ਅੰਮ੍ਰਿਤਸਰ, 6 ਫਰਵਰੀ (ਸੁਖਬੀਰ ਸਿੰਘ) – ਬੀਬੀ ਕੌਲਾਂ ਜੀ ਪਬਲਿਕ ਸਕੂਲ (ਬ੍ਰਾਂਚ-1) ਤਰਨ ਤਾਰਨ ਰੋਡ ਸਕੂਲ ਵਿਖੇ ਭਾਈ ਗੁਰਇਕਬਾਲ ਦੀ ਪ੍ਰੇਰਨਾ ਸਦਕਾ
ਅਨੋਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ।
ਪ੍ਰਿੰਸੀਪਲ ਜਸਲੀਨ ਕੌਰ ਨੇ ਦਸਿਆ ਕਿ ਬਾਬਾ ਦੀਪ ਸਿੰਘ ਜੀ ਦੇ ਆਗਮਨ ਦਿਹਾੜੇ ਨੂੰ ਸਮਰਪਿਤ ਸਹਿਜ਼ ਪਾਠ ਦੇ ਭੋਗ ਪਾਏ ਗਏ ਅਤੇ ਸਕੂਲ ਦੇ ਟੀਚਰਾਂ ਤੇ ਭਾਈ ਸਾਹਿਬ ਭਾਈ ਗੁਰਇਕਬਾਲ ਸਿੰਘ ਨੇ ਕੀਰਤਨ ਦੀ ਹਾਜ਼ਰੀ ਭਰੀ। ਭਾਈ ਸਾਹਿਬ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਨੂੰ ਅਜ਼ਾਦ ਕਰਵਾਉਣ ਲਈ ਬਾਬਾ ਦੀਪ ਸਿੰਘ ਜੀ ਬਿਨਾਂ ਸੀਸ ਤੋਂ ਲੜੇ।ਇਹ ਮਿਸਾਲ ਹੋਰ ਦੁਨੀਆਂ ਵਿੱਚ ਹੋਰ ਕਿਤੇ ਨਹੀਂ ਮਿਲਦੀ।ਬਾਬਾ ਜੀ ਦਾ ਸ੍ਰੀ ਜਪੁਜੀ ਸਾਹਿਬ ਦੇ 101 ਪਾਠ ਕਰਨ ਦਾ ਰੋਜ਼ਾਨਾ ਨੇਮ ਸੀ।ਭਾਈ ਸਾਹਿਬ ਨੇ ਕਿਹਾ ਕਿ ਇਸ ਤੋਂ ਸਾਨੂੰ ਵੱਧ ਤੋਂ ਵੱਧ ਬਾਣੀ ਪੜ੍ਹਨ ਦੀ ਪ੍ਰੇਰਣਾ ਮਿਲਦੀ ਹੈ।ਭਾਈ ਸਾਹਿਬ ਭਾਈ ਗੁਰਇਕਬਾਲ ਸਿਘ, ਪ੍ਰਿੰਸੀਪਲ ਮੈਡਮ ਜਸਲੀਨ ਕੌਰ, ਟਹਿਲਇੰਦਰ ਸਿੰਘ, ਰਜਿੰਦਰ ਸਿੰਘ ਰਾਣਾ ਵੀਰ ਤੇ ਆਏ ਹੋਏ ਮਹਿਮਾਨਾਂ ਵਲੋਂ ਸਕੂਲ ਦਾ 2020-21 ਦਾ ਨਿਊਜ਼ ਲੈਟਰ ਰਲੀਜ਼ ਕੀਤਾ ਗਿਆ ।
ਇਸ ਮੋਕੇ ਹਰਵਿੰਦਰਪਾਲ ਸਿੰਘ ਲਿਟਲ, ਬੀਬੀ ਜਤਿੰਦਰ ਕੌਰ, ਬੀਬੀ ਪਰਮਜੀਤ ਕੌਰ ਪੰਮਾ ਭੈਣ ਜੀ ਆਏ ਹਾਜ਼ਰ ਸਨ।ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
Check Also
ਐਨ.ਡੀ.ਡੀ.ਬੀ ਦੇ ਚੇਅਰਮੈਨ ਡਾ. ਮਨੇਸ਼ ਸ਼ਾਹ ਵਲੋਂ ਵੇਰਕਾ ਮਿਲਕ ਪਲਾਂਟ ਦਾ ਦੌਰਾ
ਅੰਮ੍ਰਿਤਸਰ, 4 ਅਪ੍ਰੈਲ (ਸੁਖਬੀਰ ਸਿੰਘ) – ਨੈਸ਼ਨਲ ਡੇਅਰੀ ਡਿਵੈਲਪਮੈਂਟ ਬੋਰਡ (ਐਨ.ਡੀ.ਡੀ.ਬੀ) ਦੇ ਚੇਅਰਮੈਨ ਡਾ. ਮਨੇਸ਼ …
Punjab Post Daily Online Newspaper & Print Media