Friday, September 25, 2026

ਖ਼ਾਲਸਾ ਕਾਲਜ ਲਾਅ ਦੀਆਂ ਵਿਦਿਆਰਥਣਾਂ ਨੇ ’ਵਰਸਿਟੀ ’ਚੋਂ ਹਾਸਲ ਕੀਤੇ ਪਹਿਲੇ 12 ਸਥਾਨ

ਅੰਮਿਤਸਰ, 7 ਫਰਵਰੀ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਲਈ ਗਈ ਬੀ.ਏ ਐਲ.ਐਲ.ਬੀ (5 ਸਾਲਾਂ ਕੋਰਸ) ਸਮੈਸਟਰ ਛੇਵੇਂ ਦੀ ਲਈ ਗਈ ਪ੍ਰੀਖਿਆ ਦੇ ਘੋਸ਼ਿਤ ਕੀਤੇ ਗਏ ਨਤੀਜ਼ਿਆਂ ’ਚੋਂ ਪਹਿਲੀਆਂ 12 ਪੁਜੀਸ਼ਨਾਂ ਹਾਸਲ ਕੀਤੀਆਂ। ਕਾਲਜ ਦੀ ਵਿਦਿਆਰਥਣ ਮਨਬੀਰ ਕੌਰ ਨੇ 515, ਮਨਜੋਤ ਕੌਰ ਨੇ 510 ਅਤੇ ਕੋਮਲਪ੍ਰੀਤ ਕੌਰ ਅਤੇ ਅੰਮ੍ਰਿਤਪਾਲ ਕੌਰ ਨੇ 508 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ’ਚੋ ਕ੍ਰਮਵਾਰ ਪਹਿਲਾਂ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ।
             ਕਾਲਜ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਸ਼ਾਨਦਾਰ ਨਤੀਜੇ ’ਤੇ ਮੁੁਬਾਰਕਬਾਦ ਦਿੰਦਿਆਂ ਦੱਸਿਆ ਕਿ ਕਾਲਜ ਵਿਦਿਆਰਥੀ ਅਤੇ ਅਧਿਆਪਕਾਂ ਦੀ ਸਖ਼ਤ ਮਿਹਨਤ, ਲਗਨ ਅਤੇ ਮੈਨੇਜ਼ਮੈਂਟ ਵਲੋਂ ਸਿੱਖਿਆ ਦਾ ਵਧੀਆ ਵਾਤਾਵਰਣ ਪ੍ਰਦਾਨ ਕਰਨ ਕਰਕੇ ਹੀ ਸੰਭਵ ਹੋ ਸਕਿਆ ਹੈ।ਉਨ੍ਹਾਂ ਦੱਸਿਆ ਕਿ ਹੋਰਨਾਂ ਵਿਦਿਆਰਥਣਾਂ ’ਚ ਪ੍ਰੇਰਨਾ ਨੇ 507 ਨਾਲ ਚੌਥਾਂ, ਜਸਵਿੰਦਰ ਕੌਰ, ਭਵਯਾ ਗੋਗਨਾ ਅਤੇ ਪ੍ਰਤਿਭਾ ਗਿੱਲ ਨੇ 506 ਨਾਲ 5ਵਾਂ, ਪ੍ਰਭਜੋਤ ਕੌਰ ਅਤੇ ਗੁਰਪ੍ਰੀਤ ਕੌਰ ਨੇ 504 ਨਾਲ 6ਵਾਂ, ਜਾਹਨਵੀ ਖੰਨਾ ਅਤੇ ਹਰਮਨਪ੍ਰੀਤ ਕੌਰ ਨੇ 501 ਅੰਕ ਨਾਲ 7ਵਾਂ, ਹਰਪ੍ਰੀਤ ਕੌਰ ਨੇ 500 ਅੰਕ ਨਾਲ 8ਵਾਂ, ਨਿਸ਼ਠਾ, ਗੁਰਪ੍ਰੀਤ ਕੌਰ ਅਤੇ ਪਲਕ ਠਾਕੁਰ ਨੇ 499 ਅੰਕ ਨਾਲ 9ਵਾਂ ਸਥਾਨ ਪ੍ਰਾਪਤ ਕੀਤਾ ਹੈ।ਇਸੇ ਤਰ੍ਹਾਂ ਮਨਦੀਪ ਕੌਰ ਨੇ 498 ਅੰਕ ਨਾਲ 10ਵਾਂ, ਸਿਮਰਨ ਕੌਰ ਨੇ 497 ਅੰਕ ਨਾਲ 11ਵਾਂ ਅਤੇ ਮੁਸਕਾਨਦੀਪ ਕੌਰ ਨੇ 496 ਅੰਕ ਲੈ ਕੇ ਯੂਨੀਵਰਸਿਟੀ ’ਚੋਂ 12ਵਾਂ ਸਥਾਨ ਪ੍ਰਾਪਤ ਕੀਤਾ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅੱਗੇ ਤੋਂ ਹੋਰ ਵੀ ਮਿਹਨਤ ਕਰਕੇ ਆਪਣਾ ਅਤੇ ਆਪਣੇ ਕਾਲਜ ਦਾ ਨਾਂ ਰੌਸ਼ਨ ਕਰਨ ਲਈ ਪ੍ਰੇਰਨਾ ਦਿੱਤੀ।

Check Also

26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …