ਕਪੂਰਥਲਾ, 7 ਫਰਵਰੀ (ਪੰਜਾਬ ਪੋਸਟ ਬਿਊਰੋ) – ਚੋਣ ਕਮਿਸ਼ਨਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਕਪੂਰਥਲਾ ਵਿਖੇ ਨਗਰ ਨਿਗਮ ਕਪੂਰਥਲਾ ਅਤੇ ਨਗਰ ਕੌਂਸਲ ਸੁਲਤਾਨਪੁਰ ਲੋਧੀ ਵਿਖੇ ਕਰਵਾਈਆਂ ਜਾ ਰਹੀਆਂ ਚੋਣਾਂ ਦੇ ਸਬੰਧ ਵਿੱਚ ਅੱਜ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਕਪੂਰਥਲਾ ਵਿਖੇ ਉਪ ਮੰਡਲ ਮੈਜਿਸਟਰੇਟ ਵਰਿੰਦਰਪਾਲ ਸਿੰਘ ਬਾਜਵਾ ਦੀ ਪ੍ਰਧਾਨਗੀ ਹੇਠ ਚੋਣ ਅਮਲੇ ਨੂੰ ਚੋਣਾਂ ਸਬੰਧੀ ਸਿਖਲਾਈ ਪ੍ਰਦਾਨ ਕੀਤੀ ਗਈ।
ਚੋਣ ਅਮਲੇ ਨੂੰ ਸੰਬੋਧਨ ਕਰਦਿਆਂ ਵਰਿੰਦਰਪਾਲ ਸਿੰਘ ਬਾਜਵਾ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉਪਲ ਦੀ ਅਗਵਾਈ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨਗਰ ਨਿਗਮ ਕਪੂਰਥਲਾ ਅਤੇ ਨਗਰ ਕੌਂਸਲ ਸੁਲਤਾਨਪੁਰ ਲੋਧੀ ਦੀਆਂ ਚੋਣਾਂ ਨੂੰ ਅਮਨ-ਸ਼ਾਂਤੀ ਤੇ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਵਚਨਬੱਧ ਹੈ।ਉਨ੍ਹਾਂ ਕਿਹਾ ਕਿ ਚੋਣ ਅਮਲੇ ਨੂੰ ਇਸ ਸਿਖਲਾਈ ਦੌਰਾਨ ਚੋਣ ਪ੍ਰਕਿਰਿਆ ਨਾਲ ਸਬੰਧਿਤ ਹਰ ਇਕ ਪਹਿਲੂ ਨੂੰ ਚੰਗੀ ਤਰ੍ਹਾਂ ਸਮਝ ਲੈਣਾ ਚਾਹੀਦਾ ਹੈ ਤਾਂ ਕਿ ਵੋਟਾਂ ਵਾਲੇ ਦਿਨ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਤੋਂ ਬਚਿਆ ਜਾ ਸਕੇ।
ਬਾਜਵਾ ਨੇ ਕਿਹਾ ਕਿ ਚੋਣਾਂ ਨੂੰ ਨਿਰਪੱਖ ਤੇ ਪਾਰਦਰਸ਼ੀ ਅਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜਨ ਵਿੱਚ ਸਮੁੱਚੇ ਚੋਣ ਅਮਲੇ ਦੀ ਅਹਿਮ ਭੂਮਿਕਾ ਹੁੰਦੀ ਹੈ।ਉਨ੍ਹਾਂ ਕਿਹਾ ਕਿ ਇਸੇ ਲਈ ਚੋਣ ਕਮਿਸ਼ਨ ਦੀਆਂ ਹਦਾਇਤਾਂ ’ਤੇ ਵੋਟਾਂ ਤੋਂ ਪਹਿਲਾਂ ਚੋਣ ਅਮਲੇ ਨੂੰ ਚੋਣ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਨ ਲਈ ਅਗਾਊਂ ਸਿਖਲਾਈ ਪ੍ਰਦਾਨ ਕੀਤੀ ਜਾਂਦੀ ਹੈ।
ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਚੋਣ ਅਮਲੇ ਵਲੋਂ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਤੇ ਲਾਪ੍ਰਵਾਹੀ ਨੂੰ ਬਿਲਕੱਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਇਸ ਲਈ ਜੇਕਰ ਕਿਸੇ ਨੂ ਵੀ ਚੋਣਾਂ ਪ੍ਰਕਿਰਿਆ ਸਬੰਧੀ ਕੋਈ ਮੁਸ਼ਕਿਲ ਪੇਸ਼ ਆ ਰਹੀ ਹੈ ਤਾਂ ਉਹ ਸਮੇਂ ਸਿਰ ਆਪਣੇ ਉਚ ਅਧਿਕਾਰੀਆਂ ਨਾਲ ਸੰਪਰਕ ਕਰਕੇ ਅਪਣੀ ਦੁਵਿਧਾ ਨੂੰ ਦੂਰ ਕਰ ਲੈਣ।
ਬਾਜਵਾ ਨੇ ਦੱਸਿਆ ਕਿ ਨਗਰ ਨਿਗਮ ਕਪੂਰਥਲਾ ਅਤੇ ਨਗਰ ਕੌਂਸਲ ਸੁਲਤਾਨਪੁਰ ਲੋਧੀ ਦੀਆਂ 62 ਵਾਰਡਾਂ ਦੀਆਂ ਚੋਣਾਂ ਲਈ 96 ਪੋਲਿੰਗ ਬੂਥ ਬਥਾਏ ਗਏ ਹਨ ਜਿਥੇ 93245 ਜਿਨਾਂ ਵਿੱਚ 48232 ਪੁਰਸ਼ 44996 ਮਹਿਲਾ ਵੋਟਰਾਂ ਵਲੋਂ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਦੇ ਹੋਏ 238 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਕੀਤਾ ਜਾਣਾ ਹੈ।ਉਨ੍ਹਾਂ ਸਮੂਹ ਚੋਣ ਅਮਲੇ ਨੂੰ ਅਪੀਲ ਕੀਤੀ ਕਿ ਆਪਣੀ ਡਿਊਟੀ ਪੂਰੀ ਲਗਨ ਤੇ ਮਿਹਨਤ ਨਾਲ ਨਿਭਾਉਣ ਨੂੰ ਯਕੀਨੀ ਬਣਾਉਣ ਤਾਂ ਜੋ ਜ਼ਿਲ੍ਹੇ ਚੋਣਾਂ ਨੂੰ ਅਮਨ-ਸ਼ਾਂਤੀ ਤੇ ਨਿਰਪੱਖ ਢੰਗ ਨਾਲ ਨੇਪਰੇ ਚਾੜਿਆ ਜਾ ਸਕੇ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …