ਨਵਾਂਸ਼ਹਿਰ, 7 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਲੋਕਾਂ ਨੂੰ ਸਾਫ਼-ਸੁਥਰਾ ਪਾਣੀ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਚਲਾਏ
ਗਏ ‘ਹਰ ਘਰ ਪਾਣੀ, ਹਰ ਘਰ ਸਫ਼ਾਈ ਮਿਸ਼ਨ’ ਤਹਿਤ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਬੀਸਲਾ ਦੇ 298 ਘਰਾਂ ਦੇ 1296 ਪਿੰਡ ਵਾਸੀਆਂ ਨੂੰ ਪੀਣ ਵਾਲਾ ਸਾਫ਼-ਸੁਥਰਾ ਪਾਣੀ ਮੁਹੱਈਆ ਕਰਵਾਇਆ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ 42.53 ਲੱਖ ਰੁਪਏ ਦੀ ਲਾਗਤ ਵਾਲੇ ਪ੍ਰਾਜੈਕਟ ਤਹਿਤ ਇਥੇ 200 ਮੀਟਰ ਡੂੰਘੇ ਬੋਰ ਅਤੇ 50 ਹਜ਼ਾਰ ਲੀਟਰ ਦੀ ਸਮਰੱਥਾ ਵਾਲੀ ਪਾਣੀ ਦੀ ਟੈਂਕੀ ਰਾਹੀਂ ਘਰਾਂ ਵਿਚ ਵਾਟਰ ਕੁਨੈਕਸ਼ਨ ਲਗਾਏ ਗਏ ਹਨ, ਜਿਸ ਨਾਲ ਸਮੂਹ ਪਿੰਡ ਵਾਸੀਆਂ ਨੂੰ ਨਿਰਵਿਘਨ ਅਤੇ ਸਵੱਛ ਪੀਣ ਵਾਲੇ ਪਾਣੀ ਦੀ ਸਪਲਾਈ ਦੀ ਸਹੂਲਤ ਮਿਲੀ ਹੈ।ਉਨ੍ਹਾਂ ਕਿਹਾ ਕਿ ਇਸ ਮਿਸ਼ਨ ਦਾ ਮੰਤਵ ਪਿੰਡਾਂ ਦੇ ਲੋਕਾਂ ਨੂੰ ਪੀਣ ਵਾਲਾ ਸਾਫ਼-ਸੁਥਰਾ ਪਾਣੀ ਮੁਹੱਈਆ ਕਰਵਾਉਣਾ ਅਤੇ ਆਲੇ-ਦੁਆਲੇ ਨੂੰ ਸਵੱਛ ਬਣਾਉਣਾ ਹੈ।ਉਨ੍ਹਾਂ ਦੱਸਿਆ ਕਿ ਸ਼ਹੀਦ ਭਗਤ ਸਿੰਘ ਨਗਰ, ਸੂਬੇ ਦੇ ਉਨ੍ਹਾਂ ਤਿੰਨ ਜ਼ਿਲ੍ਹਿਆਂ ਵਿਚ ਸ਼ਾਮਲ ਹੈ, ਜਿਥੇ 100 ਫੀਸਦੀ ਪੇਂਡੂ ਪਰਿਵਾਰਾਂ ਨੂੰ ਪਾਈਪ ਰਾਹੀਂ ਸਾਫ਼ ਪਾਣੀ ਮੁਹੱਈਆ ਕਰਵਾਇਆ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਨੂੰ 100 ਫੀਸਦੀ ‘ਐਫ. ਐਚ. ਟੀ. ਸੀ’ ਐਲਾਨਿਆ ਗਿਆ ਹੈ ਅਤੇ ਇਥੇ ਪੈਂਦੀਆਂ ਸਾਰੀਆਂ 485 ਰੂਰਲ ਹੇਬੀਟੇਸ਼ਨਾਂ ਨੂੰ ‘ਫੁਲੀ ਹਾੳੂਸਹੋਲਡ ਟੈਪ ਕੁਨੈਕਸ਼ਨ’ ਰਾਹੀਂ ਜਲ ਸਪਲਾਈ ਦਿੱਤੀ ਜਾ ਰਹੀ ਹੈ।ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਅਤੇ ਆਲੇ-ਦੁਆਲੇ ਦੀ ਸਫ਼ਾਈ ਵੱਲ ਵਿਸ਼ੇਸ਼ ਧਿਆਨ ਦੇਣ, ਤਾਂ ਜੋ ਅਸੀਂ ਸਾਰੇ ਤੰਦਰੁਸਤ ਰਹਿ ਸਕੀਏ।ਉਨ੍ਹਾਂ ਕਿਹਾ ਕਿ ਪਾਣੀ ਦਾ ਜ਼ਿੰਦਗੀ ਵਿਚ ਅਹਿਮ ਰੋਲ ਹੈ ਅਤੇ ਸਾਫ਼-ਸੁਥਰੇ ਪਾਣੀ ਨਾਲ ਅਸੀਂ ਬਿਮਾਰੀਆਂ ਤੋਂ ਬਚ ਸਕਦੇ ਹਾਂ।
Check Also
ਖ਼ਾਲਸਾ ਪਬਲਿਕ ਸਕੂਲ ਅਤੇ ਇੰਟਰਨੈਸ਼ਨਲ ਪਬਲਿਕ ਸਕੂਲ ਦਾ 10ਵੀਂ ਦਾ ਸੀ.ਬੀ.ਐਸ.ਈ ਨਤੀਜ਼ਾ ਸ਼ਾਨਦਾਰ
ਵਿਦਿਆਰਥੀ ਦੇਵਾਂਸ਼ ਅਰੋੜਾ ਨੇ 99.6 ਅੰਕ ਨਾਲ ਪਹਿਲਾਂ ਸਥਾਨ ਹਾਸਲ ਕੀਤਾ – ਪ੍ਰਿੰ: ਅਮਰਜੀਤ ਸਿੰਘ …
Punjab Post Daily Online Newspaper & Print Media