Saturday, September 21, 2024

ਆਵਾਜ਼ ਪ੍ਰਦੂਸ਼ਣ ਰੋਕਣ ਲਈ ਪਾਬੰਦੀ ਲਾਗੂ

ਅੰਮ੍ਰਿਤਸਰ, 6 ਫਰਵਰੀ (ਸੁਖਬੀਰ ਸਿੰਘ) – ਕਾਰਜਕਾਰੀ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਸ਼ਹਿਰ ਜਗਮੋਹਨ ਸਿੰਘਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਹੋਇਆਂ ਆਪਣੇ ਅਧਿਕਾਰ ਖੇਤਰ ਵਿੱਚ ਪੈਂਦੇ ਥਾਣਿਆਂ ਅਧੀਨ ਧਾਰਮਿਕ ਅਦਾਰਿਆਂ ਦੇ ਪ੍ਰਬੰਧਕਾਂ ਵਲੋਂ ਅਤੇ ਆਮ ਪਬਲਿਕ ਵਲੋਂ ਕਿਸੇ ਕਿਸਮ ਦਾ ਸ਼ੋਰ ਸੰਗੀਤ ਅਤੇ ਉਚੀ ਅਵਾਜ਼ ਕਰਨ ਵਾਲਾ ਕੋਈ ਵੀ ਯੰਤਰ ਨਾ ਚਲਾਉਣ ਅਤੇ ਵਿਆਹਾਂ ਦੇ ਮੌਕੇ ਨਿਰਧਾਰਤ ਅਵਾਜ਼ ਤੋਂ ਵੱਧ ਡੀ.ਜੇ ਚਲਾਉਣ ਦੀ ਵਰਤੋਂ ਕਰਨ ਤੇ ਰਾਤ 10.00 ਵਜੇ ਤੋਂ ਸਵੇਰੇ 06.00 ਵਜੇ ਤੱਕ ਮੁਕੰਮਲ ਪਾਬੰਦੀ ਲਗਾਈ ਹੈ।
              ਹੁਕਮਾਂ ਵਿੱਚ ਇਹ ਸਪੱਸ਼ਟ ਕੀਤਾ ਗਿਆ ਹੈ ਕਿ ਧਾਰਮਿਕ ਅਦਾਰਿਆਂ ਦੇ ਪ੍ਰਬੰਧਕ ਅਤੇ ਆਮ ਪਬਲਿਕ ਕਿਸੇ ਕਿਸਮ ਦਾ ਸ਼ੋਰ, ਸੰਗੀਤ ਅਤੇ ਉਚੀ ਅਵਾਜ਼ ਕਰਨ ਵਾਲਾ ਕੋਈ ਵੀ ਯੰਤਰ ਨਾ ਚਲਾਉਣ, ਵਿਆਹਾਂ ਦੇ ਮੌਕੇ ਡੀ.ਜੇ ਚਲਾਉਣ ਅਤੇ ਤਿਓਹਾਰਾਂ ਦੇ ਮੌਕੇ ਅਤੇ ਆਤਿਸ਼ਬਾਜ਼ੀ/ ਪਟਾਕਿਆਂ ਦੀ ਵਰਤੋਂ ਕਰਨ ਨਾਲ ਜਨਤਕ ਸ਼ਾਂਤੀ ਭੰਗ ਹੋਣ ਅਤੇ ਦੁਰਘਟਨਾਵਾਂ ਹੋਣ ਦੀ ਸੰਭਾਵਨਾ ਵੀ ਵਧ ਜਾਂਦੀ ਹੈ।ਇਸ ਲਈ ਇਸ ‘ਤੇ ਪਾਬੰਦੀ ਲਗਾਉਣੀ ਜ਼ਰੂਰੀ ਹੈ।
ਇਹ ਹੁਕਮ 5 ਅਪ੍ਰੈਲ 2021 ਤੱਕ ਲਾਗੂ ਰਹੇਗਾ।

Check Also

ਖ਼ਾਲਸਾ ਕਾਲਜ ਵੂਮੈਨ ਵਿਖੇ ਨਵੀਂ ਰੋਟਰੈਕਟ ਕਮੇਟੀ ਦਾ ਗਠਨ ਕੀਤਾ ਗਿਆ

ਅੰਮ੍ਰਿਤਸਰ, 21 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੁਮੈਨ ਵਿਖੇ ਰੋਟਰੈਕਟ ਕਲੱਬ ਵਲੋਂ …