Tuesday, July 21, 2026

ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਤੇ ਹੋਰ ਜਥੇਬੰਦੀਆਂ ਵਲੋਂ ਧਰਨਾ

ਸੰਗਰੂਰ, 8 ਫਰਵਰੀ (ਜਗਸੀਰ ਲੌਂਗੋਵਾਲ) – ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਿਸਾਨ ਮਾਰੂ ਬਿਲਾਂ ਦੇ ਵਿਰੋਧ ਸਬੰਧੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਹੋਰ ਜਥੇਬੰਦੀਆਂ ਵਲੋਂ ਭਾਰਤ ਬੰਦ ਦੇ ਸੱਦੇ ‘ਤੇ ਆਈ.ਟੀ.ਆਈ ਸੁਨਾਮ ਵਿਖੇ ਵੱਡੀ ਗਿਣਤੀ ‘ਚ ਕਿਸਾਨਾਂ ਵਲੋਂ ਜਾਮ ਲਾਇਆ ਗਿਆ।
                  ਵੱਖ-ਵੱਖ ਇਲਾਕਿਆਂ ‘ਤੋਂ ਵੱਡੀ ਗਿਣਤੀ ‘ਚ ਕਿਸਾਨਾਂ ਤੇ ਔਰਤਾਂ ਨੇ ਮੋਦੀ ਸਰਕਾਰ ਅਤੇ ਕਾਰਪੋਰੇਟ ਘਰਾਣਿਆਂ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ।ਧਰਨੇ ਦੌਰਾਨ ਸੁਨਾਮ ਬਠਿੰਡਾ ਪਟਿਆਲਾ ਅਤੇ ਲਹਿਰਾ ਰੋਡ ਆਵਾਜਾਈ ਬਿਲਕੁੱਲ ਠੱਪ ਕਰ ਦਿੱਤੀ ਗਈ।ਕਿਸਾਨ ਆਗੂਆਂ ਜਨਕ ਸਿੰਘ ਭੁਟਾਲ ਕਲਾਂ, ਦਰਬਾਰਾ ਸਿੰਘ ਛਾਜਲਾ, ਰਾਮ ਸਰਨ ਸਿੰਘ ਉਗਰਾਹਾਂ, ਗੋਬਿੰਦ ਸਿੰਘ ਚੱਠਾ, ਗੁਰਭਗਤ ਸਿੰਘ ਸ਼ਾਹਪੁਰ, ਰਣਜੀਤ ਸਿੰਘ ਲੌਂਗੋਵਾਲ, ਸਰੂਪ ਚੰਦ ਕਿਲਾ ਭਰੀਆਂ, ਹੈਪੀ ਨਮੋਲ ਹੁਸ਼ਿਆਰ ਸਿੰਘ ਸਲੇਮਗੜ੍ਹ, ਪੀ.ਐਸ.ਯੂ ਰੰਧਾਵਾ, ਦਰਸ਼ਨ ਸਿੰਘ ਸੁਨਾਮ, ਨੌਜਵਾਨ ਭਾਰਤ ਸਭਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਅੰਬਾਨੀ ਅਡਾਨੀ ਵਰਗੇ ਵੱਡੇ ਘਰਾਣਿਆਂ ਦੇ ਨਾਲ ਮਿਲੀਭੁਗਤ ਕਰਕੇ ਦੇਸ਼ ਦੇ ਅੰਨਦਾਤਾ ਨੂੰ ਬਰਬਾਦ ਕਰਨ ਲਈ ਤੁਲੀ ਹੋਈ ਹੈ ਉਹਨਾਂ ਕਿਹਾ ਕਿ 26 ਜਨਵਰੀ ਵਾਲੇ ਦਿਨ ਆਪਣੇ ਹੱਕਾਂ ਲਈ ਟਰੈਕਟਰ ਪ੍ਰੇਡ ਵਿੱਚ ਹਿੱਸਾ ਲੈਣ ਵਾਲੇ ਕਿਸਾਨਾਂ ਨੂੰ ਸਰੇਆਮ ਕੁਟਿਆ ਗਿਆ ਅਤੇ ਉਹਨਾਂ ਤੇ ਪਰਚੇ ਦਰਜ਼ ਕੀਤੇ ਗਏ।ਉਨ੍ਹਾਂ ਕਿਹਾ ਕਿ ਕਿਸਾਨਾਂ ‘ਤੇ ਕੀਤੇ ਪਰਚੇ ਰੱਦ ਕਰਕੇ ਉਨ੍ਹਾਂ ਨੂੰ ਜਲਦ ਤੋਂ ਜਲਦ ਰਿਹਾਅ ਕੀਤਾ ਜਾਵੇ।ਜੇਕਰ ਇਨ੍ਹਾਂ ਕਾਲੇ ਕਾਨੂੰਨਾਂ ਜਲਦ ਨੂੰ ਰੱਦ ਨਹੀਂ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।

Check Also

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਐਡਵੋਕੇਟ ਧਾਮੀ ਵਲੋਂ ਇਕੱਤਰਤਾ

ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ …