Friday, April 17, 2026

ਪ੍ਰਚਾਰ ਖ਼ਤਮ ਹੋਣ ਤੋਂ ਬਾਅਦ ਉਮੀਦਵਾਰਾਂ ਦੇ ਜ਼ਿਲ੍ਹੇ ਤੋਂ ਬਾਹਰਲੇ ਸਮਰਥਕ ਚੋਣ ਖੇਤਰ ’ਚ ਨਹੀਂ ਰਹਿ ਸਕਣਗੇ

ਨਵਾਂਸ਼ਹਿਰ, 7 ਫਰਵਰੀ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਮੈਜਿਸਟ੍ਰੇਟ ਡਾ. ਸ਼ੇਨਾ ਅਗਰਵਾਲ ਨੇ ਨਗਰ ਕੌਂਸਲ ਚੋਣਾਂ ਨੂੰ ਸ਼ਾਂਤੀ ਪੂਰਵਕ ਕਰਵਾਉਣ ਅਤੇ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਯਕੀਨੀ ਬਣਾਉਣ ਲਈ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਹਦੂਦ ਅੰਦਰ ਮਿਤੀ 12 ਫਰਵਰੀ 2021 ਸਮਾਂ ਸ਼ਾਮ 5 ਵਜੇ ਨੂੰ ਚੋਣ ਪ੍ਰਚਾਰ ਖ਼ਤਮ ਹੋਣ ਤੋਂ ਬਾਅਦ ਅਤੇ ਪੋਲਿੰਗ ਪ੍ਰਕਿਰਿਆ ਖ਼ਤਮ ਹੋਣ ਤੱਕ ਉਮੀਦਵਾਰ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਲਈ ਬਾਹਰੋਂ ਆਏ ਰਿਸ਼ਤੇਦਾਰ, ਸਮਰਥਕ ਆਦਿ ਸਬੰਧਤ ਨਗਰ ਕੌਂਸਲ/ਨਗਰ ਪੰਚਾਇਤ ਦੇ ਰੈਵੀਨਿੳੂ ਖੇਤਰ ਵਿਚ ਅਣ-ਅਧਿਕਾਰਤ ਤੌਰ ’ਤੇ ਨਹੀਂ ਰਹਿਣਗੇ ਅਤੇ ਪੋਲਿੰਗ ਸਟਸ਼ਨਾਂ ਦੇ ਆਲੇ-ਦੁਆਲੇ ਅਣ-ਅਧਿਕਾਰਤ ਤੌਰ ’ਤੇ ਨਹੀਂ ਘੁੰਮਣਗੇ।ਇਹ ਹੁਕਮ ਵਿਆਹ-ਸ਼ਾਦੀ ਵਿਚ ਜਾਂ ਅਫ਼ਸੋਸ ’ਤੇ ਆਏ ਲੋਕਾਂ ਉੱਤੇ ਲਾਗੂ ਨਹੀਂ ਹੋਣਗੇ।ਸੀਨੀਅਰ ਪੁਲਿਸ ਕਪਤਾਨ, ਸ਼ਹੀਦ ਭਗਤ ਸਿੰਘ ਨਗਰ ਇਸ ਹੁਕਮ ਨੂੰ ਲਾਗੂ ਕਰਵਾਉਣ ਲਈ ਜਿੰਮੇਵਾਰ ਹੋਣਗੇ।
                     ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਰਾਜ ਚੋਣ ਕਮਿਸ਼ਨ, ਪੰਜਾਬ ਚੰਡੀਗੜ੍ਹ ਵੱਲੋਂ ਐਲਾਨੇ ਗਏ ਪ੍ਰੋਗਰਾਮ ਅਨੁਸਾਰ ਪੰਜਾਬ ਰਾਜ ਵਿਚ ਨਗਰ ਕੌਂਸਲ/ਨਗਰ ਪੰਚਾਇਤ ਦੀਆਂ ਚੋਣਾਂ ਮਿਤੀ 14 ਫਰਵਰੀ 2021 ਨੂੰ ਕਰਵਾਈਆਂ ਜਾ ਰਹੀਆਂ ਹਨ।ਇਹ ਆਮ ਵੇਖਣ ਵਿਚ ਆਇਆ ਹੈ ਕਿ ਚੋਣਾਂ ਦੌਰਾਨ ਉਮੀਦਵਾਰਾਂ ਦੇ ਰਿਸ਼ਤੇਦਾਰ, ਸਮਰਥਕ ਆਦਿ ਚੋਣ ਪ੍ਰਚਾਰ ਕਰਨ ਲਈ ਜ਼ਿਲ੍ਹੇ ਵਿਚ ਆਏ ਹੁੰਦੇ ਹਨ।ਚੋਣ ਉਮੀਦਵਾਰ ਦੇ ਰਿਸ਼ਤੇਦਾਰ, ਸਮਰਥਕ, ਜੋ ਬਾਹਰੋਂ (ਜ਼ਿਲ੍ਹੇ ਤੋਂ ਬਾਹਰੋਂ) ਆਏ ਹੁੰਦੇ ਹਨ, ਲੋਕ ਪ੍ਰਤੀਨਿਧਤਾ ਐਕਟ 1951 ਦੇ ਸੈਕਸ਼ਨ 126 ਅਨੁਸਾਰ ਚੋਣ ਪ੍ਰਚਾਰ ਖ਼ਤਮ ਹੋਣ ਤੋਂ ਬਾਅਦ ਅਤੇ ਪੋਲਿੰਗ ਖ਼ਤਮ ਹੋਣ ਤੱਕ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਚੋਣ ਹਲਕਿਆਂ ਵਿਚ ਅਣ-ਅਧਿਕਾਰਤ ਤੌਰ ’ਤੇ ਨਹੀਂ ਰਹਿਣਗੇ, ਤਾਂ ਜੋ ਸ਼ਾਂਤੀ ਪੂਰਵਕ ਚੋਣਾਂ ਕਰਵਾਉਣ ਵਿਚ ਕੋਈ ਵਿਘਨ ਨਾ ਪਵੇ।

Check Also

ਖ਼ਾਲਸਾ ਪਬਲਿਕ ਸਕੂਲ ਅਤੇ ਇੰਟਰਨੈਸ਼ਨਲ ਪਬਲਿਕ ਸਕੂਲ ਦਾ 10ਵੀਂ ਦਾ ਸੀ.ਬੀ.ਐਸ.ਈ ਨਤੀਜ਼ਾ ਸ਼ਾਨਦਾਰ

ਵਿਦਿਆਰਥੀ ਦੇਵਾਂਸ਼ ਅਰੋੜਾ ਨੇ 99.6 ਅੰਕ ਨਾਲ ਪਹਿਲਾਂ ਸਥਾਨ ਹਾਸਲ ਕੀਤਾ – ਪ੍ਰਿੰ: ਅਮਰਜੀਤ ਸਿੰਘ …