਚਲਾਉਣ ਸਮੇਂ ਮੋਬਾਇਲ ਫੋਨ ਦੀ ਵਰਤੋਂ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।ਸੜਕੀ ਨਿਯਮਾਂ ਦੀ ਪਾਲਣਾ ਕਰਨ ਨਾਲ ਜਾਨੀ ਮਾਲੀ ਨੁਕਸਾਨ ਤੋਂ ਬਚਿਆ ਜਾ ਸਕਦਾ ਹੈ।ਹਰੇਕ ਸਕੂਲ ਬੱਸ ‘ਚ ਸਪੀਡ ਗਵਰਨਰ, ਸੀ.ਸੀ.ਟੀ.ਵੀ ਕੈਮਰਾ, ਫਾਸਟੇਡ ਬਾਕਸ, ਅੱਗ ਬੁਝਾਓ ਯੰਤਰ ਅਤੇ ਡਰਾਇਵਰ ਵਰਦੀ ‘ਤ ਹੋਣਾ ਅਤਿ ਜਰੂਰੀ ਹੈ।ਨਿਰਧਾਰਿਤ ਸੀਟਾਂ ਤੋਂ ਵੱਧ ਬੱਚਿਆਂ ਨੂੰ ਵੀ ਨਹੀ ਬਿਠਾਉਣਾ ਚਾਹੀਦਾ ਹੈ।
ਇਸ ਤੋਂ ਪਹਿਲਾ ਆਰ.ਟੀ.ਏ ਛੀਨਾ ਨੇ ਸਕੂਲੀ ਬੱਸਾਂ ‘ਤੇੇ ਚਮਕਦਾਰ ਰਿਫਲੈਕਟਰ ਟੇਪ ਲਗਾਈ।ਉਨਾਂ ਕਿਹਾ ਕਿ ਸੜਕ ’ਤੇ ਚਲਦੇ ਸਮੇਂ ਹਮੇਸ਼ਾ ਵਹੀਕਲ ਦੀ ਗਤੀ ਹੌਲੀ ਰੱਖੀ ਜਾਵੇ ਤਾਂ ਜੋ ਘਟਨਾ ਦਾ ਸ਼ਿਕਾਰ ਹੋਣ ਤੋਂ ਬਚਿਆ ਜਾ ਸਕੇ।ਸੜਕ ਸੁਰੱਖਿਆ ਦੇ ਨਿਯਮਾਂ ਦੀ ਪਾਲਣਾ ਕਰਨਾ ਸਾਡਾ ਮੁੱਢਲਾ ਫਰਜ ਬਣਦਾ ਹੈ।
ਇਸ ਮੌਕੇ ਸਕੂਲ ਦੇ ਚੇਅਰਮੈਨ ਜੀਵਨ ਗਰਗ ਅਤੇ ਸਕੂਲ ਸਟਾਫ ਮੌਜ਼ੂਦ ਸਨ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media