ਧੂਰੀ, 8 ਫਰਵਰੀ (ਪ੍ਰਵੀਨ ਗਰਗ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ਼ ਘਨੌਰੀ ਕਲਾਂ ਵਿਖੇ ਪਿ੍ਰੰਸੀਪਲ ਪਰਮਜੀਤ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ
ਦੀਆਂ ਹਦਾਇਤਾਂ ਅਨੁਸਾਰ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 400 ਸਾਲਾ ਪ੍ਰਕਾਸ਼ ਪੂਰਬ ਨੂੰ ਸਮਰਪਿਤ ਭਾਸ਼ਨ ਮੁਕਾਬਲੇ ਕਰਵਾਏ ਗਏ।ਜਿਸ ਵਿੱਚ ਸਕੂਲੀ ਵਿਦਿਆਰਥੀਆਂ ਵੱਲੋਂ ਵੱਧ ਚੜ੍ਹ ਕੇ ਹਿੱਸਾ ਲਿਆ ਗਿਆ।ਮੁਕਾਬਲਿਆਂ ਵਿੱਚ ਨੌਵੀਂ ਜਮਾਤ ਦੀ ਵਿਦਿਆਰਥਣ ਗੁਰਜੌਤ ਕੌਰ ਨੇ ਪਹਿਲਾ ਸਥਾਨ, ਦਸਵੀਂ ਕਲਾਸ ਦੀ ਵਿਦਿਆਰਥਣ ਸੁਮਨਪ੍ਰੀਤ ਕੌਰ ਨੇ ਦੂਜਾ ਸਥਾਨ, ਬਾਰਵੀਂ ਕਲਾਸ ਦੀ ਵਿਦਿਆਰਥਣ ਰਮਨਪ੍ਰੀਤ ਕੌਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ।ਸਕੂਲ ਪ੍ਰਿੰਸੀਪਲ ਵੱਲੋਂ ਪੁਜੀਸ਼ਨਾਂ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਦਾ ਸਨਮਾਨ ਕੀਤਾ ਗਿਆ ਅਤੇ ਉਹਨਾਂ ਦੇ ਉਜਵਲ ਭਵਿੱਖ ਲਈ ਉਹਨਾਂ ਦਾ ਮਾਰਗ ਦਰਸ਼ਨ ਕੀਤਾ।
ਇਸ ਮੌਕੇ ਸਮੂਹ ਸਕੂਲ ਸਟਾਫ ਵੀ ਹਾਜ਼ਰ ਸੀ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ
ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …
Punjab Post Daily Online Newspaper & Print Media