ਸੰਗਰੂਰ, 8 ਫਰਵਰੀ (ਜਗਸੀਰ ਲੌਂਗੋਵਾਲ) – ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਦੇ ਸਿਰਕੱਢ ਆਗੂ ਅਤੇ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ
ਨੇ ਭਵਾਨੀਗੜ ਸ਼ਹਿਰ ਦੇ ਵਾਰਡ ਨੰਬਰ-4 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੰਜੀਵ ਕੁਮਾਰ ਦੇ ਚੋਣ ਦਫ਼ਤਰ ਦਾ ਉਦਘਾਟਨ ਕੀਤਾ।ਇਸ ਸਮੇਂ ਅਕਾਲੀ ਦਲ ਨੂੰ ਝਟਕਾ ਦਿੰਦਿਆਂ ਟਰੱਕ ਯੂਨੀਅਨ ਭਵਾਨੀਗੜ ਦੇ ਪ੍ਰਧਾਨ ਰਹੇ ਹਰਜੀਤ ਸਿੰਘ ਬੀਟਾ ਤੂਰ ਤੇ ਜੀਤ ਸਿੰਘ ਚਹਿਲ ਨੇ ਸਾਥੀਆਂ ਸਮੇਤ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਹਾਜ਼ਰੀ ’ਚ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ।ਦੋਨਾਂ ਨੂੰ ਪਾਰਟੀ ਵਿਚ ‘ਜੀ ਆਇਆ’ ਆਖਦਿਆਂ ਸਿੰਗਲਾ ਨੇ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਹੀ ਦੋਵੇਂ ਆਗੂਆਂ ਨੇ ਅਕਾਲੀ ਦਲ ਦਾ ਸਾਥ ਛੱਡ ਕੇ ਕਾਂਗਰਸ ਨੂੰ ਚੁਣਿਆ ਹੈ।ਇਨਾਂ ਆਗੂਆਂ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ।
ਵਾਰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਸਿੰਗਲਾ ਨੇ ਅਪੀਲ ਕੀਤੀ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਾਂਗਰਸ ਸਰਕਾਰ ਵਲੋਂ ਹਲਕਾ ਸੰਗਰੂਰ ਵਿੱਚ ਕਰਵਾਏ ਜਾ ਰਹੇ ਰਿਕਾਰਡ ਤੋੜ ਵਿਕਾਸ-ਕਾਰਜਾਂ ਨੂੰ ਹੋਰ ਅੱਗੇ ਵਧਾਉਣ ਲਈ ਵੋਟਰ ਪਾਰਟੀ ਦੇ ਉਮੀਦਵਾਰਾਂ ਦੇ ਹੱਕ ’ਚ ਵੋਟ ਭੁਗਤਾਉਣ।ਉਨਾਂ ਕਿਹਾ ਕਿ ਅੱਜ ਭਾਵੇਂ ਸਿੱਖਿਆ ਦਾ ਖੇਤਰ ਹੋਵੇ ਭਾਵੇਂ ਸਿਹਤ ਦਾ, ਭਵਾਨੀਗੜ ਸ਼ਹਿਰ ਦੇ ਲੋਕਾਂ ਨੂੰ ਹਰ ਬੁਨਿਆਦੀ ਸਹੂਲਤ ਮੁਹੱਈਆ ਕਰਵਾਉਣ ਲਈ ਉਹ ਦਿਨ ਰਾਤ ਕੰਮ ਕਰ ਰਹੇ ਹਨ।
ਇਸ ਮੌਕੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਮੈਂਬਰ ਅਤੇ ਪਾਰਟੀ ਅਬਜ਼ਰਬਰ ਕੁਲਵੰਤ ਰਾਏ ਸਿੰਗਲਾ, ਵਾਰਡ ਨੰ. 4 ਤੋਂ ਉਮੀਦਵਾਰ ਸੰਜੀਵ ਕੁਮਾਰ, ਪਰਦੀਪ ਕੱਦ ਮਾਰਕੀਟ ਕਮੇਟੀ ਚੇਅਰਮੈਨ, ਵਰਿੰਦਰ ਪੰਨਵਾਂ ਬਲਾਕ ਸੰਮਤੀ ਚੇਅਰਮੈਨ, ਜਗਤਾਰ ਨਮਾਦਾਂ, ਮਹੇਸ਼ ਕੁਮਾਰ ਵਰਮਾ, ਰਣਜੀਤ ਸਿੰਘ ਤੂਰ, ਸੁਖਜਿੰਦਰ ਸਿੰਘ ਤੂਰ, ਸੁਖਵੀਰ ਸਿੰਘ ਸੁੱਖੀ, ਵਿਪਨ ਸ਼ਰਮਾ, ਫਕੀਰ ਚੰਦ ਸਿੰਗਲਾ, ਸੁਖਮਹਿੰਦਰ ਪਾਲ ਸਿੰਘ ਤੂਰ, ਸੁਰਜੀਤ ਸਿੰਘ ਮੱਟਰਾਂ, ਬਿੱਟੂ ਖਾਨ, ਜੀਤ ਸਿੰਘ, ਗਿੰਨੀ ਕੱਦ ਅਤੇ ਜਰਨੈਲ ਸਿੰਘ ਤੋਂ ਇਲਾਵਾ ਹੋਰ ਵੀ ਪਤਵੰਤੇ ਹਾਜ਼ਰ ਸਨ।
Check Also
ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ
ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …
Punjab Post Daily Online Newspaper & Print Media