ਅੰਮ੍ਰਿਤਸਰ, 8 ਫਰਵਰੀ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਚੇਅਰਮੈਨ ਸਕੂਲਜ਼ ਭਾਗ ਸਿੰਘ ਅਣਖੀ, ਮੈਂਬਰ ਪ੍ਰੋ. ਹਰੀ ਸਿੰਘ ਅਤੇ
ਹੋਰ ਮੈਂਬਰ ਸਾਹਿਬਾਨ ਦੀ ਹੋਈ ਇਕੱਤਰਤਾ ਹੋਈ।ਜਿਸ ਵਿਚ ਇਹ ਫੈਸਲਾ ਕੀਤਾ ਗਿਆ ਹੈ ਕਿ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਮਹਾਰਾਜ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਕਲਾਸਾਂ ਆਪਣੇ ਧਰਮ ਪ੍ਰਚਾਰ ਕਮੇਟੀ ਦੇ ਯੂ-ਟਿਊਬ ਚੈਨਲ ਰਾਹੀਂ ਸ਼ੁਰੂ ਕੀਤੀਆਂ ਜਾਣਗੀਆਂ।ਇਸ ਵਿੱਚ ਸਭ ਤੋਂ ਪਹਿਲਾ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਰਾਗਾਂ ਵਿੱਚ ਬਾਣੀ ਗਾਇਨ ਕਰਨ ਦੀ ਵਿਧੀ ਵਿਦਿਆਰਥੀਆਂ ਨੂੰ ਸਿਖਲਾਈ ਜਾਵੇਗੀ।ਕੋਈ ਵੀ ਵਿਅਕਤੀ ਇਸ ਦਾ ਆਨਲਾਈਨ ਲਾਭ ਲੈ ਸਕਦਾ ਹੈ।
ਉਨਾਂ ਸਮੂਹ ਸਕੂਲਾਂ ਦੇ ਪ੍ਰਿੰਸੀਪਲ, ਅਧਿਆਪਕ ਅਤੇ ਵਿਦਿਆਰਥੀਆਂ ਨੂੰ ਖੁੱਲਾ ਸੱਦਾ ਦਿੱਤਾ ਕਿ ਇਸ ਸੰਬੰਧੀ ਦਿਲਚਸਪੀ ਰੱਖਣ ਵਾਲੇ ਵਿਦਿਆਰਥੀਆਂ ਦੀ ਸੂਚੀ ਚੀਫ਼ ਖ਼ਾਲਸਾ ਦੀਵਾਨ ਨੂੰ ਭੇਜਣ।ਕਮੇਟੀ ਨੇ ਇਹ ਵੀ ਫੈਸਲਾ ਕੀਤਾ ਹੈ ਕਿ ਇਸ ਵਿੱਚ ਤੰਤੀ ਸਾਜ਼ ਜੋ ਗੁਰ ਮਰਿਆਦਾ ਅਨੁਸਾਰ ਪ੍ਰਵਾਨ ਹਨ, ਉਨ੍ਹਾਂ ਦੀ ਸਿਖਲਾਈ ਵੀ ਹਫਤੇ ਵਿੱਚ 3 ਦਿਨ ਇਸ ਚੈਨਲ ‘ਤੇ ਦਿੱਤੀ ਜਾਇਆ ਕਰੇਗੀ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਗਿਲਵਾਲੀ ਗੇਟ ਵਿਖੇ ਨਵੀਂ ਬਣੀ ਲਾਇਬ੍ਰੇਰੀ ਦਾ ਉਦਘਾਟਨ
ਅੰਮ੍ਰਿਤਸਰ, 31 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਅਧੀਨ ਆਉਂਦੇ ਇਲਾਕੇ ਗਿਲਵਾਲੀ …
Punjab Post Daily Online Newspaper & Print Media