ਨਵਾਂਸ਼ਹਿਰ, 6 ਫਰਵਰੀ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਮੈਜਿਸਟ੍ਰੇਟ ਡਾ. ਸ਼ੇਨਾ ਅਗਰਵਾਲ ਨੇ ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਫ਼ੌਜਦਾਰੀ ਜ਼ਾਬਤਾ ਸੰਘਤਾ
1973 (1974 ਦਾ ਐਕਟ-2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਹਦੂਦ ਅੰਦਰ ਮਿਤੀ 12 ਫਰਵਰੀ 2021 ਨੂੰ ਸ਼ਾਮ 5 ਵਜੇ ਤੋਂ 15 ਫਰਵਰੀ 2021 ਨੂੰ ਸ਼ਾਮ 6 ਵਜੇ ਤੱਕ ਗੈਰ ਕਾਨੂੰਨੀ ਢੰਗ ਨਾਲ ਇਕੱਠੇ ਹੋਣ, ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ਅਤੇ ਪਬਲਿਕ ਮੀਟਿੰਗ ਕਰਨ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਹੁਕਮਾਂ ਅਨੁਸਾਰ ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ ਦੌਰਾਨ ਕੇਵਲ ‘ਹਾੳੂਸ-ਟੂ-ਹਾੳੂਸ ਵਿਜ਼ਿਟ ਵਿਦ ਡੋਰ-ਟੂ-ਡੋਰ ਕੰਪੇਨ’ ਦੇ ਮੰਤਵ ਲਈ ਇਹ ਪਾਬੰਦੀ ਨਹੀਂ ਹੋਵੇਗੀ।
ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਰਾਜ ਚੋਣ ਕਮਿਸ਼ਨ, ਪੰਜਾਬ ਚੰਡੀਗੜ੍ਹ ਵੱਲੋਂ ਐਲਾਨੇ ਗਏ ਪ੍ਰੋਗਰਾਮ ਅਨੁਸਾਰ ਪੰਜਾਬ ਰਾਜ ਵਿਚ ਨਗਰ ਕੌਂਸਲ/ਨਗਰ ਪੰਚਾਇਤ ਦੀਆਂ ਚੋਣਾਂ ਮਿਤੀ 14 ਫਰਵਰੀ 2021 ਨੂੰ ਕਰਵਾਈਆਂ ਜਾ ਰਹੀਆਂ ਹਨ। ਇਹ ਆਮ ਵੇਖਣ ਵਿਚ ਆਇਆ ਹੈ ਕਿ ਚੋਣਾਂ ਦੌਰਾਨ ਲੜਾਈ-ਝਗੜੇ ਹੋਣ ਦਾ ਅੰਦੇਸ਼ਾ ਬਣਿਆ ਰਹਿੰਦਾ ਹੈ। ਚੋਣਾਂ ਦੌਰਾਨ ਅਮਨ ਤੇ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਮਤਦਾਨ ਖ਼ਤਮ ਹੋਣ ਤੋਂ 48 ਘੰਟੇ ਪਹਿਲਾਂ ਅਤੇ ਮਤਦਾਨ ਖ਼ਤਮ ਹੋਣ ਤੋਂ ਇਕ ਦਿਨ ਬਾਅਦ ਤੱਕ ਗੈਰ ਕਾਨੂੰਨੀ ਢੰਗ ਨਾਲ ਇਕੱਠੇ ਹੋਣ, ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ਅਤੇ ਪਬਲਿਕ ਮੀਟਿੰਗ ਕਰਨ ’ਤੇ ਪਾਬੰਦੀ ਲਾਉਣੀ ਜ਼ਰੂਰੀ ਹੈ।
Check Also
ਖ਼ਾਲਸਾ ਪਬਲਿਕ ਸਕੂਲ ਅਤੇ ਇੰਟਰਨੈਸ਼ਨਲ ਪਬਲਿਕ ਸਕੂਲ ਦਾ 10ਵੀਂ ਦਾ ਸੀ.ਬੀ.ਐਸ.ਈ ਨਤੀਜ਼ਾ ਸ਼ਾਨਦਾਰ
ਵਿਦਿਆਰਥੀ ਦੇਵਾਂਸ਼ ਅਰੋੜਾ ਨੇ 99.6 ਅੰਕ ਨਾਲ ਪਹਿਲਾਂ ਸਥਾਨ ਹਾਸਲ ਕੀਤਾ – ਪ੍ਰਿੰ: ਅਮਰਜੀਤ ਸਿੰਘ …
Punjab Post Daily Online Newspaper & Print Media