Wednesday, September 2, 2026

ਡਿਪਟੀ ਕਮਿਸ਼ਨਰ ਵਲੋਂ ਵੱਖ-ਵੱਖ ਵਿਭਾਗਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ

ਕਪੂਰਥਲਾ, 8 ਫਰਵਰੀ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਕਪੂਰਥਲਾ ਸ਼੍ਰੀਮਤੀ ਦੀਪਤੀ ਉੱਪਲ ਨੇ ਅੱਜ ਮਹੀਨਾਵਾਰ ਮੀਟਿੰਗ ਦੌਰਾਨ ਜ਼ਿਲ੍ਹੇ ਦੇ ਪੇਂਡੂ ਖੇਤਰਾਂ ਅੰਦਰ ਚੱਲ ਰਹੇ ਵਿਕਾਸ ਕਾਰਜ਼ਾਂ, ਮਿਡ ਡੇ ਮੀਲ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ।
             ਉਹਨਾਂ ਪੇਂਡੂ ਖੇਤਰਾਂ ਵਿੱਚ ਚੱਲ ਰਹੇ ਵਿਕਾਸ ਕਾਰਜ਼ਾਂ ਸਬੰਧੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਕਾਸ ਕੰਮਾਂ ਨੂੰ ਸਮੇਂ ਸਿਰ ਮੁਕੰਮਲ ਕਰਨਾ ਯਕੀਨੀ ਬਣਾਉਣ ਅਤੇ ਨਾਲ ਹੀ ਇਹ ਵੀ ਹਦਾਇਤ ਕੀਤੀ ਕਿ ਕੰਮ ਦੀ ਕੁਆਲਟੀ ਨੂੰ ਬਰਕਰਾਰ ਰੱਖਿਆ ਜਾਵੇ।ਉਹਨਾਂ ਇਹ ਵੀ ਕਿਹਾ ਕਿ ਵਿਕਾਸ ਕਾਰਜ਼ਾਂ ਵਿਚ ਬੇਲੋੜੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਉਹਨਾਂ ਵਿਕਾਸ ਕੰਮਾਂ ਨਾਲ ਸਬੰਧਤ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਉਹ ਆਪਣੇ-ਆਪਣੇ ਨਾਲ ਸਬੰਧਤ ਵਿਕਾਸ ਕਾਰਜ਼ਾਂ ਦੀ ਗੁਣਵਤਾ ਅਤੇ ਮੁਕੰਮਲ ਕਰਨ ਦੇ ਟੀਚੇ ਦੀ ਸਮੇਂ-ਸਮੇਂ ‘ਤੇ ਨਿਗਰਾਨੀ ਕਰਨ ਅਤੇ ਆਉਣ ਵਾਲੇ ਦਿਨਾਂ ਵਿੱਚ ਉਹਨਾਂ ਵਲੋਂ ਖੁਦ ਵੀ ਚੱਲ ਰਹੇ ਵਿਕਾਸ ਕਾਰਜ਼ਾਂ ਦੀ ਚੈਕਿੰੰਗ ਕੀਤੀ ਜਾਵੇਗੀ।
                 ਡਿਪਟੀ ਕਮਿਸ਼ਨਰ ਵਲੋਂ ਮਿਡ ਡੇ ਮੀਲ, ਐਜੂਕੇਸ਼ਨ ਸੁਸਾਇਟੀ, ਰਮਸਾ ਅਤੇ ਸਿੱਖਿਆ ਵਿਭਾਗ ਨਾਲ ਸਬੰਧਤ, ਸਮਾਰਟ ਸਕੂਲ, ਬੇਟੀ ਬਚਾਓ-ਬੇਟੀ ਪੜਾਓ ਅਤੇ ਪੋਸ਼ਣ ਅਭਿਆਨ ਸਕੀਮਾਂ ਦਾ ਜਾਇਜ਼ਾ ਲ਼ਿਆ ਅਤੇ ਵਿਚਾਰ ਵਟਾਂਦਰਾ ਕੀਤਾ।ਇਸ ਤੋਂ ਇਲਾਵਾ ਆਂਗਣਵਾੜੀ ਸੈਂਟਰਾਂ ਵਿੱਚ ਆਉਣ ਵਾਲੇ ਰਾਸ਼ਨ ਬਾਰੇ ਅਤੇ ਬੱਚਿਆਂ ਲਈ ਆਉਣ ਵਾਲੀਆਂ ਹੋਰ ਖਾਣ-ਪੀਣ ਵਾਲੀ ਸਮੱਗਰੀ ਬਾਰੇ ਜਾਇਜ਼ਾ ਲਿਆ।ਉਹਨਾਂ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਨੂੰ ਨਿਰਦੇਸ਼ ਦਿੱਤੇ ਕਿ ਸਕੂਲਾਂ ਵਿੱਚ ਅਧਿਆਪਕਾਂ ਦੀ ਹਾਜ਼ਰੀ ਯਕੀਨੀ ਬਣਾਈ ਜਾਵੇ ਅਤੇ ਸਮੇਂ-ਸਮੇਂ ਤੇ ਚੈਕਿੰਗ ਵੀ ਕੀਤੀ ਜਾਵੇ।
                ਇਸ ਮੌਕੇ ਐਸ.ਪੀ ਆਂਗਰਾ ਵਧੀਕ ਕਮਿਸ਼ਨਰ ਵਿਕਾਸ, ਵਰਿੰਦਰਪਾਲ ਸਿੰਘ ਬਾਜਵਾ, ਲਖਵਿੰਦਰ ਸਿੰਘ ਡੀ.ਡੀ.ਪੀ.ਓ ਕਪੂਰਥਲਾ, ਸ਼੍ਰੀਮਤੀ ਸਨੇਹ ਲਤਾ ਜ਼ਿਲ੍ਹਾ ਪ੍ਰੋਗਰਾਮ ਅਫਸਰ, ਗੁਰਦੀਪ ਸਿੰਘ ਗਿੱਲ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ, ਗੁਰਭਜਨ ਸਿੰਘ ਲਸਾਨੀ ਅਤੇ ਹੋਰ ਵੱਖ-ਵੱਖ ਅਧਿਕਾਰੀ ਹਾਜ਼ਰ ਸਨ ।

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਗਿਲਵਾਲੀ ਗੇਟ ਵਿਖੇ ਨਵੀਂ ਬਣੀ ਲਾਇਬ੍ਰੇਰੀ ਦਾ ਉਦਘਾਟਨ

ਅੰਮ੍ਰਿਤਸਰ, 31 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਅਧੀਨ ਆਉਂਦੇ ਇਲਾਕੇ ਗਿਲਵਾਲੀ …