ਨਵਾਂਸ਼ਹਿਰ, 7 ਫਰਵਰੀ (ਪੰਜਾਬ ਪੋਸਟ ਬਿਊਰੋ) – ਸਥਾਨਕ ਆਰ.ਕੇ ਆਰੀਆ ਕਾਲਜ ਵਿਖੇ ਐਸ.ਡੀ.ਐਮ ਜਗਦੀਸ਼ ਸਿੰਘ ਜੌਹਲ ਅਤੇ ਤਹਿਸੀਲਦਾਰ ਕੁਲਵੰਤ
ਸਿੰਘ ਸਿੱਧੂ ਦੀ ਅਗਵਾਈ ਹੇਠ ਨਗਰ ਕੌਂਸਲ ਚੋਣਾਂ ਸਬੰਧੀ ਚੋਣ ਅਮਲੇ ਦੀ ਟ੍ਰੇਨਿੰਗ ਹੋਈ। ਇਸ ਦੌਰਾਨ ਜ਼ਿਲ੍ਹਾ ਮਾਸਟਰ ਟ੍ਰੇਨਰ ਡਾ. ਸੁਰਿੰਦਰ ਪਾਲ ਅਗਨੀਹੋਤਰੀ ਅਤੇ ਲੈਕਚਰਾਰ ਸੁਰਜੀਤ ਸਿੰਘ ਮਝੂਰ ਵਲੋਂ ਈ.ਵੀ.ਐਮ ਉੱਤੇ ਪ੍ਰੈਕਟੀਕਲ ਸਿਖਲਾਈ ਦਿੱਤੀ ਗਈ।ਇਸ ਤੋਂ ਇਲਾਵਾ ਉਨ੍ਹਾਂ ਚੋਣ ਅਮਲੇ ਨੂੰ ਉਕਤ ਚੋਣਾਂ ਦੌਰਾਨ ਲੋੜੀਂਦੇ ਸਾਮਾਨ, ਆਉਣ ਵਾਲੀਆਂ ਦਿੱਕਤਾਂ ਅਤੇ ਉਨ੍ਹਾਂ ਦੇ ਹੱਲ ਸਬੰਧੀ ਵਿਸਥਾਰ ਪੂਰਵਕ ਦੱਸਿਆ ਗਿਆ।ਇਸੇ ਤਰ੍ਹਾਂ ਚੋਣ ਪ੍ਰਕਿਰਿਆ ਸਬੰਧੀ ਚੋਣ ਅਮਲੇ ਦੇ ਸ਼ੰਕਿਆਂ ਦਾ ਵੀ ਨਿਵਾਰਣ ਕੀਤਾ ਗਿਆ।ਇਸ ਦੌਰਾਨ ਸੁਪਰਵਾਈਜ਼ਰਾਂ ਨੂੰ ਵੱਖਰੇ ਤੌਰ ’ਤੇ ਈ.ਵੀ.ਐਮ ਵਰਕਿੰਗ ਅਤੇ ਅਸੈਂਬਲਿੰਗ ਸਬੰਧੀ ਕਾਰਵਾਈ ਕਰ ਕੇ ਦਿਖਾਈ ਗਈ। ਐਸ.ਡੀ.ਐਮ ਜਗਦੀਸ਼ ਸਿੰਘ ਜੌਹਲ ਨੇ ਦੱਸਿਆ ਕਿ ਨਵਾਂਸ਼ਹਿਰ ਨਗਰ ਕੌਂਸਲ ਚੋਣ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ 37 ਪੋਲਿੰਗ ਬੂਣ ਬਣਾਏ ਗਏ ਹਨ ਅਤੇ 19 ਸੁਪਰਵਾਈਜ਼ਰਾਂ ਦੀ ਤਾਇਨਾਤੀ ਕੀਤੀ ਗਈ ਹੈ।
ਇਸ ਮੌਕੇ ਕਾਨੂੰਗੋ ਓਂਕਾਰ ਸਿੰਘ, ਸੁਪਰਡੈਂਟ ਜਸਵਿੰਦਰ ਸਿੰਘ, ਰਣਜੀਤ ਸਿੰਘ, ਇੰਦਰਜੀਤ ਸਿੰਘ, ਬਲਿੰਦਰ ਸਿੰਘ ਅਤੇ ਹੋਰ ਹਾਜ਼ਰ ਸਨ।
Check Also
ਸੀ.ਐਮ ਦੀ ਯੋਗਸ਼ਾਲਾ ਅਧੀਨ 21 ਜੂਨ ਨੂੰ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ – ਵਧੀਕ ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 19 ਜੂਨ (ਜਗਦੀਪ ਸਿੰਘ) – ਪੰਜਾਬ ਸਰਕਾਰ ਦੀ ਸਿਹਤ ਯੋਜਨਾ “ਸੀ.ਐਮ ਦੀ ਯੋਗਸ਼ਾਲਾ” ਤਹਿਤ …
Punjab Post Daily Online Newspaper & Print Media