Monday, December 23, 2024

ਨਸ਼ਾ ਮੁਕਤ ਭਾਰਤ ਮੁਹਿੰਮ ਤਹਿਤ ਕਰਵਾਇਆ ਵਿਸ਼ੇਸ਼ ਕਬੱਡੀ ਮੈਚ

ਸਭਨਾਂ ਦੇ ਸਹਿਯੋਗ ਨਾਲ ਜ਼ਿਲ੍ਹੇ ਨੂੰ ਕਰਾਂਗੇ ਨਸ਼ਾ ਮੁਕਤ – ਡਾ. ਸ਼ੇਨਾ ਅਗਰਵਾਲ

ਨਵਾਂਸ਼ਹਿਰ, 8 ਫਰਵਰੀ (ਪੰਜਾਬ ਪੋਸਟ ਬਿਊਰੋ) – ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਅੱਜ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੀ ਅਗਵਾਈ ਹੇਠ ਰੈਡ ਕਰਾਸ ਸੁਸਾਇਟੀ ਦੇ ਸਹਿਯੋਗ ਨਾਲ ਸਥਾਨਕ ਸਰਕਾਰੀ ਆਈ.ਟੀ.ਆਈ ਦੀ ਗਰਾਊਂਡ ‘ਚ ਮੁੜ ਵਸੇਬਾ ਕੇਂਦਰ ਵਿਜ਼ਕੇ ਇਲਾਜ਼ ਅਧੀਨ ਬੱਚਿਆਂ ਵਿਚਾਲੇ ਇਕ ਵਿਸ਼ੇਸ਼ ਕਬੱਡੀ ਮੈਚ ਕਰਵਾਇਆ ਗਿਆ।ਸਰ ਹੈਨਰੀ ਡਿੳੂਨਾ ਕਲੱਬ ਅਤੇ ਭਾਈ ਘਨੱਈਆ ਕਲੱਬ ਨਾਂਅ ’ਤੇ ਬਣਾਈਆਂ ਗਈਆਂ।ਇਨ੍ਹਾਂ ਟੀਮਾਂ ਵਿਚ 20 ਬੱਚਿਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ, ਜਿਸ ਵਿਚ ਭਾਈ ਘਨੱਈਆ ਕਲੱਬ ਦੀ ਟੀਮ ਜੇਤੂ ਰਹੀ।
               ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਇਸ ਸਮੇਂ ਕਿਹਾ ਕਿ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਵੱਲੋਂ ਬੜੀ ਹੀ ਜਿੰਮੇਵਾਰੀ ਨਾਲ ਵੱਖ-ਵੱਖ ਪ੍ਰਕਾਰ ਦੀਆਂ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ ਅਤੇ ਅੱਜ ਦੇ ਇਸ ਕਬੱਡੀ ਮੈਚ ਦਾ ਮਕਸਦ ਨੌਜਵਾਨ ਵਰਗ ਨੂੰ ਨਸ਼ਿਆਂ ਦੀ ਆਦਤ ਛੱਡ ਕੇ ਖੇਡਾਂ ਵੱਲ ਦਿਲਚਸਪੀ ਲੈਣ ਅਤੇ ਨਰੋਏ ਸਮਾਜ ਦੀ ਸਿਰਜਣਾ ਲਈ ਪ੍ਰੇਰਿਤ ਕਰਨਾ ਹੈ।ਉਨ੍ਹਾਂ ਕਿਹਾ ਕਿ ਭਵਿੱਖ ਵਿਚ ਵੀ ਅਜਿਹੇ ਪ੍ਰੋਗਰਾਮ ਕਰਵਾਏ ਜਾਣਗੇ ਅਤੇ ਸਭਨਾਂ ਦੇ ਸਹਿਯੋਗ ਨਾਲ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੂੰ ਨਸ਼ਾ ਮੁਕਤ ਕੀਤਾ ਜਾਵੇਗਾ।
             ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸੰਤੋਸ਼ ਵਿਰਦੀ ਨੇ ਜ਼ਿਲ੍ਹੇ ਵਿਚ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਕਰਵਾਈਆਂ ਜਾ ਰਹੀਆਂ ਵੱਖ-ਵੱਖ ਗਤੀਵਿਧੀਆਂ ਬਾਰੇ ਚਾਨਣਾ ਪਾਉਂਦਿਆਂ ਦੱਸਿਆ ਕਿ ਜ਼ਿਲ੍ਹੇ ਵਿਚ ਇਸ ਮੁਹਿੰਮ ਤਹਿਤ ਗਤੀਵਿਧੀਆਂ ਲਈ ਥੀਮ ਲਾਈਨ ‘ਨਸ਼ੇ ਦੇ ਵਿਰੁੱਧ ਕਰਾਂਗੇ ਫ਼ਤਿਹ ਕਿਲ੍ਹਾ, ਨਸ਼ਾ ਮੁਕਤ ਹੋਵੇਗਾ ਸਾਡਾ ਜ਼ਿਲ੍ਹਾ’ ਅਪਣਾਇਆ ਗਿਆ ਹੈ।
              ਮੁੱਖ ਮਹਿਮਾਨ ਵੱਲੋਂ ਜੇਤੂ ਰਹੀ ਭਾਈ ਘਨੱਈਆ ਕਲਬ ਦੀ ਟੀਮ, ਸਰਵੋਤਮ ਰੇਡਰ ਬਣੇ ਸਰ ਹੈਨਰੀ ਡਿਓਨਾ ਕਲੱਬ ਦੇ ਅਮਨਦੀਪ ਸਿੰਘ ਅਤੇ ਸਰਬੋਤਮ ਜਾਫੀ ਰਹੇ ਭਾਈ ਘਨੱਈਆ ਟੀਮ ਦੇ ਪ੍ਰਦੀਪ ਸਿੰਘ ਨੂੰ ਸਨਮਾਨਿਤ ਕੀਤਾ ਗਿਆ।ਦੋਵਾਂ ਟੀਮਾਂ ਦੇ ਸਾਰੇ ਮੈਂਬਰਾਂ ਨੂੰ ਟਰੈਕ ਸੂਟ ਅਤੇ ਫਲ ਵੀ ਭੇਟ ਕੀਤੇ ਗਏ।
ਇਸ ਮੌਕੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਹਰਦੇਵ ਸਿੰਘ ਆਸੀ, ਰੈਡ ਕਰਾਸ ਮੁੜ ਵਸੇਬਾ ਕੇਂਦਰ ਦੇ ਪ੍ਰਾਜੈਕਟ ਡਾਇਰੈਕਟਰ ਚਮਨ ਸਿੰਘ, ਜ਼ਿਲ੍ਹਾ ਕੋਆਰਡੀਨੇਟਰ ਵਿਵਹਾਰ ਪਰਿਵਰਤਨ ਮੰਗ ਗੁਰਪ੍ਰਸ਼ਾਦ, ਡਾ. ਰਜਿੰਦਰ ਮਾਗੋ, ਕੋਚ ਮਲਕੀਅਤ ਸਿੰਘ ਤੋਂ ਇਲਾਵਾ ਖੇਡ ਅਤੇ ਸਿਹਤ ਵਿਭਾਗ ਦੇ ਨੁਮਾਇੰਦੇ ਹਾਜ਼ਰ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …