Thursday, September 19, 2024

ਖੇਡ ਵਿੰਗ ਲਈ ਸਕੂਲਾਂ ਦੇ ਹੋਣਹਾਰ ਖਿਡਾਰੀਆਂ ਦੇ ਚੋਣ ਟਰਾਇਲ 11 ਤੇ 12 ਫਰਵਰੀ ਨੂੰ

ਨਵਾਂਸ਼ਹਿਰ, 8 ਫਰਵਰੀ (ਪੰਜਾਬ ਪੋਸਟ ਬਿਊਰੋ) – ਖੇਡ ਵਿਭਾਗ ਪੰਜਾਬ ਵੱਲੋਂ ਸੈਸ਼ਨ 2020-21 ਲਈ ਖੇਡ ਵਿੰਗ (ਡੇਅ ਸਕਾਲਰ ਅਤੇ ਰੈਜ਼ੀਡੈਂਸ਼ੀਅਲ) ਸਕੂਲਾਂ ਵਿਚ ਹੋਣਹਾਰ ਖਿਡਾਰੀਆਂ/ਖਿਡਾਰਨਾਂ ਨੂੰ ਦਾਖ਼ਲ ਕਰਨ ਲਈ ਚੋਣ ਟਰਾਇਲ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ ਹੈ।
                    ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਰਵਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਇਹ ਟਰਾਇਲ 11 ਅਤੇ 12 ਫਰਵਰੀ ਨੂੰ ਕਰਵਾਏ ਕਰਵਾਏ ਜਾਣਗੇ, ਜਿਨ੍ਹਾਂ ਵਿਚ ਲੜਕੇ/ਲੜਕੀਆਂ ਦੇ ਅੰਡਰ-14, ਅੰਡਰ-17 ਅਤੇ ਅੰਡਰ-19 ਉਮਰ ਵਰਗ ਦੇ ਟਰਾਇਲ ਸ਼ਾਮਿਲ ਹਨ।ਉਨ੍ਹਾਂ ਦੱਸਿਆ ਕਿ ਐਥਲੈਟਿਕਸ, ਹੈਂਡਬਾਲ ਅਤੇ ਵਾਲੀਬਾਲ ਦੇ ਟਰਾਇਲ ਆਈ.ਟੀ.ਆਈ ਗਰਾੳੂਂਡ, ਨਵਾਂਸ਼ਹਿਰ ਵਿਖੇ ਹੋਣਗੇ।ਇਸੇ ਤਰ੍ਹਾਂ ਫੁੱਟਬਾਲ ਦੇ ਟਰਾਇਲ ਖ਼ਾਲਸਾ ਸਕੂਲ ਨਵਾਂਸ਼ਹਿਰ, ਕੁਸ਼ਤੀ ਦੇ ਕੁਸ਼ਤੀ ਅਖਾੜਾ ਬਾਹੜੋਵਾਲ ਅਤੇ ਵੇਟ ਲਿਫਟਿੰਗ ਦੇ ਵੇਟਲਿਫਟਿੰਗ ਸੈਂਟਰ ਗੁਣਾਚੌਰ ਵਿਖੇ ਹੋਣਗੇ।ਉਨ੍ਹਾਂ ਕਿਹਾ ਕਿ ਯੋਗ ਖਿਡਾਰੀ ਉਪਰੋਕਤ ਮਿਤੀਆਂ ਨੂੰ ਸਬੰਧਤ ਟਰਾਇਲ ਸਥਾਨ ’ਤੇ ਠੀਕ ਸਵੇਰੇ 9 ਵਜੇ ਰਜਿਸਟ੍ਰੇਸ਼ਨ ਲਈ ਰਿਪੋਰਟ ਕਰਨ।ਇਨ੍ਹਾਂ ਵਿੰਗਾਂ ਲਈ ਦਾਖ਼ਲਾ ਫਾਰਮ ਨਿਰਧਾਰਤ ਮਿਤੀ ਨੂੰ ਟਰਾਇਲ ਸਥਾਨ ’ਤੇ ਜਾਂ ਇਸ ਤੋਂ ਪਹਿਲਾਂ ਦਫ਼ਤਰ ਜ਼ਿਲ੍ਹਾ ਖੇਡ ਅਫ਼ਸਰ ਸ਼ਹੀਦ ਭਗਤ ਸਿੰਘ ਨਗਰ ਤੋਂ ਪ੍ਰਾਪਤ ਕੀਤਾ ਜਾ ਸਕਦਾ ਹੈ।ਉਨ੍ਹਾਂ ਕਿਹਾ ਕਿ ਭਾਗ ਲੈਣ ਵਾਲੇ ਖਿਡਾਰੀ ਦੋ ਤਾਜ਼ਾ ਪਾਸਪੋਰਟ ਸਾਈਜ਼ ਫੋਟੋਆਂ ਸਮੇਤ ਆਪਣੇ ਜਨਮ, ਆਧਾਰ ਕਾਰਡ, ਬੈਂਕ ਖਾਤਾ ਨੰਬਰ, ਆਈ.ਐਫ.ਐਸ.ਸੀ ਕੋਡ ਅਤੇ ਖੇਡ ਪ੍ਰਾਪਤੀਆਂ ਦੇ ਅਸਲ ਸਰਟੀਫੀਕੇਟ ਅਤੇ ਉਨ੍ਹਾਂ ਦੀਆਂ ਕਾਪੀਆਂ ਨਾਲ ਲੈ ਕੇ ਆਉਣ।
               ਉਨ੍ਹਾਂ ਦੱਸਿਆ ਕਿ ਇਨ੍ਹਾਂ ਟਰਾਇਲਾਂ ਦੌਰਾਨ ਚੁਣੇ ਗਏ ਖਿਡਾਰੀਆਂ ਤੇ ਖਿਡਾਰਨਾਂ ਨੂੰ ਪੰਜਾਬ ਸਰਕਾਰ/ਖੇਡ ਵਿਭਾਗ ਪੰਜਾਬ ਦੇ ਨਿਯਮਾਂ ਅਨੁਸਾਰ ਡੇਅ ਸਕਾਲਰ ਖਿਡਾਰੀਆਂ ਨੂੰ 100 ਰੁਪਏ ਪ੍ਰਤੀ ਦਿਨ ਖਿਡਾਰੀ/ਖਿਡਾਰਨ ਦੀ ਦਰ ਨਾਲ ਖ਼ੁਰਾਕ/ਰਿਫ਼ਰੈਸ਼ਮੈਂਟ, ਖੇਡ ਸਾਮਾਨ ਅਤੇ ਕੋਚਿੰਗ ਮੁਹੱਈਆ ਕਰਵਾਈ ਜਾਵੇਗੀ।
               ਉਨ੍ਹਾਂ ਦੱਸਿਆ ਕਿ ਖੇਡ ਵਿੰਗਾਂ ਵਿਚ ਦਾਖ਼ਲ ਹੋਣ ਵਾਲੇ ਖਿਡਾਰੀ/ਖਿਡਾਰਨ ਦਾ ਜਨਮ ਅੰਡਰ-14 ਲਈ 1 ਜਨਵਰੀ 2008, ਅੰਡਰ-17 ਲਈ 1 ਜਨਵਰੀ 2005 ਅਤੇ ਅੰਡਰ-19 ਲਈ 1 ਜਨਵਰੀ 2003 ਜਾਂ ਇਸ ਤੋਂ ਬਾਅਦ ਦਾ ਹੋਣਾ ਚਾਹੀਦਾ ਹੈ ਅਤੇ ਖਿਡਾਰੀ ਫਿਜ਼ੀਕਲੀ ਤੇ ਮੈਡੀਕਲੀ ਫਿੱਟ ਹੋਣਾ ਚਾਹੀਦਾ ਹੈ।ਇਨ੍ਹਾਂ ਚੋਣ ਟਰਾਇਲਾਂ ਲਈ ਖਿਡਾਰੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨਾਲ ਸਬੰਧ ਰੱਖਦਾ ਅਤੇ ਪੰਜਾਬ ਰਾਜ ਦਾ ਵਸਨੀਕ ਹੋਣਾ ਚਾਹੀਦਾ ਹੈ।ਉਸ ਵੱਲੋਂ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਵਿਚੋਂ ਕੋਈ ਇਕ ਪੁਜ਼ੀਸ਼ਨ ਪ੍ਰਾਪਤ ਕੀਤੀ ਹੋਣੀ ਚਾਹੀਦੀ ਹੈ ਜਾਂ ਉਸ ਵਲੋਂ ਰਾਜ ਪੱਧਰੀ ਮੁਕਾਬਲੇ ਵਿਚ ਹਿੱਸਾ ਲਿਆ ਹੋਣਾ ਚਾਹੀਦਾ ਹੈ।ਇਸ ਤੋਂ ਇਲਾਵਾ ਟਰਾਇਲ ਲਈ ਨਵੇਂ ਖਿਡਾਰੀ ਵੀ ਵਿਚਾਰੇ ਜਾ ਸਕਦੇ ਹਨ।

Check Also

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …