Monday, December 23, 2024

ਹੋਟਲ/ਸਰਾਵਾਂ/ਧਰਮਸ਼ਾਲਾਵਾਂ/ਗੈਸਟ ਹਾਊਸ ਰਹਿਣ ਲਈ ਪਛਾਣ ਪੱਤਰ ਲੈਣਾ ਜ਼ਰੂਰੀ

ਅੰਮ੍ਰਿਤਸਰ, 6 ਫਰਵਰੀ (ਸੁਖਬੀਰ ਸਿੰਘ) – ਕਾਰਜਕਾਰੀ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਸ਼ਹਿਰ, ਜਗਮੋਹਨ ਸਿੰਘ ਪੀ.ਪੀ.ਐਸ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਨਿਮਨ ਹਸਤਾਖਰ ਦੇ ਅਧਿਕਾਰ ਖੇਤਰ ਵਿੱਚ ਪੈਂਦੇ ਥਾਣਿਆਂ ਅਧੀਨ ਮੁਕੰਮਲ ਤੌਰ ‘ਤੇ ਪਾਬੰਦੀ ਲਗਾਉਂਦਾ ਹਾਂ ਕਿ ਜ਼ੁਰਮਾਂ ਦੀ ਰੋਕਥਾਮ ਲਈ ਇਹ ਜ਼ਰੂਰੀ ਹੈ ਕੋਈ ਵੀ ਹੋਟਲ/ਸਰਾਵਾਂ/ਧਰਮਸ਼ਾਲਾਵਾਂ/ਗੈਸਟ ਹਾਊਸ ਮਾਲਕ ਆਪਣੀਆਂ ਇਹਨਾਂ ਜਗਾਵਾਂ ਵਿੱਚ ਕਿਸੇ ਵਿਅਕਤੀ ਨੂੰ ਰਿਹਾਇਸ਼ ਦੇਂਦਾ ਹੈ ਤਾਂ ਉਸ ਵਿਅਕਤੀ ਦਾ ਅਤੇ ਉਸ ਦੇ ਨਾਲ ਆਏ ਹੋਰ ਸਾਥੀਆਂ ਦਾ ਵੀ ਨਾਮ, ਪਤਾ, ਥਾਣਾ ਆਦਿ ਸਬੰਧੀ ਤਸਦੀਕਸ਼ੁਦਾ ਕਾਗਜ਼ਾਤ ਲੈ ਕੇ ਆਪਣੇ ਹੋਟਲ/ਸਰਾਵਾਂ/ਧਰਮਸ਼ਾਲਾਵਾਂ/ਗੈਸਟ ਹਾਊਸ ਦੇ ਰਜਿਸਟਰ ਵਿੱਚ ਇੰਦਰਾਜ਼ ਕਰੇਗਾ।
                   ਇਕ ਤਰਫਾ ਪਾਸ ਕੀਤਾ ਇਹ ਹੁਕਮ 5 ਅਪ੍ਰੈਲ 2021 ਤੱਕ ਲਾਗੂ ਰਹੇਗਾ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …